26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਮੁੱਦਾ-ਭਾਈ ਗਰੇਵਾਲ

ਜਗਰਾਉਂ, 24 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪਿਛਲੇ ਲੰਬੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਕਈ ਬੰਦੀ ਸਿੰਘ ਆਪਣੀਆਂ ਅਦਾਲਤੀ ਸਜ਼ਾਵਾਂ ਤੋਂ ਵੀ ਕਈ ਗੁਣਾ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਬਿਤ ਹੈ।

ਭਾਈ ਗੁਰਚਰਨ ਸਿੰਘ ਗਰੇਵਾਲ 25-08-2026
ਜਗਰਾਉਂ, 24 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪਿਛਲੇ ਲੰਬੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਕਈ ਬੰਦੀ ਸਿੰਘ ਆਪਣੀਆਂ ਅਦਾਲਤੀ ਸਜ਼ਾਵਾਂ ਤੋਂ ਵੀ ਕਈ ਗੁਣਾ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਬਿਤ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਰਦਿਆਂ ਕਿਹਾ ਕਿ ਇੱਕ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਸੌਦਾ ਸਾਧ ਸਮੇਤ ਕਈ ਹੋਰ ਕੈਦੀਆਂ ਨੂੰ ਵਾਰ-ਵਾਰ ਪੈਰੋਲ ਅਤੇ ਹੋਰ ਕਾਨੂੰਨੀ ਰਾਹਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਤਾਂ ਫਿਰ ਬੰਦੀ ਸਿੰਘਾਂ ਨਾਲ ਇਹ ਵੱਖਰਾ ਵਤੀਰਾ ਕਿਉਂ ਕੀਤਾ ਜਾ ਰਿਹਾ ਹੈ। ਇਹ ਸਿੱਖ ਕੌਮ ਦੇ ਮਨਾਂ ਵਿੱਚ ਵੱਡਾ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਵੀ ਮਾਮਲਾ ਅਜੇ ਤੱਕ ਹੱਲ ਨਹੀਂ ਹੋਇਆ। ਇਸ ਲਈ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫੈਸਲਾ ਲੈਣਾ ਚਾਹੀਦਾ ਹੈ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵੱਲੋਂ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਫੈਡਰੇਸ਼ਨ ਦੇ ਵਰਕਰ ਪਿੰਡ-ਪਿੰਡ ਸੰਗਤਾਂ ਨੂੰ ਇਨ੍ਹਾਂ ਅਰਦਾਸ ਸਮਾਗਮਾਂ ਨਾਲ ਜੋੜਨਗੇ। ਉਨ੍ਹਾਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣ ਵਾਲੇ ਹਰ ਵਰਗ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ-ਜਗਰੂਪ ਸਿੰਘ ਖ਼ਾਲਸਾ ਅਗਲੀ ਖ਼ਬਰ ਦਾਖਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਵਿਜੇ ਬਿਕਟਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।