21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੂਬੇ ਅੰਦਰ 2027 ’ਚ ਕਾਂਗਰਸ ਸਰਕਾਰ ਬਣੇਗੀ-ਕੈਪਟਨ ਸੰਦੀਪ ਸੰਧੂ

ਹੰਬੜਾਂ, 20 ਅਗਸਤ (ਮੇਜਰ ਹੰਬੜਾਂ)-ਅੱਜ ਸੂਬੇ ’ਚ ਵਿਗੜ ਰਹੇ ਹਲਾਤਾਂ ਕਾਰਨ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿੱਤੀ ਸਰਕਾਰ ਦੇ ਹੱਥੋਂ ਬਾਹਰ ਹੋ ਚੁੱਕੀ ਹੈ ਤੇ ਆਏ ਦਿਨ ਕਤਲ ਸਮੇਤ ਲੁੱਟ ਖੋਹਾਂ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ, ਜਿਸ ਨੂੰ ਦੇਖਦੇ ਹੋਏ ਲੋਕ ਹੁਣ ਅਗਾਮੀ ਵਿਧਾਨ ਸਭਾ ਚੋਣਾਂ ’ਚ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ ਤੇ 2027 ’ਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ ਕਾਂਗਰਸ ਦੇ ਜਨਰਲ ਸਕੱਤਰ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਭੱਠਾਧੂਹਾ ਵਿਖੇ ਕਾਂਗਰਸੀ ਵਰਕਰਾਂ ਨੂੰ ਅਗਾਮੀ ਚੋਣਾਂ ਸਬੰਧੀ ਲਾਮਬੰਦ ਕਰਦਿਆਂ ਕੀਤਾ।

ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਪਿੰਡ ਭੱਠਾਧੂਹਾ ਵਿਖੇ ਗੱਲਬਾਤ ਕਰਦੇ ਹੋਏ, ਨਾਲ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ, ਭੁਪਿੰਦਰਪਾਲ ਸਿੰਘ ਚਾਵਲਾ। ਤਸਵੀਰ: ਮੇਜਰ ਹੰਬੜਾਂ 21-08-2026
ਹੰਬੜਾਂ, 20 ਅਗਸਤ (ਮੇਜਰ ਹੰਬੜਾਂ)-ਅੱਜ ਸੂਬੇ ’ਚ ਵਿਗੜ ਰਹੇ ਹਲਾਤਾਂ ਕਾਰਨ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿੱਤੀ ਸਰਕਾਰ ਦੇ ਹੱਥੋਂ ਬਾਹਰ ਹੋ ਚੁੱਕੀ ਹੈ ਤੇ ਆਏ ਦਿਨ ਕਤਲ ਸਮੇਤ ਲੁੱਟ ਖੋਹਾਂ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ, ਜਿਸ ਨੂੰ ਦੇਖਦੇ ਹੋਏ ਲੋਕ ਹੁਣ ਅਗਾਮੀ ਵਿਧਾਨ ਸਭਾ ਚੋਣਾਂ ’ਚ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ ਤੇ 2027 ’ਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ ਕਾਂਗਰਸ ਦੇ ਜਨਰਲ ਸਕੱਤਰ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਭੱਠਾਧੂਹਾ ਵਿਖੇ ਕਾਂਗਰਸੀ ਵਰਕਰਾਂ ਨੂੰ ਅਗਾਮੀ ਚੋਣਾਂ ਸਬੰਧੀ ਲਾਮਬੰਦ ਕਰਦਿਆਂ ਕੀਤਾ। ਕੈਪਟਨ ਸੰਧੂ ਹੋਰ ਕਿਹਾ ਕਿ ਕਾਂਗਰਸੀ ਵਰਕਰ ‘ਆਪ’ ਸਰਕਾਰ ਦੀਆਂ ਨਲਾਇਕੀਆਂ ਤੇ ਲੋਕ ਮਾਰੂ ਨੀਤੀਆਂ ਨੂੰ ਘਰ ਘਰ ਲੈ ਕੇ ਜਾਣ ਤਾਂ ਜੋ ਲੋਕਾਂ ਨੂੰ ਸਬਗਵਾਜ ਦਿਖਾਉਣ ਵਾਲੀ ਇਸ ਸਰਕਾਰ ਦੇ ਅਸਲ ਚਿਹਰੇ ਨੂੰ ਲੋਕਾਂ ’ਚ ਨੰਗਾ ਕੀਤਾ ਜਾ ਸਕੇ। ਪੰਜਾਬ ਕਾਂਗਰਸ ਦੇ ਐੱਸ.ਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਸਬਕਾ ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ ਅਤੇ ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ਕਿਹਾ ਕਿ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦਾਖਾ ’ਚ ਕਾਂਗਰਸ ਮਜ਼ਬੂਤ ਹੋਈ ਹੈ ਤੇ ਆਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਹਲਕੇ ’ਚ ਸ਼ਾਨਦਾਰ ਜਿੱਤ ਦਰਜ ਕਰੇਗੀ। ਚੇਅਰਮੈਨ ਘਮਣੇਵਾਲ ਨੇ ਕੈਪਟਨ ਸੰਧੂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ’ਚ ਐੱਸ.ਸੀ ਭਾਈਚਾਰਾ ਕਾਂਗਰਸ ਦੇ ਹੱਕ ’ਚ ਖੜ੍ਹਾ ਹੋਵੇਗਾ ਤੇ ਵਿਧਾਨ ਸਭਾ ਹਲਕਾ ਦਾਖਾ ’ਚ ਵੀ ਕਾਂਗਰਸ ਦੀ ਜਿੱਤ ਦਾ ਜਾਮਨ ਬਣੇਗਾ। ਘਮਣੇਵਾਲ ਨੇ ਕਿਹਾ ਕਿ ਹਲਕੇ ’ਚ ਐੱਸ.ਸੀ. ਡਿਪਾਰਟਮੈਂਟ ਨੂੰ ਮਜ਼ਬੂਤ ਬਣਾਉਣ ਲਈ ਹੇਠਲੇ ਪੱਧਰ ’ਤੇ ਨਿਯੁਕਤੀਆਂ ਕਰਕੇ ਐੱਸ.ਸੀ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਵਿਖੇ ਐਂਟੀ ਰੈਗਿੰਗ ਸਪਤਾਹ ਮਨਾਇਆ ਅਗਲੀ ਖ਼ਬਰ ਪਿੰਡ ਮੋਰਕਰੀਮਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪ੍ਰਕਾਰ ਦੇ ਸਜਾਵਟੀ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।