04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦਸਮੇਸ਼ ਖ਼ਾਲਸਾ ਸਕੂਲ ਹੇਰਾਂ ਦੀਆਂ ਹਾਕੀ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਦੀ ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਪੀ. ਏ.

ਅਜੀਤ ਡੈਸਕ 04-09-2026
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਦੀ ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਪੀ.ਏ.ਯੂ. ਲੁਧਿਆਣਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸਾਹਨੇਵਾਲ ਜ਼ੋਨ ਨੂੰ ਪੈਲਨਟੀ ਸ਼ੂਟ ਆਊਟ ਰਾਹੀਂ ਹਰਾ ਕੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਕੂਲ ਦੀ ਅੰਡਰ-19 ਲੜਕਿਆਂ ਦੀ ਹਾਕੀ ਟੀਮ ਨੇ ਕਿਲ੍ਹਾ ਰਾਏਪੁਰ ਨੂੰ 3-1 ਨਾਲ ਹਰਾ ਕੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਮੈਨੇਜਰ ਦਰਸ਼ਨ ਸਿੰਘ ਗਿੱਲ, ਪ੍ਰਿੰਸੀਪਲ ਮਨਜਿੰਦਰ ਕੌਰ, ਜਗਦੀਸ਼ ਸਿੰਘ ਮੈਨੇਜਰ, ਅਜੀਤਪਾਲ ਸਿੰਘ ਚੇਅਰਮੈਨ, ਮਲਕੀਤ ਸਿੰਘ ਮੈਂਬਰ ਅਤੇ ਪ੍ਰਬੰਧਕ ਕਮੇਟੀ ਨੇ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੀਆਂ ਦੋਨੋਂ ਹਾਕੀ ਟੀਮਾਂ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਭ ਕੋਚ ਹਰਸਿਮਰਨਜੀਤ ਸਿੰਘ ਦੀ ਚੰਗੀ ਕੋਚਿੰਗ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਗਲੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।