ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਨੇ ਇੱਕ ਮੀਟਿੰਗ ਕਰਕੇ ਲੱਕ ਤੋੜਨ ਵਾਲੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਰਛਪਾਲ ਸਿੰਘ ਗਾਲਿਬ ਪ੍ਰਧਾਨ ਬਹੁਜਨ ਸਮਾਜ ਪਾਰਟੀ ਹਲਕਾ ਜਗਰਾਉਂ ਨੇ ਸੰਬੋਧਨ ਕਰਦੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਕਾਰਨ ਆਮ ਲੋਕਾਂ ਦਾ ਮੌਜੂਦਾ ਅਣਕਿਆਸੀ ਹੋਈ ਮਹਿੰਗਾਈ ਨੇ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਨੂੰ ਬਰਦਾਸ਼ਤ ਕਰਨਾ ਲੋਕਾਂ ਦੇ ਵੱਸ ਦੀ ਗੱਲ ਨਹੀਂ ਹੈ।
ਅਜੀਤ ਡੈਸਕ
04-09-2026