29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਮੁਕਾਬਲੇ ਵਿਚ ਕੀਤਾ ਪਹਿਲਾ ਸਥਾਨ ਹਾਸਿਲ

ਕੁਹਾੜਾ , 28 ਅਗਸਤ ( ਸੰਦੀਪ ਸਿੰਘ ਕੁਹਾੜਾ )- ਸਹੋਦਿਆ ਸਕੂਲਜ਼ ਕੰਪਲੈਕਸ , ਲੁਧਿਆਣਾ ਈਸਟ ਵਲੋਂ ਏ . ਐੱਸ .

ਅਜੀਤ ਡੈਸਕ 29-08-2026
ਕੁਹਾੜਾ , 28 ਅਗਸਤ ( ਸੰਦੀਪ ਸਿੰਘ ਕੁਹਾੜਾ )- ਸਹੋਦਿਆ ਸਕੂਲਜ਼ ਕੰਪਲੈਕਸ , ਲੁਧਿਆਣਾ ਈਸਟ ਵਲੋਂ ਏ . ਐੱਸ . ਮਾਡਰਨ ਸੀਨੀਅਰ ਸੈਕੰਡਰੀ ਸਕੂਲ , ਖੰਨਾ ਵਿਖੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲੇ ਵਿਚ ਕੁੱਲ 24 ਟੀਮਾਂ ਵਿਚੋਂ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦੀਆਂ ਵਿਦਿਆਰਥਣਾਂ ਜਸਨੂਰਦੀਪ ਕੌਰ ਅਤੇ ਹਰਨੀਤ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਸਭ ਨੂੰ ਪ੍ਰਭਾਵਿਤ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸ ਸ਼ਾਨਦਾਰ ਪ੍ਰਾਪਤੀ ‘ ਤੇ ਸਕੂਲ ਦੀ ਪ੍ਰਿੰਸੀਪਲ ਅਮਰਦੀਪ ਕੌਰ ਗਿੱਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਫਲਤਾਵਾਂ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਪੱਖੋਵਾਲ ’ਚ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ-ਬੜੂੰਦੀ ਅਗਲੀ ਖ਼ਬਰ ਚੰਡੀਗੜ੍ਹ ’ਚ 1 ਸਤੰਬਰ ਦੇ ਰੋਸ ਮਾਰਚ ’ਚ ਹੰਬੜਾਂ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਪੁੱਜਣਗੇ- ਸਰਪ੍ਰਸਤ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।