03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ’ਚ ਲਗਾਏ ਧਰਨੇ ਵਿਚ ਬੇਟ ਇਲਾਕੇ ਦੇ ਕਿਸਾਨ ਵਹੀਰਾਂ ਘੱਤ ਕੇ ਪੁੱਜਣਗੇ- ਢਿੱਲੋਂ, ਜੌਹਲ

ਸਿੱਧਵਾਂ ਬੇਟ, 2 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ (ਪੱਛਮੀ) ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਮਲਸੀਹਾਂ ਬਾਜਣ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਹਰਜੀਤ ਸਿੰਘ ਕਾਲਾ ਜੌਹਲ ਜਨੇਤਪੁਰਾ ਨੇ ਬੇਟ ਇਲਾਕੇ ਦੇ ਕਿਸਾਨ ਵੀਰਾਂ ਨੂੰ ਲਾਮਬੰਦ ਕਰਦੇ ਹੋਏ ਆਖਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 7 ਸਤੰਬਰ ਤੱਕ ਲਗਾਤਾਰ ਦਿਨ-ਰਾਤ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਇਸ ਲਈ ਬੇਟ ਇਲਾਕੇ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸੰਬੰਧਿਤ ਵਰਕਰ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਵੱਲ ਵਹੀਰਾਂ ਘੱਤ ਕੇ ਪੁੱਜਣਗੇ।

ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ ਅਤੇ ਹਰਜੀਤ ਸਿੰਘ ਜੌਹਲ ਦੀਆਂ ਤਸਵੀਰਾਂ। 03-09-2026
ਸਿੱਧਵਾਂ ਬੇਟ, 2 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ (ਪੱਛਮੀ) ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਮਲਸੀਹਾਂ ਬਾਜਣ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਹਰਜੀਤ ਸਿੰਘ ਕਾਲਾ ਜੌਹਲ ਜਨੇਤਪੁਰਾ ਨੇ ਬੇਟ ਇਲਾਕੇ ਦੇ ਕਿਸਾਨ ਵੀਰਾਂ ਨੂੰ ਲਾਮਬੰਦ ਕਰਦੇ ਹੋਏ ਆਖਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 7 ਸਤੰਬਰ ਤੱਕ ਲਗਾਤਾਰ ਦਿਨ-ਰਾਤ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਇਸ ਲਈ ਬੇਟ ਇਲਾਕੇ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸੰਬੰਧਿਤ ਵਰਕਰ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਵੱਲ ਵਹੀਰਾਂ ਘੱਤ ਕੇ ਪੁੱਜਣਗੇ। ਉਕਤ ਆਗੂਆਂ ਨੇ ਕੇਂਦਰ ਦੀ ਮੋਦੀ ਅਤੇ ਸੂਬੇ ਦੀ ਮਾਨ ਸਰਕਾਰ ’ਤੇ ਨਿਸ਼ਾਨੇ ਸਾਧਦੇ ਹੋਏ ਆਖਿਆ ਕਿ ਦੋਹਾਂ ਹੀ ਸਰਕਾਰਾਂ ਨੇ ਕਿਸਾਨਾਂ ਨੂੰ ਦੱਬ ਕੇ ਲੁੱਟਿਆ ਅਤੇ ਕੁੱਟਿਆ, ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰੰਦ ਹਨ, ਕਿਉਂਕਿ ਅੱਜ ਦੇ ਮਹਿੰਗਾਈ ਯੁੱਗ ਵਿਚ ਕਿਸਾਨਾਂ ਕੋਲ ਆਪਣੀਆਂ ਹੱਕੀ ਮੰਗਾਂ ਮਨਵਾਉਣ ਤੋਂ ਸਿਵਾਏ ਹੋਰ ਕੋਈ ਚਾਰਾ ਹੀ ਨਹੀਂ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਕਈ ਫ਼ਸਲਾਂ ’ਤੇ ਐੱਮ.ਐੱਸ.ਪੀ. ਅਨੁਸਾਰ ਫਸਲਾਂ ਦੇ ਭਾਅ ਨਹੀਂ ਮਿਲ ਰਹੇ। ਕਿਸਾਨਾਂ ਨੂੰ ਮੱਕੀ, ਮੂੰਗੀ ਅਤੇ ਸੂਰਜਮੁਖੀ ਵਰਗੀਆਂ ਫ਼ਸਲਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਵਪਾਰੀ ਵਰਗ ਵੀ ਸਰਕਾਰਾਂ ਤੋਂ ਦੋ ਕਦਮ ਅੱਗੇ ਜਾ ਕੇ ਕਿਸਾਨਾਂ ਦੀ ਆਰਥਿਕਤਾ ’ਤੇ ਭਾਰੀ ਸੱਟ ਮਾਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਫਰੀ ਟਰੇਡ ਸਮਝੌਤੇ ਨੂੰ ਤੁਰੰਤ ਰੱਦ ਕਰੇ ਅਤੇ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਲਈ ਕਿਸਾਨਾਂ ਵਲੋਂ ਲੈ ਗਏ ਕਰਜਿਆਂ ’ਤੇ ਲਕੀਰ ਮਾਰੇ। ਉਨਾਂ ਇਹ ਵੀ ਸਵਾਲ ਖੜ੍ਹੇ ਕੀਤੇ ਕਿ ਜਦੋਂ ਸੂਬੇ ਵਿੱਚ ਕਾਂਗਰਸ ਜਾਂ ਅਕਾਲੀ ਸਰਕਾਰ ਸੀ ਤਾਂ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਹਮੇਸ਼ਾਂ ਆਪਣੇ-ਆਪ ਨੂੰ ਕਿਸਾਨ ਹਿਤੈਸੀ ਦੱਸ ਕੇ ਕਿਸਾਨਾਂ ਨੂੰ ਇਕ ਤਰ੍ਹਾਂ ਨਾਲ ਗੁੰਮਰਾਹ ਕਰਦੇ ਰਹੇ। ਆਪ ਆਗੂ ਕਿਸਾਨਾਂ ਨੂੰ ਇਹ ਆਖਦੇ ਰਹੇ ਕਿ ਜਦੋਂ ਸਾਡੀ ਸਰਕਾਕਰ ਬਣੀ ਤਾਂ ਕਿਸਾਨਾਂ ਨੂੰ ਕੁਦਰਤੀ ਮਾਰ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਵਿਚ ਦੇਰੀ ਨਹੀਂ ਕਰੇਗੀ, ਪਰ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਸਰਕਾਰ ਆਪਣਾ ਵਾਅਦਾ ਨਹੀਂ ਨਿਭਾ ਸਕੀ। ਸਰਕਾਰ ਹੁਣ ਆਪਣਾ ਵਾਅਦਾ ਨਿਭਾ ਕੇ ਕਿਸਾਨਾਂ ਨੂੰ ਰਾਹਤ ਦੇਵੇ। ਇਸ ਮੌਕੇ ਕਿਸਾਨ ਆਗੂ ਰਾਬਿੰਦਰ ਸਿੰਘ ਸੋਢੀਵਾਲ, ਹਰੀ ਸਿੰਘ ਕੋਟਮਾਨ, ਸਾਬਕਾ ਸਰਪੰਚ ਕਰਨੈਲ ਸਿੰਘ ਆਦਿ ਨੇ ਵੀ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਸ਼ਾਮਿਲ ਹੋਣ ਦੀ ਗੱਲ ਆਖੀ।
ਪਿਛਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਦਰਜ ਮੁਕੱਦਮੇ ਦੇ ਵਿਰੋਧ ’ਚ ਕਾਂਗਰਸ ਵਲੋਂ ਐੱਮ.ਪੀ. ਡਾ.ਅਮਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾ... ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।