08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰੂ ਨਾਨਕ ਦੇਵ ਆਈ. ਟੀ. ਆਈ. ਮਾਣੂੰਕੇ ਵਿਖੇ ਅਧਿਆਪਕ ਦਿਵਸ ਮਨਾਇਆ

ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ. ਟੀ.

ਅਜੀਤ ਡੈਸਕ 08-09-2026
ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ. ਟੀ. ਆਈ. ਮਾਣੂੰਕੇ ਵਿਖੇ ਸੰਸਥਾ ਦੇ ਮੁਖੀ ਬਲਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ, ਜਿਸ ਵਿਚ ਸੰਸਥਾ ਦੇ ਸਿਖਿਆਰਥੀਆਂ ਨੇ ਆਈ. ਟੀ. ਆਈ. ਦੇ ਅਧਿਆਪਕਾਂ ਦੇ ਸਨਮਾਨ ਵਿਚ ਸ਼ਾਨਦਾਰ ਸਮਾਗਮ ਕਰਵਾਇਆ। ਸਮਾਗਮ ਦੌਰਾਨ ਸੰਸਥਾ ਦੇ ਮੁਖੀ ਬਲਵੀਰ ਸਿੰਘ ਸੰਧੂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਇਕ ਅਜਿਹਾ ਗੁਰੂ ਹੈ, ਜੋ ਸਾਨੂੰ ਜੀਵਨ ਜਾਂਚ ਸਿਖਾਉਂਦਾ ਹੈ ਅਤੇ ਸਾਡਾ ਭਵਿੱਖ ਸੰਵਾਰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਅਧਿਆਪਕਾਂ ਦੀ ਕਦਰ ਨਾਲੋਂ ਅਜੋਕੇ ਸਮੇਂ ਵਿਚ ਵੱਡੀਆਂ ਤਰੁੱਟੀਆਂ ਆਈਆਂ ਹਨ। ਵਿਦਿਆਰਥੀਆਂ ਦੇ ਮਨਾਂ ’ਚੋਂ ਅਧਿਆਪਕਾਂ ਪ੍ਰਤੀ ਕਦਰ ਘਟੀ ਹੈ ਜੋ ਚਿੰਤਾ ਦਾ ਵਿਸ਼ਾ ਹੈ, ਪਰ ਫਿਰ ਵੀ ਅਜੋਕੇ ਸਮੇਂ ਬਹੁਤ ਸਾਰੇ ਵਿਦਿਆਰਥੀ ਅੱਜ ਵੀ ਅਧਿਆਪਕਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਅਨੁਸ਼ਾਸਨ, ਮਿਹਨਤ ਅਤੇ ਚੰਗੇ ਆਚਰਨ ਦੇ ਧਾਰਨੀ ਹੋਣਾ ਚਾਹੀਦਾ ਹੈ। ਇਸ ਮੌਕੇ ਮੈਡਮ ਮਨਿੰਦਰ ਕੌਰ ਨੂੰ ਸੰਸਥਾ ਵਿਖੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਸਿੱਖਿਆ ਖੇਤਰ ਲਈ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਮਨਵੀਰ ਕੌਰ, ਜਸਦੀਪ ਕੌਰ, ਅਮਨਦੀਪ ਕੌਰ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਰਜਨ ਸਿੰਘ, ਪ੍ਰਦੀਪ ਸਿੰਘ, ਗੁਰਜੋਤ ਸਿੰਘ ਆਦਿ ਅਧਿਆਪਕਾਂ ਦਾ ਵੀ ਮੁਖੀ ਬਲਵੀਰ ਸਿੰਘ ਸੰਧੂ ਨੇ ਸਨਮਾਨ ਕੀਤਾ ਅਤੇ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਿਪਤ ਸਮਾਗਮ ਕਰਵਾਇਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗਿਆ-ਸੰਧੂ, ਸਿੱਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।