08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੌਜੂਦਾ ਤੇ 2 ਸਾਬਕਾ ਸਰਪੰਚਾਂ ਸਮੇਤ ਵੱਡੀ ਗਿਣਤੀ ’ਚ ਲੋਕਾਂ ਨੇ ਫੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ

ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਲਕਾ ਜਗਰਾਉਂ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਮਲਕ ਵਿੱਚ ਮੌਜੂਦਾ ਸਰਪੰਚ ਜਗਤਾਰ ਸਿੰਘ ਮਲਕ ਅਤੇ ਦੋ ਸਾਬਕਾ ਸਰਪੰਚ ਬਲਦੀਪ ਸਿੰਘ ਬੜਿੰਗ ਤੇ ਬਲਦੇਵ ਸਿੰਘ ਜਿਓਣਾ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਯਾਦਵਿੰਦਰ ਸਿੰਘ ਖ਼ਾਲਸਾ, ਪੰਚ ਕੁਲਵੰਤ ਸਿੰਘ ਛੋਕਰ, ਪੰਚ ਜਸਵੀਰ ਸਿੰਘ ਬਾਬਾ, ਜਰਨੈਲ ਸਿੰਘ ਰਾਏ, ਸਤਿਨਾਮ ਸਿੰਘ ਛੋਕਰ, ਮਾਸਟਰ ਲਾਭ ਸਿੰਘ, ਕਰਮਜੀਤ ਸਿੰਘ ਢਿੱਲੋਂ, ਜਰਨੈਲ ਸਿੰਘ ਤੱਤਲਾ, ਸੈਕਟਰੀ ਪਰਿਵਾਰ ਸਿੰਘ ਢਿੱਲੋਂ, ਸੁਦਾਗਰ ਸਿੰਘ ਬੜਿੰਗ, ਹਰਦੀਪ ਸਿੰਘ ਉੱਪਲ, ਗੁਰਮੀਤ ਸਿੰਘ ਤੱਤਲਾ, ਰਣਜੀਤ ਸਿੰਘ ਢਿੱਲੋਂ, ਵੀਰ ਸਿੰਘ ਢਿੱਲੋਂ, ਜਸਪ੍ਰੀਤ ਸਿੰਘ ਰਾਏ ਅਤੇ ਓਮਕਾਰ ਸਿੰਘ ਰਾਏ ਸਮੇਤ ਹੋਰ ਕਈ ਸਾਥੀਆਂ ਨੇ ਵੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 08-09-2026
ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਲਕਾ ਜਗਰਾਉਂ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਮਲਕ ਵਿੱਚ ਮੌਜੂਦਾ ਸਰਪੰਚ ਜਗਤਾਰ ਸਿੰਘ ਮਲਕ ਅਤੇ ਦੋ ਸਾਬਕਾ ਸਰਪੰਚ ਬਲਦੀਪ ਸਿੰਘ ਬੜਿੰਗ ਤੇ ਬਲਦੇਵ ਸਿੰਘ ਜਿਓਣਾ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਯਾਦਵਿੰਦਰ ਸਿੰਘ ਖ਼ਾਲਸਾ, ਪੰਚ ਕੁਲਵੰਤ ਸਿੰਘ ਛੋਕਰ, ਪੰਚ ਜਸਵੀਰ ਸਿੰਘ ਬਾਬਾ, ਜਰਨੈਲ ਸਿੰਘ ਰਾਏ, ਸਤਿਨਾਮ ਸਿੰਘ ਛੋਕਰ, ਮਾਸਟਰ ਲਾਭ ਸਿੰਘ, ਕਰਮਜੀਤ ਸਿੰਘ ਢਿੱਲੋਂ, ਜਰਨੈਲ ਸਿੰਘ ਤੱਤਲਾ, ਸੈਕਟਰੀ ਪਰਿਵਾਰ ਸਿੰਘ ਢਿੱਲੋਂ, ਸੁਦਾਗਰ ਸਿੰਘ ਬੜਿੰਗ, ਹਰਦੀਪ ਸਿੰਘ ਉੱਪਲ, ਗੁਰਮੀਤ ਸਿੰਘ ਤੱਤਲਾ, ਰਣਜੀਤ ਸਿੰਘ ਢਿੱਲੋਂ, ਵੀਰ ਸਿੰਘ ਢਿੱਲੋਂ, ਜਸਪ੍ਰੀਤ ਸਿੰਘ ਰਾਏ ਅਤੇ ਓਮਕਾਰ ਸਿੰਘ ਰਾਏ ਸਮੇਤ ਹੋਰ ਕਈ ਸਾਥੀਆਂ ਨੇ ਵੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਆਗੂਆਂ ਅਤੇ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਹਲਕਾ ਜਗਰਾਉਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿੰਡ ਮਲਕ ਵਿੱਚ ਹੋਇਆ ਇਹ ਇਕੱਠ ਪਾਰਟੀ ਲਈ ਅਹਿਮ ਸਿਆਸੀ ਹੁੰਗਾਰਾ ਮੰਨਿਆ ਜਾ ਰਿਹਾ ਹੈ। ਇਸ ਮੌਕੇ ਰਾਜੀਵ ਲਵਲੀ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਸਮੂਹ ਆਗੂਆਂ ਅਤੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਮਲਕ ਦੇ ਮੌਜੂਦਾ ਸਰਪੰਚ, ਦੋ ਸਾਬਕਾ ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿੱਚ ਸਾਥੀਆਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨਾ ਸਾਡੇ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ। ਇਹ ਸਿਰਫ਼ ਕੁਝ ਵਿਅਕਤੀਆਂ ਦਾ ਪਾਰਟੀ ਵਿੱਚ ਸ਼ਾਮਿਲ ਹੋਣਾ ਨਹੀਂ, ਸਗੋਂ ਪੰਜਾਬ ਪੱਖੀ ਸੋਚ ਨੂੰ ਮਿਲ ਰਿਹਾ ਲੋਕਾਂ ਦਾ ਵੱਡਾ ਹੁੰਗਾਰਾ ਹੈ। ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਵਿੱਚ ਪਾਰਟੀ ਦਾ ਕਾਫਲਾ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਪਿੰਡ-ਪਿੰਡ ਤੋਂ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਲੋਕਾਂ ਵੱਲੋਂ ਮਿਲ ਰਹੇ ਇਸ ਪਿਆਰ ਅਤੇ ਭਰੋਸੇ ਨੇ ਪਾਰਟੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਕੀਤੇ ਹਨ। ਰਾਜੀਵ ਲਵਲੀ ਨੇ ਕਿਹਾ ਕਿ ਅਸੀਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦੇਵਾਂਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕਾ ਜਗਰਾਉਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੇ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛਪਾਰ ਕਾਨਫ਼ਰੰਸ ਦੀਆਂ ਤਿਆਰੀਆਂ-ਇਯਾਲੀ/ਸ਼ਿਵਾਲਿਕ ਅਗਲੀ ਖ਼ਬਰ ਹਠੂਰ ਪੁਲਿਸ ਵਲੋਂ ਦੋ ਮੁਲਜ਼ਮ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।