30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਏਕੋਟ ’ਚ 11 ਰੋਜ਼ਾ ‘ਸਵੱਛ ਅਭਿਆਨ’ ਦਾ ਆਗਾਜ਼, ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸਫ਼ਾਈ ਸੇਵਕਾਂ ਦਾ ਵਧਾਇਆ ਉਤਸ਼ਾਹ

ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਰਾਏਕੋਟ ਵਲੋਂ ਸ਼ਹਿਰ ਵਿਚ ਅੱਜ ਤੋਂ 8 ਸਤੰਬਰ ਤੱਕ 11 ਰੋਜ਼ਾ ਵਿਸ਼ੇਸ਼ ‘ਸਵੱਛ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ ਹੈ। ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਇਸ ਅਭਿਆਨ ਦੀ ਸਮੁੱਚੀ ਅਗਵਾਈ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਵਲੋਂ ਕੀਤੀ ਜਾ ਰਹੀ ਹੈ, ਜਦਕਿ ਸੈਨੀਟੇਸ਼ਨ ਸੁਪਰਡੈਂਟ ਹਰਪ੍ਰੀਤ ਸਿੰਘ ਨੂੰ ਇਸ ਪੂਰੇ ਮੁਹਿੰਮ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਸਾਰੇ ਕੰਮਕਾਜ ਦੀ ਦੇਖ-ਰੇਖ ਕਰਨਗੇ।

ਅਜੀਤ ਡੈਸਕ 30-08-2026
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਰਾਏਕੋਟ ਵਲੋਂ ਸ਼ਹਿਰ ਵਿਚ ਅੱਜ ਤੋਂ 8 ਸਤੰਬਰ ਤੱਕ 11 ਰੋਜ਼ਾ ਵਿਸ਼ੇਸ਼ ‘ਸਵੱਛ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ ਹੈ। ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਇਸ ਅਭਿਆਨ ਦੀ ਸਮੁੱਚੀ ਅਗਵਾਈ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਵਲੋਂ ਕੀਤੀ ਜਾ ਰਹੀ ਹੈ, ਜਦਕਿ ਸੈਨੀਟੇਸ਼ਨ ਸੁਪਰਡੈਂਟ ਹਰਪ੍ਰੀਤ ਸਿੰਘ ਨੂੰ ਇਸ ਪੂਰੇ ਮੁਹਿੰਮ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਸਾਰੇ ਕੰਮਕਾਜ ਦੀ ਦੇਖ-ਰੇਖ ਕਰਨਗੇ। ਇਸ ਸਫ਼ਾਈ ਅਭਿਆਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ ਵਾਰਡਾਂ ਨੂੰ ਵੱਖ-ਵੱਖ ਹਿੱਸਿਆਂ ਵਿਚ ਵੰਡ ਕੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸੈਨੇਟਰੀ ਇੰਸਪੈਕਟਰ ਗੁਰਦੀਪ ਸਿੰਘ ਨੂੰ ਵਾਰਡ ਨੰਬਰ- 1 ਤੋਂ 8 ਤੱਕ ਅਤੇ ਜੂਨੀਅਰ ਇੰਜੀਨੀਅਰ ਮਨਪ੍ਰੀਤ ਸਿੰਘ ਨੂੰ ਵਾਰਡ ਨੰਬਰ-9 ਤੋਂ 15 ਤੱਕ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ 11 ਰੋਜ਼ਾ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਮੁੱਖ ਸੜਕਾਂ, ਬਜ਼ਾਰਾਂ, ਚੌਂਕਾਂ ਅਤੇ ਜਨਤਕ ਥਾਵਾਂ ਦੀ ਰੋਜ਼ਾਨਾ ਵਿਸ਼ੇਸ਼ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠੇ ਹੋਏ ਕੂੜੇ-ਕਰਕਟ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਗਰ ਕੌਂਸਲ ਦੀ ਮਾਨੀਟਰਿੰਗ ਕਮੇਟੀ ਵਲੋਂ ‘ਐੱਮ ਸੇਵਾ’ ਐਪ ’ਤੇ ਪ੍ਰਾਪਤ ਹੋਣ ਵਾਲੀਆਂ ਆਨਲਾਈਨ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਸ਼੍ਰੀਮਤੀ ਸੁਮਨਦੀਪ ਕੌਰ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ। ਇਸ ਮੌਕੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸਫ਼ਾਈ ਕਰਮਚਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਦਿਆਂ ਆਖਿਆ ਕਿ ਸਫ਼ਾਈ ਸੇਵਕ ਸ਼ਹਿਰ ਦੀ ਨੁਹਾਰ ਬਦਲਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਰਾਏਕੋਟ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਬਿਮਾਰੀ ਮੁਕਤ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ। ਵਿਧਾਇਕ ਠੇਕੇਦਾਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਅਭਿਆਨ ਵਿਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਲੇ-ਦੁਆਲੇ ਕੂੜਾ ਨਾ ਫੈਲਾਉਣ ਤਾਂ ਜੋ ਉਹ ਸ਼ਹਿਰ ਨੂੰ ਸਵੱਛ ਬਣਾਉਣ ਵਿਚ ਆਪਣੀ ਭਾਗੀਦਾਰੀ ਨਿਭਾ ਸਕਣ। ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਖੁਸ਼ਪ੍ਰੀਤ ਸਿੰਘ, ਪੀ.ਏ. ਕਮਲ ਸਿੰਘ ਸੁਖਾਣਾ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਸਰਪੰਚ ਦਵਿੰਦਰ ਸਿੰਘ ਰੂਪਾਪੱਤੀ, ਜੱਸ ਸਿੰਘ ਹਲਵਾਰਾ, ਕੌਂਸਲਰ ਸਾਹਿਲ ਗੋਇਲ, ਕੌਂਸਲਰ ਰੀਨਾ ਰਾਣੀ, ਕੌਂਸਲਰ ਮਨਜਿੰਦਰ ਸਿੰਘ ਕਾਕੂ, ਪ੍ਰੀਤ ਸਿੰਘ ਰਾਏਕੋਟ, ਦਵਿੰਦਰ ਬੌਬੀ ਗਿੱਲ, ਮਿੰਟੂ ਨਾਹਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭੈਣੀ ਰੋੜ੍ਹਾ ਵਿਖੇ ਅਣਪਛਾਤੇ ਵਿਅਕਤੀ ਦੀ ਗਲੀ-ਸੜ੍ਹੀ ਲਾਸ਼ ਬਰਾਮਦ ਅਗਲੀ ਖ਼ਬਰ ਰਾਏਕੋਟ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ੍ਹਿਆ ਵਾਰ-ਵਾਰ ਮੀਟਿੰਗਾਂ ਦਾ ਸਮਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।