02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਲੋਕ ਕਾਂਗਰਸ ਦੀਆਂ ਲੋਕ ਪੱਖੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾ ਰਹੇ-ਕਾਮਿਲ ਅਮਰ ਸਿੰਘ ਦਰਜਨਾਂ ਪਰਿਵਾਰ ਪਾਰਟੀ ’ਚ ਸ਼ਾਮਿਲ ਕਰਨ ਦਾ ਦਾਅਵਾ

ਗੁਰੂਸਰ ਸੁਧਾਰ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਅਕਾਲਗੜ੍ਹ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸ ਇੰਚਾਰਜ਼ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਲੋਕ ਮੁੜ ਤੋਂ ਕਾਂਗਰਸ ਦੀ ਸੋਚ ਅਤੇ ਲੋਕ ਪੱਖੀ ਨੀਤੀਆਂ ਵਿਚ ਭਰੋਸਾ ਪ੍ਰਗਟਾ ਰਹੇ ਹਨ। ਕਾਮਿਲ ਅਮਰ ਸਿੰਘ ਨੇ ਕਿਹਾ ਕਿ ਹਲਕਾ ਰਾਏਕੋਟ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਆਗੂਆਂ ਅਤੇ ਵਰਕਰਾਂ ਵਲੋਂ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਰਹੀ ਹੈ ਤੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਨੂੰ ਪਾਰਟੀ ਜਿਥੇ ਪੂਰਾ ਬਣਦਾ ਮਾਣ ਸਤਿਕਾਰ ਦੇਵੇਗੀ ਉਥੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪਾਰਟੀ ਦੀ ਬਿਹਤਰੀ ਤੇ ਮਜ਼ਬੂਤੀ ਲਈ ਵਰਤਿਆ ਜਾਵੇਗਾ।

ਅਜੀਤ ਡੈਸਕ 02-09-2026
ਗੁਰੂਸਰ ਸੁਧਾਰ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਅਕਾਲਗੜ੍ਹ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸ ਇੰਚਾਰਜ਼ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਲੋਕ ਮੁੜ ਤੋਂ ਕਾਂਗਰਸ ਦੀ ਸੋਚ ਅਤੇ ਲੋਕ ਪੱਖੀ ਨੀਤੀਆਂ ਵਿਚ ਭਰੋਸਾ ਪ੍ਰਗਟਾ ਰਹੇ ਹਨ। ਕਾਮਿਲ ਅਮਰ ਸਿੰਘ ਨੇ ਕਿਹਾ ਕਿ ਹਲਕਾ ਰਾਏਕੋਟ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਆਗੂਆਂ ਅਤੇ ਵਰਕਰਾਂ ਵਲੋਂ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਰਹੀ ਹੈ ਤੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਨੂੰ ਪਾਰਟੀ ਜਿਥੇ ਪੂਰਾ ਬਣਦਾ ਮਾਣ ਸਤਿਕਾਰ ਦੇਵੇਗੀ ਉਥੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪਾਰਟੀ ਦੀ ਬਿਹਤਰੀ ਤੇ ਮਜ਼ਬੂਤੀ ਲਈ ਵਰਤਿਆ ਜਾਵੇਗਾ। ਕਾਂਗਰਸੀ ਆਗੂ ਗੁਰਮੀਤ ਸਿੰਘ ਸਰਾਂ, ਪੰਚ ਬਲਵੰਤ ਸਿੰਘ ਬੰਟੂ, ਪੰਚ ਕਿਰਨਜੀਤ ਕੌਰ ਅਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਗਾ ਦੀ ਅਗਵਾਈ ਹੇਠ ਪਾਰਟੀ ਵਲੋਂ ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਦਰਜਨਾਂ ਪਰਿਵਾਰਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਦਾ ਦਾਅਵਾ ਕੀਤਾ ਗਿਆ। ਸ਼ਾਮਿਲ ਹੋਣ ਵਾਲੇ ਇੰਨ੍ਹਾਂ ਪਰਿਵਾਰਾਂ ਦਾ ਕਾਮਿਲ ਅਮਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਾਮਿਲ ਅਮਰ ਸਿੰਘ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਜੁੜਨਾ ਸਿੱਧ ਕਰਦਾ ਹੈ ਕਿ ਵਿਧਾਨ ਸਭਾ ਚੋਣਾਂ 2027 ਦੌਰਾਨ ਸੂਬੇ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣ ਦਾ ਮਨ ਬਣਾ ਚੁੁੱਕੇ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਲੇਰ, ਬਲਾਕ ਪ੍ਰਧਾਨ ਰਵਿੰਦਰ ਸਿੰਘ ਅੱਬੂਵਾਲ, ਮੋਹਨ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਸਰਾਂ, ਰਣਵੀਰ ਸਿੰਘ, ਪਿੰਦਰ ਧਾਲੀਵਾਲ, ਨਿਰਮਲ ਧਾਲੀਵਾਲ, ਅਜਿੰਦਰ ਸਿੰਘ ਸਰਾਂ, ਗੁਰਪ੍ਰੀਤ ਸਿੰਘ, ਸ਼ਬੀਨਾ ਬੇਗ਼ਮ, ਮਨਪ੍ਰੀਤ ਸਿੰਘ ਮੀਤਕੇ, ਜਗਤਾਰ ਸਿੰਘ ਤਾਰੀ, ਸੁਖਮਿੰਦਰ ਸਿੰਘ ਸਿੰਮਾ, ਪ੍ਰਧਾਨ ਬੂਟਾ ਸਿੰਘ ਪੰਧੇਰ, ਵਿਸਾਖਾ ਸਿੰਘ ਸਰਾਂ, ਗੁਰਪ੍ਰੀਤ ਸਿੰਘ, ਪੰਚ ਬਾਬੂ ਨਾਇਕ, ਗੁਰਚਰਨ ਸਿੰਘ ਧਾਲੀਵਾਲ, ਪੰਚ ਰਜਿੰਦਰ ਸਿੰਘ, ਕਮਲਪ੍ਰੀਤ ਬੁੱਟਰ, ਬਲਜੀਤ ਸਿੰਘ, ਅਵਤਾਰ ਸਿੰਘ ਕੈਨੇਡਾ, ਰਾਮ ਅਵਤਾਰ, ਹਰਗੋਪਾਲ, ਬੁੱਧ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਬਾਲਗ ਲੜਕਾ ਲਾਪਤਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਦਰਜਨਾਂ ਜਥੇ ਚੰਡੀਗੜ੍ਹ ਧਰਨੇ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।