28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਬੁਰਜ ਨਕਲੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਪੱਧਰੀ ਇਕੱਤਰਤਾ ਪੰਥਕ ਮਸਲਿਆਂ ’ਤੇ ਹੋਈ ਗੰਭੀਰ ਵਿਚਾਰ-ਚਰਚਾ ਅਤੇ ਪਾਰਟੀ ਨਾਲ ਨਵੇਂ ਜੁੜ੍ਹੇ ਲੋਕਾਂ ਦਾ ਨਿੱਘਾ ਸਵਾਗਤ

ਰਾਏਕੋਟ, 27 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਨਕਲੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਇੱਕ ਪਿੰਡ ਪੱਧਰੀ ਮੀਟਿੰਗ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਇਲਾਕੇ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨਾ ਅਤੇ ਮੌਜੂਦਾ ਪੰਥਕ ਤੇ ਪੰਜਾਬ ਦੇ ਭਲਾਈ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ।

ਅਜੀਤ ਡੈਸਕ 28-08-2026
ਰਾਏਕੋਟ, 27 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਨਕਲੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਇੱਕ ਪਿੰਡ ਪੱਧਰੀ ਮੀਟਿੰਗ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਇਲਾਕੇ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨਾ ਅਤੇ ਮੌਜੂਦਾ ਪੰਥਕ ਤੇ ਪੰਜਾਬ ਦੇ ਭਲਾਈ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਸਮਾਗਮ ਵਿਚ ਪਿੰਡ ਵਾਸੀਆਂ, ਨੌਜਵਾਨਾਂ ਅਤੇ ਪਾਰਟੀ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣਾ ਉਤਸ਼ਾਹ ਦਿਖਾਇਆ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਪੰਥਕ ਸਿਧਾਂਤਾਂ ਦੀ ਪੁਨਰ-ਸੁਰਜੀਤੀ ਲਈ ਨੌਜਵਾਨੀ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪਾਰਟੀ ਨਾਲ ਨਵੇਂ ਜੁੜ੍ਹ ਰਹੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਪਿੰਡ ਪੱਧਰ ’ਤੇ ਕਮੇਟੀਆਂ ਦਾ ਗਠਨ ਕਰਨ ਅਤੇ ਪਾਰਟੀ ਦੇ ਏਜੰਡੇ ਨੂੰ ਘਰ-ਘਰ ਪਹੁੰਚਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਪਿੰਡ ਬੁਰਜ ਨਕਲੀਆਂ ਦੇ ਮੋਹਤਬਰਾਂ ਨੇ ਪਾਰਟੀ ਦੀਆਂ ਨੀਤੀਆਂ ’ਚ ਪੂਰਨ ਵਿਸ਼ਵਾਸ ਪ੍ਰਗਟਾਉਂਦਿਆਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੀਟਿੰਗ ਦੌਰਾਨ ਗੁਰਦੀਪ ਸਿੰਘ ਬਸਰਾਉਂ, ਜਗਤਾਰ ਸਿੰਘ ਭੈਣੀ ਬੜਿੰਗਾਂ, ਗੁਰਚਰਨ ਸਿੰਘ ਬੁਰਜ ਹਰੀ ਸਿੰਘ, ਗਗਨ ਸਿੰਘ ਤਲਵੰਡੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਸਰਪੰਚ ਸੋਹਣ ਸਿੰਘ ਬੁਰਜ ਨਕਲੀਆਂ, ਸੰਤੋਖ ਸਿੰਘ ਮਨੀਲਾ, ਹਰਬੂਟ ਸਿੰਘ, ਡਾ: ਦਰਸ਼ਨ ਸਿੰਘ, ਕੁਲਦੀਪ ਸਿੰਘ ਹੰਸਰਾ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਭੋਲਾ, ਅਰਸ਼ਦੀਪ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ, ਸਤਪਾਲ ਸਿੰਘ ਲਾਡੀ, ਜਗਰੂਪ ਸਿੰਘ ਰੂਪੀ, ਯੋਗਰਾਜ ਸਿੰਘ ਹੰਸਰਾ, ਸਤਵਿੰਦਰ ਸਿੰਘ, ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸਰਪੰਚ ਉਜਾਗਰ ਸਿੰਘ ਪਰਿਵਾਰ ਵਲੋਂ ਗੁਰੂ ਘਰ ਨੂੰ ਏ.ਸੀ ਅਤੇ ਕਮਿਊਨਿਟੀ ਹੈਲਥ ਸੈਂਟਰ ਨੂੰ ਫਰਿੱਜ ਭੇਟ ਅਗਲੀ ਖ਼ਬਰ ਚੰਡੀਗੜ੍ਹ ਲੱਗਣ ਜਾ ਰਹੇ ਕਿਸਾਨ ਮੋਰਚੇ ਦੀ ਤਿਆਰੀ ਦੇ ਸੰਬੰਧ ਵਿਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।