27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬੇਰੁਜ਼ਗਾਰੀ, ਨਸ਼ੇ ਅਤੇ ਸਿੱਖਾਂ ਦੀ ਘਟਦੀ ਗਿਣਤੀ ’ਤੇ ਸਿਰ ਜੋੜ ਕੇ ਸੋਚਣ ਦੀ ਲੋੜ-ਜਥੇਦਾਰ ਗੜਗੱਜ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਲੋਹਟਬੱਦੀ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਸਵਾਗਤ

ਲੋਹਟਬੱਦੀ, 26 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਏ ‘ਮੀਰੀ ਪੀਰੀ ਖ਼ਲਸਾ ਮਾਰਚ’ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਦੂਜੇ ਪੜਾਅ ਅਧੀਨ ਆਰੰਭ ਹੋਏ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਅੱਜ ਚੌਥੇ ਦਿਨ ਨਗਰ ਲੋਹਟਬੱਦੀ ਪੁੱਜਣ ’ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਾਲੀ ਵਲੋਂ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਸੰਚਾਲਕ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਾਲਿਆਂ ਨੇ ਸੰਗਤਾਂ ਦੀ ਹਾਜਰੀ ’ਚ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 27-08-2026
ਲੋਹਟਬੱਦੀ, 26 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਏ ‘ਮੀਰੀ ਪੀਰੀ ਖ਼ਲਸਾ ਮਾਰਚ’ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਦੂਜੇ ਪੜਾਅ ਅਧੀਨ ਆਰੰਭ ਹੋਏ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਅੱਜ ਚੌਥੇ ਦਿਨ ਨਗਰ ਲੋਹਟਬੱਦੀ ਪੁੱਜਣ ’ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਾਲੀ ਵਲੋਂ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਸੰਚਾਲਕ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਾਲਿਆਂ ਨੇ ਸੰਗਤਾਂ ਦੀ ਹਾਜਰੀ ’ਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ। ਸੰਗਤਾਂ ਦੇ ਸਤਿਕਾਰ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਾਲ ਅੱਜ ਸਮੇਂ ਦੀਆਂ ਹਕੂਮਤਾਂ ਵਲੋਂ ਆਪਣੀ ਪੰਥ ਦੋਖੀ ਸੋਚ ਨਾਲ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਅਖੌਤੀ ਤਾਕਤਾਂ ਦੀ ਵਰਤੋਂ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਉੇਨ੍ਹਾਂ ਦਾ ਜਵਾਬ ਦੇਣ ਲਈ ਸਾਨੂੰ ਬਾਣੀ ਅਤੇ ਬਾਣੇ ਨੂੰ ਸੰਭਾਲਣ ਦੀ ਲੋੜ ਹੈ। ਜੁੱਗੋ ਜੁੱਗ ਅਟੱਲ ਆਦਿ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਮਾਜ ਅੰਦਰ ਫੈਲੀਆਂ ਭੈੜੀਆਂ ਅਲਾਮਤਾਂ ਤੋਂ ਕਿਨਾਰਾ ਕੀਤਾ ਜਾਵੇ। ਸਿੰਘ ਸਾਹਿਬ ਗੜਗੱਜ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਅੱਜ ਜਿਸ ਰਫ਼ਤਾਰ ਨਾਲ ਪੰਜਾਬ ਦੇ ਕੋਨੇ ਕੋਨੇ ’ਚ ਨਸ਼ਿਆਂ ਦੀ ਭਰਮਾਰ ਹੋ ਚੁੱਕੀ ਹੈ ਇਸ ਤੋਂ ਬਚਣ ਲਈ ਸਾਂਝੇ ਯਤਨਾਂ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਦੀਆਂ ਸੱਥਾਂ ’ਚ ਬੈਠ ਕੇ ਇੱਧਰ ਉੱਧਰ ਦੀਆਂ ਗੱਲਾਂ ਕਰਨ ਦੀ ਬਜਾਇ ਸਾਡੀ ਨੌਜਵਾਨੀ, ਸੂਬੇ ਦਾ ਭਵਿੱਖ ਸੰਭਾਲਣ ਲਈ ਸਿਰ ਜੋੜ ਕੇ ਹੰਭਲਾ ਮਾਰਨ ਦੀ ਲੋੜ ਹੈ, ਜਿੱਥੇ ਨਸ਼ਿਆਂ ਦਾ ਖਾਤਮਾ ਕਰਨਾ ਜ਼ਰੂਰੀ ਹੈ ਉੱਥੇ ਨਾਲ ਹੀ ਨੌਜਵਾਨਾਂ ਦੇ ਸਮੇਂ ਸਿਰ ਵਿਆਹ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪਰਿਵਾਰਾਂ ਦਾ ਪੇਟ ਪਾਲਣ ਲਈ ਲੋੜੀਂਦੇ ਰੋਜਗਾਰ ਦੇ ਸਾਧਨ ਪੈਦਾ ਕਰਨ ’ਚ ਮੱਦਦਗਾਰ ਵੀ ਬਣੀਏ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਉਨ੍ਹਾਂ ਅੱਗੇ ਦੁਖੜੇ ਰੋ ਰਹੇ ਨਸ਼ੇ ਦੇ ਆਦੀ ਨੌਜਵਾਨਾਂ ਦੀ ਦੁਰਦਸ਼ਾ ’ਤੇ ਬੇਹੱਦ ਭਾਵੁਕ ਹੁੰਦਿਆਂ ਕਿਹਾ ਕਿ ਸਾਸ਼ਨ ਅਤੇ ਪ੍ਰਸ਼ਾਸਨਿਕ ਢਾਂਚੇ ਦੇ ਜ਼ਿੰਮੇਵਾਰ ਆਗੂਆਂ ਨੂੰ ਲੋਕਾਂ ਨੂੰ ਘੇਰ ਕੇ ਤਿੱਖੇ ਸਵਾਲ ਕਰਨੇ ਚਾਹੀਦੇ ਹਨ ਕਿ ਉਹ ਬਰਬਾਦ ਹੋ ਰਹੇ ਪੰਜਾਬ ਨੂੰ ਬਚਾਉਣ ਲਈ ਕਦੋਂ ਨੀਂਦ ਦਾ ਤਿਆਗ ਕਰਨਗੇ। ਇਸ ਮੌਕੇ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਨਦੀਪ ਸਿੰਘ ਖੁਰਦ ਆਦਿ ਸਿੱਖ ਆਗੂਆਂ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਗੁਰਦੁਆਰਾ ਗੁਰ ਗਿਆਨ ਪ੍ਰਕਾਸ ਬਾਬਾ ਸੁੰਦਰ ਸਿੰਘ ਲੋਹਟਬੱਦੀ ਦੇ ਪ੍ਰਬੰਧਕਾਂ, ਸੰਗਤਾਂ ਵਲੋਂ ਵੀ ਸਵਾਗਤ ਕੀਤਾ ਗਿਆ। ਇਸ ਮੌਕੇ ਰਾਗੀ ਭਰਪੂਰ ਸਿੰਘ, ਰਾਗੀ ਦਰਬਾਰਾ ਸਿੰਘ, ਸਾਬਕਾ ਸਰਪੰਚ ਲਖਵੀਰ ਸਿੰਘ ਲੋਹਟਬੱਦੀ, ਦਵਿੰਦਰ ਸਿੰਘ ਦਿਓਲ ਸਕੱਤਰ, ਬਾਵਾ ਸਿੰਘ, ਭਾਈ ਗੁਰਲੀਨ ਸਿੰਘ, ਗ੍ਰੰਥੀ ਅਵਤਾਰ ਸਿੰਘ, ਪ੍ਰਧਾਨ ਜਗਜੀਤ ਸਿੰਘ ਭੱਟੀ ਡਿਪਟੀ ਚੀਫ ਇੰਜੀਨੀਅਰ, ਬਾਬਾ ਰਣਜੋਧ ਸਿੰਘ, ਫੌਜੀ ਕੇਵਲ ਸਿੰਘ, ਠੇਕੇਦਾਰ ਇਕਬਾਲ ਸਿੰਘ, ਤੀਰਥ ਸਿੰਘ ਸਕੱਤਰ, ਭਾਗ ਸਿੰਘ ਖ਼ਾਲਸਾ, ਹਰਪਾਲ ਸਿੰਘ, ਬਲਦੇਵ ਸਿੰਘ, ਸਿਕੰਦਰ ਸਿੰਘ ਫੌਜੀ, ਸਾਬਕਾ ਸਰਪੰਚ ਹਰਬੰਸ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ-ਐੱਸ.ਐੱਚ.ਓ. ਸੁਖਵਿੰਦਰ ਸਿੰਘ ਕਾਹਲੋਂ ਹੰਬੜਾਂ ਸਕੂਲ ਵ... ਅਗਲੀ ਖ਼ਬਰ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਕਿਸੇ ਵੇਲੇ ਵੀ ਬਣ ਸਕਦੀਆਂ ਹਨ ਜਾਨੀ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।