01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁੱਗਾ ਮੈੜੀ ਸੇਵਾ ਸੰਮਤੀ ਰਾਏਕੋਟ ਵਲੋਂ ਗੁੱਗਾ ਨੌਵੀਂ ਦਾ ਮੇਲਾ 5 ਨੂੰ

ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)- ਗੁੱਗਾ ਮੈੜੀ ਸੇਵਾ ਸੰਮਤੀ ਰਾਏਕੋਟ ਦੀ ਪ੍ਰਬੰਧਕੀ ਕਮੇਟੀ ਵਲੋਂ ਗੁੱਗਾ ਮੈੜੀ ਅਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਗੁੱਗਾ ਨੌਵੀਂ ਦੇ ਮੇਲੇ ਸਬੰਧੀ ਚੇਅਰਮੈਨ ਮਨੋਹਰ ਲਾਲ ਲਾਡੀ ਦੀ ਦੇਖ-ਰੇਖ ਹੇਠ ਅਤੇ ਪ੍ਰਧਾਨ ਨਰਿੰਦਰ ਕੁਮਾਰ ਡਾਬਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਨਰਿੰਦਰ ਕੁਮਾਰ ਡਾਬਰ ਨੇ ਦੱਸਿਆ ਕਿ ਗੁੱਗਾ ਨੌਵੀਂ ਦਾ ਮੇਲਾ 5 ਸਤੰਬਰ, ਦਿਨ ਸ਼ਨੀਵਾਰ ਨੂੰ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਅਜੀਤ ਡੈਸਕ 01-09-2026
ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)- ਗੁੱਗਾ ਮੈੜੀ ਸੇਵਾ ਸੰਮਤੀ ਰਾਏਕੋਟ ਦੀ ਪ੍ਰਬੰਧਕੀ ਕਮੇਟੀ ਵਲੋਂ ਗੁੱਗਾ ਮੈੜੀ ਅਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਗੁੱਗਾ ਨੌਵੀਂ ਦੇ ਮੇਲੇ ਸਬੰਧੀ ਚੇਅਰਮੈਨ ਮਨੋਹਰ ਲਾਲ ਲਾਡੀ ਦੀ ਦੇਖ-ਰੇਖ ਹੇਠ ਅਤੇ ਪ੍ਰਧਾਨ ਨਰਿੰਦਰ ਕੁਮਾਰ ਡਾਬਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਨਰਿੰਦਰ ਕੁਮਾਰ ਡਾਬਰ ਨੇ ਦੱਸਿਆ ਕਿ ਗੁੱਗਾ ਨੌਵੀਂ ਦਾ ਮੇਲਾ 5 ਸਤੰਬਰ, ਦਿਨ ਸ਼ਨੀਵਾਰ ਨੂੰ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਗੁੱਗਾ ਨੌਵੀਂ ਦੇ ਮੇਲੇ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਗੁੱਗਾ ਮੈੜੀ ਅਸਥਾਨ ਰਾਏਕੋਟ ’ਤੇ ਨਤਮਸਤਕ ਹੋਣਗੀਆਂ। ਅੱਜ ਦੀ ਮੀਟਿੰਗ ਉਪਰੰਤ ਝੰਡਾ ਚੜ੍ਹਾਉਣ ਦੀ ਰਸਮ ਪ੍ਰਧਾਨ ਨਰਿੰਦਰ ਕੁਮਾਰ ਡਾਬਰ ਵਲੋਂ ਅਦਾ ਕੀਤੀ ਗਈ। ਉਨ੍ਹਾਂ ਆਖਿਆ ਕਿ ਸੰਗਤਾਂ ਦੀ ਸਹੂਲਤ ਲਈ ਗੁੱਗਾ ਮੈੜੀ ਸੇਵਾ ਸੰਮਤੀ ਦੀ ਪ੍ਰਬੰਧਕੀ ਕਮੇਟੀ ਵਲੋਂ ਹਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਗੁੱਗਾ ਜ਼ਾਹਿਰ ਪੀਰ ਦੇ ਅਸਥਾਨ ’ ਤੇ ਮੱਥਾ ਟੇਕ ਕੇ ਮਿੱਟੀ ਕੱਢ ਕੇ ਆਪਣੀ ਮੰਨਤਾਂ ਲਈ ਅਰਜ਼ੋਈਆਂ ਕਰ ਸਕਣ। ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁੱਗਾ ਮੈੜੀ ਅਸਥਾਨ ’ਤੇ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਅਮਨ ਸ਼ਰਮਾ, ਠਾਕੁਰ ਦੱਤ, ਨੀਰਜ ਗੋਇਲ, ਡਾ. ਸ਼ਾਮ ਸੁੰਦਰ, ਦਰਸ਼ਨ ਸਿੰਘ, ਪਰਮਜੀਤ ਸਿੰਘ, ਸੋਨੀ ਮੋਹਿਤ, ਅਸ਼ੋਕ ਕੁਮਾਰ ਨਿਹਾਲਾ, ਅਜੈਬ ਸਿੰਘ ਜੈਬਾ, ਮੁਕੰਦ ਸਿੰਘ, ਸੁਖਵਿੰਦਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਕੰਗ ਵਲੋਂ ਸਰਾਭਾ-ਚਮਿੰਡਾ ਲਿੰਕ ਸੜਕ ਦਾ ਉਦਘਾਟਨ ਕਿਹਾ, ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਅਗਲੀ ਖ਼ਬਰ ਬੀ. ਕੇ. ਯੂ. ਉਗਰਾਹਾਂ ਵਲੋਂ ਲੁਧਿਆਣਾ ਡੀ. ਸੀ. ਦਫ਼ਤਰ ਅੱਗੇ ਕਿਸਾਨੀ ਮੰਗਾਂ ਸੰਬੰਧੀ ਪੱਕਾ ਮੋਰਚਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।