26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 25 ਅਗਸਤ (ਵਿਨੋਦ ਕੁਮਾਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦੀਆਂ ਮਨਮੋਹਕ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 26-08-2026
ਜਗਰਾਉਂ, 25 ਅਗਸਤ (ਵਿਨੋਦ ਕੁਮਾਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦੀਆਂ ਮਨਮੋਹਕ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆਂ। ਸਮਾਗਮ ਵਿੱਚ ਸਕੂਲ ਦੀ ਪ੍ਰਿੰਸੀਪਲ ਐਨਸੀ ਜੋਜ਼ਫ ਅਤੇ ਵਾਈਸ ਪ੍ਰਿੰਸੀਪਲ ਵਨੀਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਗਿੱਧਾ, ਪੰਜਾਬੀ ਲੋਕ ਗੀਤ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ। ਇਸ ਮੌਕੇ ਸੰਧਾਰਾ ਭਰਨ ਦੀ ਰਵਾਇਤੀ ਰਸਮ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ, ਜਿਸ ਰਾਹੀਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਪੁਰਾਤਨ ਰਵਾਇਤਾਂ ਨੂੰ ਬੱਚਿਆਂ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ ਗਿਆ। ਪ੍ਰਿੰਸੀਪਲ ਸਿਸਟਰ ਐਨਸੀ ਜੋਜਫ ਨੇ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ, ਲੋਕ-ਰਵਾਇਤਾਂ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦਿਆਂ ਤੀਆਂ ਦੇ ਤਿਉਹਾਰ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸੀ।
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਲੱਗੀਆਂ ਭਾਰੀ ਰੌਣਕਾਂ ਕੋਮਲਪ੍ਰੀਤ ਕੌਰ... ਅਗਲੀ ਖ਼ਬਰ ਪੁੜੈਣ ਦੀਆਂ ਸੈਂਟਰ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।