22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਲਾਂਪੁਰ-ਦਾਖਾ ’ਚ ਬੰਦ ਨੂੰ ਭਰਵਾਂ ਹੁੰਗਾਰਾ! ਦੁਕਾਨਾਂ, ਵਪਾਰਕ ਅਦਾਰੇ, ਨਿੱਜੀ ਸਕੂਲ-ਕਾਲਜ ਰਹੇ ਬੰਦ

ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਜੇਲ੍ਹਾਂ ’ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵਲੋਂ ਹੋਰ ਹਮਖਿਆਲੀ ਜਥੇਬੰਦੀਆਂ, ਕਿਸਾਨ-ਮਜ਼ਦੂਰ ਸੰਗਠਨਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਬੰਦ ਨੂੰ ਮੁੱਲਾਂਪੁਰ ਦਾਖਾ ’ਚ ਭਰਪੂਰ ਸਮਰਥਨ ਮਿਲਿਆ। ਸ਼ਹਿਰ ’ਚ ਵਪਾਰੀ, ਦੁਕਾਨਦਾਰ, ਵਪਾਰਕ ਅਦਾਰੇ, ਨਿੱਜੀ ਸਕੂਲ-ਕਾਲਜ ਮੁਕੰਮਲ ਬੰਦ ਰਹੇ ਜਦਕਿ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਵੇਖਣ ਨੂੰ ਮਿਲੇ।

ਪੰਜਾਬ ਬੰਦ ਦਾ ਅਸਰ: ਮੁੱਲਾਂਪੁਰ-ਦਾਖਾ ਸ਼ਹਿਰ ’ਚ ਬੰਦ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੀ ਝਲਕ । ਤਸਵੀਰ: ਕ੍ਰਿਪਾਲ ਹੰਬੜਾਂ 22-08-2026
ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਜੇਲ੍ਹਾਂ ’ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵਲੋਂ ਹੋਰ ਹਮਖਿਆਲੀ ਜਥੇਬੰਦੀਆਂ, ਕਿਸਾਨ-ਮਜ਼ਦੂਰ ਸੰਗਠਨਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਬੰਦ ਨੂੰ ਮੁੱਲਾਂਪੁਰ ਦਾਖਾ ’ਚ ਭਰਪੂਰ ਸਮਰਥਨ ਮਿਲਿਆ। ਸ਼ਹਿਰ ’ਚ ਵਪਾਰੀ, ਦੁਕਾਨਦਾਰ, ਵਪਾਰਕ ਅਦਾਰੇ, ਨਿੱਜੀ ਸਕੂਲ-ਕਾਲਜ ਮੁਕੰਮਲ ਬੰਦ ਰਹੇ ਜਦਕਿ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਵੇਖਣ ਨੂੰ ਮਿਲੇ। ਮੁੱਲਾਂਪੁਰ-ਦਾਖਾ ਸ਼ਹਿਰ ’ਚੋਂ ਲੰਘ ਰਹੀ ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇ, ਮੁੱਲਾਂਪੁਰ-ਹਲਵਾਰਾ ਏਅਰਪੋਰਟ ਰਾਜਮਾਰਗ ’ਤੇ ਸੜਕੀ ਆਵਾਜਾਈ ਵੀ ਆਮ ਨਾਲੋਂ ਕਾਫੀ ਘੱਟ ਰਹੀ। ਪੰਜਾਬ ਬੰਦ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਦੇ ਮੁਖੀਆਂ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਸਾਲ 1990-95 ਪੰਜਾਬ ਅੰਦਰ ਕਾਲੇ ਦੌਰ ਦੌਰਾਨ ਗ੍ਰਿਫਤਾਰ ਕਰਕੇ ਅੱਜ ਤੱਕ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਨੂੰ ਸਰਕਾਰ ਵਲੋਂ ਰਿਹਾਅ ਕਰ ਦੇਣਾ ਚਾਹੀਦਾ ਹੈ, ਕਿਉਂਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਪੰਜਾਬ ਬੰਦ ਦਾ ਸਮਰਥਨ ਕਰ ਰਹੇ ਲੋਕਾਂ ਨੇ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਮੁੱਖ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਹੰਬੜਾਂ ਇਲਾਕੇ ’ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ ਅਗਲੀ ਖ਼ਬਰ ਰੋਟਰੀ ਕਲੱਬ ਰਾਏਕੋਟ ਵਲੋਂ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।