28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ. ਭਰਪੂਰ ਸਿੰਘ ਪਬਲਿਕ ਸਕੂਲ ’ਚ ਹਰਿਆਲੀ ਫੈਪ ਤਹਿਤ ਬੂਟੇ ਲਗਾਏ

ਰਾਏਕੋਟ, 27 ਅਗਸਤ (ਸੁਸ਼ੀਲ)-ਸ. ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀਆਂ ਵੱਲੋ ਮਿਸ਼ਨ ਹਰਿਆਲੀ ਫੈਪ ਤਹਿਤ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਕੂਲ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।

ਅਜੀਤ ਡੈਸਕ 28-08-2026
ਰਾਏਕੋਟ, 27 ਅਗਸਤ (ਸੁਸ਼ੀਲ)-ਸ. ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀਆਂ ਵੱਲੋ ਮਿਸ਼ਨ ਹਰਿਆਲੀ ਫੈਪ ਤਹਿਤ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਕੂਲ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਸਕੂਲ ਦੇ ਪ੍ਰਿੰਸੀਪਲ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਹਰਿਆਲੀ ਫੈਪ ਤਹਿਤ ਅੱਜ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ ਵਿੱਚ ਵੱਖ-ਵੱਖ ਤਰ੍ਹਾਂ ਦੇ ਫੁੱਲਦਾਰ, ਫ਼ਲਦਾਰ ਅਤੇ ਸਜਾਵਟੀ ਪੌਦੇ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੌਦੇ ਲਗਾ ਕੇ ਜਿੱਥੇ ਅਸੀਂ ਹਰਿਆਲੀ ਪੈਦਾ ਕਰਦੇ ਹਾਂ ਉੱਥੇ ਪੌਦੇ ਵਾਤਵਰਨ ਨੂੰ ਸਵੱਛ ਰੱਖਦੇ ਹਨ, ਇਸ ਲਈ ਸਾਡਾ ਸਾਰਿਆਂ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਕਰੀਏ ਤਾਂ ਜੋ ਵਾਤਾਰਵਰਨ ਸੁਰੱਖਿਅਤ ਅਤੇ ਸਾਫ਼ ਸੁਥਰਾ ਬਣਾਇਆ ਜਾ ਸਕੇ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਅਤੇ ਹੋਰ ਅਧਿਆਪਕ ਵੀ ਮੌਜ਼ੂਦ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਮਾਗਮ ਆਰੰਭ ਅਗਲੀ ਖ਼ਬਰ ਮਹਾਂ ਹੜਤਾਲ ਉਪਰੰਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵਿਸ਼ਾਲ ਰੈਲੀ ਅਤੇ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।