29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ‘ਗੁਰੂ ਲਾਧੋ ਰੇ’ ਦੇ ਨਾਅਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤਾ ਵੱਡੇ ਇਕੱਠ ਦਾ ਦਾਅਵਾ

ਮਾਛੀਵਾੜਾ ਸਾਹਿਬ, 28 ਅਗਸਤ (ਰਾਜਦੀਪ ਸਿੰਘ ਅਲਬੇਲਾ)-ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਵਿਖੇ ਹੋਏ ਇਕੱਠ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ‘ਗੁਰੂ ਲਾਧੋ ਰੇ’ ਦੀ ਧਰਤੀ ਬਾਬਾ ਬਕਾਲਾ ਵਿਖੇ ਹੋਏ ਠਾਠਾਂ ਮਾਰਦੇ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਿਲੋਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਹ ਸਮਰਥਨ ਆਉਣ ਵਾਲੇ ਸਮੇਂ ‘ਚ ਸੂਬੇ ਦੀ ਸਿਆਸਤ ‘ਤੇ ਵੱਡਾ ਪ੍ਰਭਾਵ ਪਾਵੇਗਾ।

ਬਾਪੂ ਤਰਸੇਮ ਸਿੰਘ ਨਾਲ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ। ਤਸਵੀਰ : ਰਾਜਦੀਪ ਅਲਬੇਲਾ 29-08-2026
ਮਾਛੀਵਾੜਾ ਸਾਹਿਬ, 28 ਅਗਸਤ (ਰਾਜਦੀਪ ਸਿੰਘ ਅਲਬੇਲਾ)-ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਵਿਖੇ ਹੋਏ ਇਕੱਠ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ‘ਗੁਰੂ ਲਾਧੋ ਰੇ’ ਦੀ ਧਰਤੀ ਬਾਬਾ ਬਕਾਲਾ ਵਿਖੇ ਹੋਏ ਠਾਠਾਂ ਮਾਰਦੇ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਿਲੋਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਹ ਸਮਰਥਨ ਆਉਣ ਵਾਲੇ ਸਮੇਂ ‘ਚ ਸੂਬੇ ਦੀ ਸਿਆਸਤ ‘ਤੇ ਵੱਡਾ ਪ੍ਰਭਾਵ ਪਾਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਆਵੇਗਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਅਗਵਾਈ ਕਰੇਗਾ ਅਤੇ ਸੂਬੇ ‘ਚੋਂ ਨਸ਼ਿਆਂ ਦਾ ਖ਼ਾਤਮਾ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨਕੇਲ ਪਾਈ ਜਾਵੇਗੀ। ਇਸ ਮੌਕੇ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਨਾਨਕਸਰ ਬਰਸੀ ਸਮਾਗਮਾਂ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸੈਂਟਰਲ ਵਾਲਮੀਕ ਸਭਾ ਵਲੋਂ ਜਗਰਾਉਂ ਵ... ਅਗਲੀ ਖ਼ਬਰ ਅੱਤ ਦੀ ਗਰਮੀ ’ਚ ਬਿਜਲੀ ਦੇ ਲੱਗਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।