01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

6 ਸਤੰਬਰ ਦੀ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਲਈ ਹਮਖਿਆਲੀ ਜਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ‘ ਆਪ’ ਸਰਕਾਰ ਨੂੰ ਮਨਰੇਗਾ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰਨ ਦਾ ਜਵਾਬ ਚੋਣਾਂ ਸਮੇਂ ਦਿੱਤਾ ਜਾਵੇਗਾ- ਸੀਟੂ

ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਿਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਦੀ ਸੂਬਾਈ ਕਨਵੈਨਸ਼ਨ ਸੂਬਾਈ ਪ੍ਰਧਾਨ ਸ਼ੇਰ ਸਿੰਘ ਫਰਵਾਹੀ, ਡਾ. ਪ੍ਰਕਾਸ਼ ਸਿੰਘ ਬਰ੍ਹਮੀ, ਸਿਕੰਦਰ ਬਖਸ਼ ਮੰਡ ਚੌਂਤਾ, ਅੰਗਰੇਜ਼ ਸਿੰਘ ਦੁਬਰਜੀ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਸੂਬਾਈ ਕਨਵੈਨਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਆਗੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 01-09-2026
ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਿਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਦੀ ਸੂਬਾਈ ਕਨਵੈਨਸ਼ਨ ਸੂਬਾਈ ਪ੍ਰਧਾਨ ਸ਼ੇਰ ਸਿੰਘ ਫਰਵਾਹੀ, ਡਾ. ਪ੍ਰਕਾਸ਼ ਸਿੰਘ ਬਰ੍ਹਮੀ, ਸਿਕੰਦਰ ਬਖਸ਼ ਮੰਡ ਚੌਂਤਾ, ਅੰਗਰੇਜ਼ ਸਿੰਘ ਦੁਬਰਜੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਸੂਬਾਈ ਕਨਵੈਨਸ਼ਨ ਦਾ ਉਦਘਾਟਨ ਕਰਦਿਆਂ ਸੀਟੂ ਪੰਜਾਬ ਦੇ ਸੂਬਾਈ ਪ੍ਰਧਾਨ ਚੰਦਰ ਸ਼ੇਖਰ ਨੇ ਸੰਬੋਧਨ ਕਰਦਿਆਂ ਮਨਰੇਗਾ ਕਾਨੂੰਨ 2005 ਅਤੇ ਵੀ.ਬੀ.ਜੀ.ਰਾਮ.ਜੀ ਕਾਨੂੰਨ ਵਿਚ ਅੰਤਰ ਬਾਰੇ ਜਾਣਕਾਰੀ ਸ਼ਾਂਝੀ ਕੀਤੀ।ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸਸਤੀ ਲੇਬਰ ਮੁਹੱਈਆਂ ਕਰਵਾਉਣ ਲਈ ਵੀ.ਬੀ.ਜੀ.ਰਾਮ.ਜੀ ਕਾਨੂੰਨ ਲਿਆ ਕੇ ਹਾੜ੍ਹੀ ਅਤੇ ਸਾਉਣੀ ਦੇ ਸੀਜ਼ਨ ਵਿਚ 60 ਦਿਨਾਂ ਦੀ ਕਟੌਤੀ ਕਰ ਦਿੱਤੀ ਅਤੇ ਕੰਮ 100 ਦਿਨਾਂ ਤੋਂ 125 ਦਿਨ ਕਰਨ ਦਾ ਢੌਂਗ ਰਚ ਰਹੀ ਹੈ। ਸੀਟੂ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੌੜੀ ਨੇ ਦੱਸਿਆ ਕਿ ਸੀਟੂ ਵਲੋਂ 6 ਸਤੰਬਰ ਨੂੰ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਵਿਚ ਇਕ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਨੂੰ ਸੰਬੋਧਨ ਕਰਨ ਲਈ ਹਮਖਿਆਲ ਜਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ‘ਸਮੇਂ ਦੀ ਇਤਿਹਾਸਕ ਲੋੜ, ਵਿਸ਼ਾਲ ਏਕਤਾ ਤਿੱਖੇ ਅਤੇ ਲੰਬੇ ਘੋਲ’ ਦੇ ਨਾਅਰੇ ਨੂੰ ਬੁਲੰਦ ਕਰਨ ਲਈ ਸਾਰੀਆਂ ਭਰਾਤਰੀ ਜਥੇਬੰਦੀਆਂ ਏਟਕ, ਇੰਟਕ ਤੋਂ ਇਲਾਵਾ ਕੇਂਦਰੀ ਟਰੇਡ ਯੂਨੀਅਨਜ਼ ਦੇ ਸ਼ਾਂਝੇ ਮੰਚ ਦੀਆਂ ਸਮੁੱਚੀਆਂ ਭਾਈਵਾਲ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਸੱਦਾ ਪੱਤਰ ਭੇਜਿਆ ਜਾਵੇਗਾ। ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਸੁੱਚਾ ਸਿੰਘ ਅਜਨਾਲਾ ਨੇ ਮਜ਼ਦੂਰਾਂ ਨੂੰ ਅਪਣੀ ਏਕਤਾ ਅਤੇ ਸੰਘਰਸ਼ ਦੀ ਲਾਈਨ ਨੂੰ ਮੁੱਖ ਰੱਖਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਕੇ ਸਾਂਝੇ ਸੰਘਰਸ਼ਾਂ ਵਿਚ ਸ਼ਮੂਲੀਅਤ ਕਰਨ ’ਤੇ ਜ਼ੋਰ ਦਿੱਤਾ।ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਤੇ ਸੂਬਾਈ ਪ੍ਰਧਾਨ ਸ਼ੇਰ ਸਿੰਘ ਫਰਵ ਾਹੀ ਨੇ ਕਿਹਾ ਕਿ ਮਾਨ ਸਰਕਾਰ ਨੇ ਜੇਕਰ ਮਜ਼ਦੂਰਾਂ ਨੂੰ ਕੰਮ ਦੇਣ ਲਈ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾਉਣ, ਕੰਮ ਨਾ ਦੇਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤਾ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਮਨਰੇਗਾ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਵਿਚ ਡਿਮਾਂਡ ਫ਼ਾਰਮ ਭਰਨ ਦੀ ਮੁਹਿੰਮ ਚਲਾਕੇ ਬੀ.ਡੀ.ਪੀ.ਓ ਸਾਹਿਬਾਨ ਨੂੰ ਇਹ ਕੰਮ ਦੀ ਮੰਗ ਦੇ ਫ਼ਾਰਮ ਸੌਂਪ ਕੇ ਰਸੀਦਾ ਹਾਸਲ ਕਰਨ। ਜੇਕਰ ਸਰਕਾਰ ਨੇ 15 ਦਿਨਾਂ ਦੇ ਅੰਦਰ- ਅੰਦਰ ਕੰਮ ਨਾ ਦਿੱਤਾ ਗਿਆ ਤਾਂ ਬੇਰੁਜ਼ਗਾਰੀ ਭੱਤੇ ਦੀ ਲੜ੍ਹਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕੋਈ ਟਾਲ-ਮਟੋਲ ਦੀ ਨੀਤੀ ਜਾਂ ਜ਼ਬਰ-ਜ਼ੁਲਮ ਦੀ ਨੀਤੀ ਅਖ਼ਤਿਆਰ ਕੀਤੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਇਸ ਮੌਕੇ ਸੀਟੂ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ , ਨਿਰਮਾਣ ਮਜ਼ਦੂਰਾਂ ਦੀ ਜਥੇਬੰਦੀ ਦੇ ਸੂਬਾਈ ਆਗੂ ਦੇਵ ਰਾਜ ਵਰਮਾ, ਸੀਟੂ ਦੇ ਜ਼ਿਲ੍ਹਾ ਸਕੱਤਰ ਹਨੂੰਮਾਨ ਪ੍ਰਸ਼ਾਦਿ ਦੂਬੇ, ਰਾਮ ਲਾਲ, ਓਮ ਪ੍ਰਕਾਸ਼ ਫਾਜ਼ਿਲਕਾ, ਹਰੀ ਰਾਮ ਭੱਟੀ, ਰੁਲਦਾ ਸਿੰਘ ਗੋਬਿੰਦਗੜ੍ਹ, ਕੇਵਲ ਸਿੰਘ ਮੁੱਲਾਂਪੁਰ, ਨਿਰਮਲ ਝਲੂਰ, ਰਾਮ ਸਿੰਘ ਸੋਹੀਆਂ, ਸਤਵੀਰ ਤੁੰਗਾਂ, ਤਰਸੇਮ ਸਿੰਘ ਅੰਮ੍ਰਿਤਸਰ ਆਦਿ ਨੇ ਵੀ ਅਪਣੇ ਵਡਮੁੱਲੇ ਵਿਚਾਰ ਪੇਸ਼ ਕਰਦਿਆਂ 6 ਸਤੰਬਰ ਦੀ ਸੂਬਾਈ ਕਨਵੈਨਸ਼ਨ ਵਿਚ ਵੱਧ-ਚੜ੍ਹਕੇ ਸ਼ਮੂਲੀਅਤ ਕਰਨ ਦਾ ਸੂਬਾਈ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ।
ਪਿਛਲੀ ਖ਼ਬਰ ‘ਮਿਸ਼ਨ ਕਲੀਨ ਪੰਜਾਬ’ ਨਾਲ ਜਗਰਾਉਂ ਨੂੰ ਬਣਾਵਾਂਗੇ ਸੁੰਦਰ ਅਤੇ ਸਾਫ਼ ਸੁਥਰਾ-ਵਿਧਾਇਕਾ ਬੀਬੀ ਮਾਣੂੰਕੇ ਅਗਲੀ ਖ਼ਬਰ ਵੀ. ਆਈ. ਪੀ. ਕਾਫ਼ਲਿਆਂ ਦੀ ਆਮਦ ਵਧਣ ਕਾਰਨ ਦੁਕਾਨਦਾਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।