’ ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ (ਲਿਮ:) ਵਲੋਂ ਸਕੂਲ ਨੂੰ ਵਾਟਰ ਕੂਲਰ ਸਮੇਤ ਫਿਲਟਰ ਭੇਟ
ਚੌਂਕੀਮਾਨ, 2 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਸੇਖੂਪੁਰਾ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ (ਲਿਮ:) ਦੇ ਚੇਅਰਮੈਨ ਸਾਧੂ ਸਿੰਘ ਦਿਲਸਾਦ ਸੇਖੂਪੁਰਾ (ਸਾਬਕਾ ਸਰਪੰਚ), ਸੀਨੀਅਰ ਮੀਤ ਪ੍ਰਧਾਨ ਮਨਜੀਤਸਹਿਜਪਾਲ ਸਿੰਘ (ਸਰਪੰਚ ਰਕਬਾ), ਮੈਨੇਜਰ ਕੁਲਦੀਪ ਸਿੰਘ ਤੇ ਸਲੇਜ਼ਮੈਨ ਅਰਸਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਮੁੱਖੀ ਮੈਡਮ ਪਰਮਜੀਤ ਕੌਰ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ।
ਚੌਂਕੀਮਾਨ, 2 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਸੇਖੂਪੁਰਾ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ (ਲਿਮ:) ਦੇ ਚੇਅਰਮੈਨ ਸਾਧੂ ਸਿੰਘ ਦਿਲਸਾਦ ਸੇਖੂਪੁਰਾ (ਸਾਬਕਾ ਸਰਪੰਚ), ਸੀਨੀਅਰ ਮੀਤ ਪ੍ਰਧਾਨ ਮਨਜੀਤਸਹਿਜਪਾਲ ਸਿੰਘ (ਸਰਪੰਚ ਰਕਬਾ), ਮੈਨੇਜਰ ਕੁਲਦੀਪ ਸਿੰਘ ਤੇ ਸਲੇਜ਼ਮੈਨ ਅਰਸਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਮੁੱਖੀ ਮੈਡਮ ਪਰਮਜੀਤ ਕੌਰ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ (ਲਿਮ:) ਵਲੋਂ ਸਕੂਲ ਦੇ ਬੱਚਿਆਂ ਲਈ ਸ਼ੁੱਧ ਪੀਣ ਵਾਲੇ ਪਾਣੀ ਲਈ ਵਾਟਰ ਕੂਲਰ ਸਮੇਤ ਫਿਲਟਰ ਦਿੱਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਵਿਚ ਠੰਢੇ ਪਾਣੀ ਦੀ ਸਹੂਲਤ ਮਿਲ ਸਕੇ। ਇਸ ਮੌਕੇ ਸਕੂਲ ਮੁਖੀ ਮੈਡਮ ਪਰਮਜੀਤ ਕੌਰ ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ (ਲਿਮ:) ਦੇ ਸਮੁੱਚੇ ਆਹੁਦੇਦਾਰਾਂ ਦਾ ਧੰਨਵਾਦ ਕੀਤਾ, ਜਿਨਾਂ ਨੇ ਸਕੂਲ ਦੀ ਲੰਮੇ ਸਮੇ ਦੀ ਮੰਗ ਨੂੰ ਪੂਰਾ ਕੀਤਾ। ਇਸ ਮੌਕੇ ਚੇਅਰਮੈਨ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਤੇ ਸੀਨੀਅਰ ਮੀਤ ਪ੍ਰਧਾਨ ਮਨਜੀਤਸਹਿਜਪਾਲ ਸਿੰਘ ਰਕਬਾ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆ ਦੀ ਹਰ ਤਰ੍ਹਾਂ ਦੀ ਲੋੜ ਨੁੰ ਪੂਰਾ ਕਰੀਏ, ਜਿਸ ਨਾਲ ਉਨ੍ਹਾਂ ਨੂੰ ਹਰ ਸਹੂਲਤ ਮਿਲ ਸਕੇ ਤੇ ਉਹ ਪੜ੍ਹ ਲਿਖਕੇ ਆਪਣੇ ਮਿੱਥਟ ਟੀਚੇ ਨੂੰ ਪ੍ਰਾਪਤ ਕਰ ਸਕਣ। ਇਸ ਮੌਕੇ ਸਕੂਲ ਮੁਖੀ ਮੈਡਮ ਪਰਮਜੀਤ ਕੌਰ, ਮੈਡਮ ਕਿਰਨਪਾਲ ਕੌਰ, ਅਪਰਆਪਰ ਸਿੰਘ ਤੇ ਮਨਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ, ਨਿਰਮਲ ਸਿੰਘ (ਦੋਵੇ ਡਾਇਰੈਕਟਰ), ਪੰਚ ਸਰਬਜੀਤ ਸਿੰਘ, ਹਰਬੰਸ ਸਿੰਘ ਫੌਜੀ, ਬਖਤੌਰ ਸਿੰਘ ਫੌਜੀ, ਜਗਤਾਰ ਸਿੰਘ, ਜਰਨੈਲ ਸਿੰਘ ਆਦਿ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।