01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬੀ. ਕੇ. ਯੂ. ਉਗਰਾਹਾਂ ਵਲੋਂ ਲੁਧਿਆਣਾ ਡੀ. ਸੀ. ਦਫ਼ਤਰ ਅੱਗੇ ਕਿਸਾਨੀ ਮੰਗਾਂ ਸੰਬੰਧੀ ਪੱਕਾ ਮੋਰਚਾ ਸ਼ੁਰੂ

ਜਗਰਾਉਂ, 31 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਨੂੰ ਤਬਾਹ ਕਰਨ ਵਾਲੀਆਂ ਮੰਗਾਂ ਅਤੇ ਵਪਾਰਿਕ ਸਮਝੌਤੇ ਵਿਰੁੱਧ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਦ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਇਹ ਧਰਨੇ ਨਿਰਵਿਘਨ ਚੱਲਦੇ ਰਹਿਣਗੇ। ਉਕਤ ਪ੍ਰਗਟਾਵਾ ਪ੍ਰਧਾਨ ਸਤਪਾਲ ਸਿੰਘ ਪੱਤੀ ਮੁਲਤਾਨੀ ਤੇ ਹੀਰਾ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਵਪਾਰਿਕ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੀ ਮਾਲਕੀ ਦੇ ਹੱਲ, ਹੜ੍ਹਾਂ ਦੀ ਮਾਰ ਦਾ ਮੁਆਵਜ਼ਾ, ਪੁਲਿਸ ਜ਼ਬਰ ਵਰਗੇ ਮੁੱਦਿਆਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਇਹ ਮੋਰਚਾ ਸ਼ੁਰੂ ਹੋਇਆ ਹੈ।

ਅਜੀਤ ਡੈਸਕ 01-09-2026
ਜਗਰਾਉਂ, 31 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਨੂੰ ਤਬਾਹ ਕਰਨ ਵਾਲੀਆਂ ਮੰਗਾਂ ਅਤੇ ਵਪਾਰਿਕ ਸਮਝੌਤੇ ਵਿਰੁੱਧ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਦ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਇਹ ਧਰਨੇ ਨਿਰਵਿਘਨ ਚੱਲਦੇ ਰਹਿਣਗੇ। ਉਕਤ ਪ੍ਰਗਟਾਵਾ ਪ੍ਰਧਾਨ ਸਤਪਾਲ ਸਿੰਘ ਪੱਤੀ ਮੁਲਤਾਨੀ ਤੇ ਹੀਰਾ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਵਪਾਰਿਕ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੀ ਮਾਲਕੀ ਦੇ ਹੱਲ, ਹੜ੍ਹਾਂ ਦੀ ਮਾਰ ਦਾ ਮੁਆਵਜ਼ਾ, ਪੁਲਿਸ ਜ਼ਬਰ ਵਰਗੇ ਮੁੱਦਿਆਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਇਹ ਮੋਰਚਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਨੂੰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਮੋਰਚੇ ’ਚ ਸਿੱਧਵਾਂ ਬੇਟ ਤੇ ਜਗਰਾਉਂ ਇਲਾਕੇ ’ਚੋਂ ਵੱਡੀ ਗਿਣਤੀ ’ਚ ਕਿਸਾਨ ਸ਼ਾਮਿਲ ਹੋਏ ਹਨ। ਇਸ ਮੌਕੇ ਗੁਰਦੀਪ ਸਿੰਘ ਵਿਰਕ, ਸਾਹਬ ਸਿੰਘ ਵਿਰਕ, ਚੰਦ ਸਿੰਘ ਬਾਘੀਆਂ, ਮੁਖਿਤਆਰ ਸਿੰਘ ਮੰਡ ਤੇ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਗੁੱਗਾ ਮੈੜੀ ਸੇਵਾ ਸੰਮਤੀ ਰਾਏਕੋਟ ਵਲੋਂ ਗੁੱਗਾ ਨੌਵੀਂ ਦਾ ਮੇਲਾ 5 ਨੂੰ ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਦੇ ਜੀਵਨ, ਸੰਘਰਸ਼ ਬਾਰੇ ਸਵਾਲ-ਜਵਾਬ ਪ੍ਰੀਖਿਆ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।