28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਨਾਨਕ ਦੇਵ ਆਈ.ਟੀ.ਆਈ. ਮਾਣੂੰਕੇ ਵਿਖੇ ਨਵੇਂ ਸੈਸ਼ਨ ਦਾ ਸ਼ੁਭ ਆਰੰਭ

ਹਠੂਰ, 26 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ. ਟੀ.

ਗੁਰੂ ਨਾਨਕ ਦੇਵ ਆਈ.ਟੀ.ਆਈ. ਮਾਣੂੰਕੇ ਵਿਖੇ ਨਵੇਂ ਸੈਸ਼ਨ ਦੀ ਸ਼ੂਰੁਆਤ ਸਮੇਂ ਬੂਟਾ ਲਾ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦੇਣ ਸਮੇਂ ਸੰਸਥਾ ਮੁਖੀ ਬਲਵੀਰ ਸਿੰਘ ਸੰਧੂ ਸਟਾਫ਼ ਤੇ ਸਿਖਿਆਰਥੀਆਂ ਨਾਲ। ਤਸਵੀਰ: ਛਿੰਦਾ 27-08-2026
ਹਠੂਰ, 26 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ.ਟੀ.ਆਈ. ਮਾਣੂੰਕੇ ਵਿਖੇ ਨਵੇਂ ਸ਼ੈਸ਼ਨ ਦੀ ਬਕਾਇਦਾ ਸ਼ੁਰੂਆਤ ਹੋ ਗਈ। ਸੰਸਥਾ ਦੇ ਮੁਖੀ ਬਲਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਸਮੂਹ ਬੱਚਿਆਂ ਨੇ ਆਈ.ਟੀ.ਆਈ. ਵਿਖੇ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਅਰਦਾਸ ਬੇਨਤੀ ਉਪਰੰਤ ਵਾਤਾਵਰਨ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਬੂਟੇ ਲਾ ਕੇ ਕੀਤੀ ਅਤੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਦੀ ਸੰਭਾਲ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੰਸਥਾ ਦੇ ਮੁਖੀ ਬਲਵੀਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਇਸ ਇਲਾਕੇ ਵਿਚ ਪੇਂਡੂ ਖੇਤਰ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ ਵਿਚ ਆਪਣੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਨੇ ਦਾਖ਼ਲ ਹੋਏ ਸਮੂਹ ਸਿਖਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਨਦੀਪ ਕੌਰ, ਮਨਿੰਦਰ ਕੌਰ, ਮਨਵੀਰ ਕੌਰ, ਜਸਦੀਪ ਕੌਰ, ਯਾਦਵਿੰਦਰ ਸਿੰਘ, ਅਰਜਨ ਸਿੰਘ, ਗੁਰਜੋਤ ਸਿੰਘ, ਸੁਖਵਿੰਦਰ ਸਿੰਘ ਆਦਿ ਸਟਾਫ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਭਾਈ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਨੂੰ ਕਿਉਂ ਨਹੀ-ਛੀਂਨਾ, ਹਾਂਸ,... ਅਗਲੀ ਖ਼ਬਰ ਬਿਨਾਂ ਸੂਚਨਾ ਰੇਲਵੇ ਲਾਈਨਾਂ ਦੀ ਮੁਰੰਮਤ ਕਾਰਨ ਫਾਟਕ ਕੀਤੇ ਬੰਦ ਦੋਰਾਹਾ ਵਿੱਚ ਟਰੈਫਿਕ ਦਾ ਭਾਰੀ ਜਾਮ ਲੱਗਾ , ਰਾਹਗੀਰ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।