ਵਿਧਾਇਕਾ ਬੀਬੀ ਮਾਣੂੰਕੇ ਨੇ ਕਰੀਬ 85 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਜਗਰਾਉਂ ਦੀਆਂ ਕਰੀਬ 85 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਵੰਡੇ ਗਏ। ਨਿਯੁਕਤੀ ਪੱਤਰ ਮਿਲਣ ਮੌਕੇ ਵਰਕਰਾਂ ਅਤੇ ਹੈਲਪਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਜਗਰਾਉਂ ਦੀਆਂ ਕਰੀਬ 85 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਵੰਡੇ ਗਏ। ਨਿਯੁਕਤੀ ਪੱਤਰ ਮਿਲਣ ਮੌਕੇ ਵਰਕਰਾਂ ਅਤੇ ਹੈਲਪਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤਾ ਗਿਆ ਇਹ ਰੁਜ਼ਗਾਰ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋਵੇਗਾ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਤੇ ਪੋਸ਼ਣ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗੀ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਵੀ ਸਹੂਲਤ ਹੋਵੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਹ ਮੌਕਾ ਉਨ੍ਹਾਂ ਲਈ ਸਿਰਫ਼ ਨੌਕਰੀ ਨਹੀਂ, ਸਗੋਂ ਆਪਣੇ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿੱਚ ਯੋਗਦਾਨ ਪਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੀਆਂ। ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਸੀ.ਡੀ.ਪੀ.ਓ. ਜਗਰਾਓਂ ਦਵਿੰਦਰ ਕੌਰ, ਸੀ.ਡੀ.ਪੀ.ਓ. ਸਿੱਧਵਾਂ ਬੇਟ ਕੁਲਵਿੰਦਰ ਕੌਰ ਜੋਸ਼ੀ ਅਤੇ ਬੀ.ਡੀ.ਪੀ.ਓ. ਵੱਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਅਧਿਕਾਰੀਆਂ ਨੇ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੌਂਸਲਰ ਕਰਮਜੀਤ ਕੈਂਥ ਤੋਂ ਇਲਾਵਾ ਹੋਰ ਕੌਂਸਲਰ, ਵਿਭਾਗੀ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।