26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ-ਜਗਰੂਪ ਸਿੰਘ ਖ਼ਾਲਸਾ

ਹਲਵਾਰਾ, 24 ਅਗਸਤ (ਉੱਭੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਵਰਗ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ।

ਅਜੀਤ ਡੈਸਕ 25-08-2026
ਹਲਵਾਰਾ, 24 ਅਗਸਤ (ਉੱਭੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਵਰਗ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਰਾਜਨੀਤਿਕ ਹਾਲਾਤ ਨੂੰ ਬਾਰੀਕੀ ਨਾਲ ਸਮਝ ਰਹੇ ਹਨ ਅਤੇ ਪੰਜਾਬ ਦੇ ਹਿੱਤਾਂ, ਹੱਕਾਂ ਅਤੇ ਭਵਿੱਖ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਪਾਰਟੀ ਦੇ ਆਗੂ ਤੇ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਵੱਡਾ ਜਨ ਸਮਰਥਨ ਮਿਲੇਗਾ। ਸ. ਖ਼ਾਲਸਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਵੀ ਪੂਰਾ ਉਤਸ਼ਾਹ ਹੈ ਅਤੇ ਉਹ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।
ਪਿਛਲੀ ਖ਼ਬਰ ਪਿੰਡ ਮਨਸੂਰਾਂ ਵਿਖੇ ਕਮਿਊਨਿਟੀ ਸੈਂਟਰ ਦਾ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਮੁੱਦਾ-ਭਾਈ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।