06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਐਤੀਆਣਾ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ‘ ਪਿੰਡ ਐਤੀਆਣਾ ਦੇ ਸ਼ਹੀਦ ਫੌਜੀ ਵੀਰ ’ ਕਿਤਾਬਾਂ

ਹਲਵਾਰਾ, 5 ਸਤੰਬਰ (ਮਨਦੀਪ ਸਿੰਘ ਉੱਭੀ) ਪਿੰਡ ਐਤੀਆਣਾ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ। ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਐਤੀਆਣਾ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਪਿੰਡ ਦੇ ਪਤਵੰਤਿਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਬਕਾ ਸਰਪੰਚ ਲਖਵੀਰ ਸਿੰਘ ਵਲੋਂ ਲਿਖੀ ਮਿੰਨੀ ਕਿਤਾਬ ‘ਪਿੰਡ ਐਤੀਆਣਾ ਦੇ ਸ਼ਹੀਦ ਫੌਜੀ ਵੀਰ’ ਵੰਡੀ ਗਈ।

ਅਜੀਤ ਡੈਸਕ 06-09-2026
ਹਲਵਾਰਾ, 5 ਸਤੰਬਰ (ਮਨਦੀਪ ਸਿੰਘ ਉੱਭੀ) ਪਿੰਡ ਐਤੀਆਣਾ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ। ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਐਤੀਆਣਾ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਪਿੰਡ ਦੇ ਪਤਵੰਤਿਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਬਕਾ ਸਰਪੰਚ ਲਖਵੀਰ ਸਿੰਘ ਵਲੋਂ ਲਿਖੀ ਮਿੰਨੀ ਕਿਤਾਬ ‘ਪਿੰਡ ਐਤੀਆਣਾ ਦੇ ਸ਼ਹੀਦ ਫੌਜੀ ਵੀਰ’ ਵੰਡੀ ਗਈ। ਇਸ ਕਿਤਾਬ ਵਿੱਚ ਪਹਿਲੀ ਸੰਸਾਰ ਜੰਗ ਦੇ ਸ਼ਹੀਦ ਨਿਧਾਨ ਸਿੰਘ ਨਾਹਰ, ਦੂਜੀ ਸੰਸਾਰ ਜੰਗ ਦੇ ਸ਼ਹੀਦ ਮੇਜਰ ਸਿੰਘ ਖੰਗੂੜਾ ਅਤੇ ਸ਼ਹੀਦ ਨੱਛਤਰ ਸਿੰਘ ਖੰਗੂੜਾ, ‘ਆਪ੍ਰੇਸ਼ਨ ਸਿੰਧੂਰ’ ਤੋਂ ਪਹਿਲਾਂ ਸ਼ਹੀਦ ਹੋਏ ਨਾਇਬ ਸੂਬੇਦਾਰ ਹਰਵਿੰਦਰ ਸਿੰਘ ਤੋਂ ਇਲਾਵਾ ਦੂਜੀ ਸੰਸਾਰ ਜੰਗ ਦੌਰਾਨ ਬੰਦੀ ਬਣੇ ਜੰਗੀਰ ਸਿੰਘ ਨਾਹਰ ਅਤੇ ਹੀਰਾ ਸਿੰਘ ਸਿਵੀਆ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ ਹੈ। ਵੰਡੀ ਗਈਆਂ 500 ਕਿਤਾਬਾਂ ਦੀ ਸੇਵਾ ਸਵ: ਗੁਰਨਾਮ ਸਿੰਘ ਪੰਡੋਰੀ ਦੇ ਪਰਿਵਾਰ ਵੱਲੋਂ ਕੀਤੀ ਗਈ। ਇਸ ਉਪਰਾਲੇ ਦਾ ਮਕਸਦ ਪਿੰਡ ਦੇ ਸ਼ਹੀਦ ਫੌਜੀ ਵੀਰਾਂ ਦੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਇਸ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ ਨੇ ਕਿਹਾ ਕਿ ਪਿੰਡ ਐਤੀਆਣਾ ਦੇ ਦੇਸ਼ ਲਈ ਸ਼ਹੀਦ ਹੋਏ ਫੌਜੀ ਵੀਰਾਂ ਸਬੰਧੀ ਲਿਖੀ ਗਈ ਇਹ ਕਿਤਾਬ ਸਕੂਲ ਦੇ ਬੱਚਿਆਂ ਨੂੰ ਵੰਡਣ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਆਪਣੇ ਪਿੰਡ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚੇ ਇਨ੍ਹਾਂ ਸ਼ਹੀਦਾਂ ਦੇ ਜੀਵਨ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈ ਸਕਣਗੇ। ਉਨ੍ਹਾਂ ਇਸ ਉਪਰਾਲੇ ਵਿਚ ਸਹਿਯੋਗ ਦੇਣ ਵਾਲੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਾਬਕਾ ਸਰ ਪੰਚ ਗੁਰਮੀਤ ਸਿੰਘ, ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਸੈਕਟਰੀ, ਡਾ. ਹਰਦਿਆਲ ਸਿੰਘ, ਕੁਲਦੀਪ ਸਿੰਘ ਫੌਜੀ, ਮੇਜਰ ਸਿੰਘ, ਮੈਂਬਰ ਮਹਿੰਦਰ ਸਿੰਘ, ਰਛਵਿੰਦਰ ਸਿੰਘ, ਸੁਖਦੇਵ ਸਿੰਘ ਖੰਗੂੜਾ, ਐੱਸ.ਐੱਮ.ਸੀ. ਚੇਅਰਮੈਨ ਸਰਨਜੀਤ ਕੌਰ, ਪ੍ਰੀਤਮ ਸਿੰਘ ਖੰਗੂੜਾ, ਦਰਸ਼ਨ ਸਿੰਘ ਨਾਹਰ, ਨਰਿੰਦਰ ਸਿੰਘ, ਹੈੱਡ ਟੀਚਰ ਹਰਪ੍ਰੀਤ ਕੌਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਧਰਮਜੀਤ ਸਿੰਘ, ਮਨਪ੍ਰੀਤ ਕੌਰ, ਕਰਮਜੀਤ ਕੌਰ, ਸੁਰਿੰਦਰ ਕੌਰ, ਸੰਦੀਪ ਰਾਣੀ, ਗੁਰਮਿੰਦਰ ਸਿੰਘ ਆਦਿ ਹਾਜ਼ਰ ਸਨ। 05 Jag06 ਕੈਪਸ਼ਨ: ਐਤੀਆਣਾ ਦੇ ਸ਼ਹੀਦ ਫੌਜੀ ਵੀਰਾਂ ’ਤੇ ਲਿਖੀ ਕਿਤਾਬ ਵੰਡਣ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ, ਗੁਰਮੀਤ ਸਿੰਘ ਗਿੱਲ, ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਤੇ ਹੋਰ। ਤਸਵੀਰ: ਮਨਦੀਪ ਸਿੰਘ ਉੱਭੀ
ਪਿਛਲੀ ਖ਼ਬਰ ਜੀ . ਐੱਚ . ਜੀ . ਆਯੁਰਵੈਦਿਕ ਮੈਡੀਕਲ ਕਾਲਜ ਵਿਚ ਜਨਮ ਅਸ਼ਟਮੀ ਅਤੇ ਅਧਿਆਪਕ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਜਗਰਾਉਂ ਸ਼ਹਿਰ ਅੰਦਰ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਸਭ ਵਰਗ ਰਲਮਿਲ ਕੇ ਅਜਿਹੇ ਪਵਿੱਤਰ ਦਿਹਾੜੇ ਮਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।