09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗਰਭਵਤੀ ਵਿਆਹੁਤਾ ਦੀ ਕੁੱਟਮਾਰ ਕਰ ਕੇ ਕਤਲ ਕਰਨ ਦਾ ਮਾਮਲਾ ਦਰਜ ਸਹੁਰਾ ਤੇ ਦਾਦਾ ਸਹੁਰਾ ਨਾਮਜ਼ਦ

ਹਲਵਾਰਾ, 8 ਸਤੰਬਰ (ਮਨਦੀਪ ਸਿੰਘ ਉੱਭੀ)-ਮਹਿਤਾਬਗੜ੍ਹ ਘੁੰਗਰਾਣਾ ਜ਼ਿਲ੍ਹਾ ਲੁਧਿਆਣਾ ਦੀ ਹਰਪ੍ਰੀਤ ਕੌਰ (22) ਦੀ ਪਿੰਡ ਬੁਰਜ ਲਿੱਟਾਂ ਵਿਖੇ ਕੁੱਟਮਾਰ ਕਰਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਥਾਣਾ ਸੁਧਾਰ ਦੀ ਪੁਲਿਸ ਨੇ ਉਸਦੇ ਪਤੀ, ਸਹੁਰੇ ਅਤੇ ਦਾਦਾ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਸਹੁਰਾ ਨਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕਾ ਹਰਪ੍ਰੀਤ ਕੌਰ ਦੀ ਫਾਈਲ ਤਸਵੀਰ। 09-09-2026
ਹਲਵਾਰਾ, 8 ਸਤੰਬਰ (ਮਨਦੀਪ ਸਿੰਘ ਉੱਭੀ)-ਮਹਿਤਾਬਗੜ੍ਹ ਘੁੰਗਰਾਣਾ ਜ਼ਿਲ੍ਹਾ ਲੁਧਿਆਣਾ ਦੀ ਹਰਪ੍ਰੀਤ ਕੌਰ (22) ਦੀ ਪਿੰਡ ਬੁਰਜ ਲਿੱਟਾਂ ਵਿਖੇ ਕੁੱਟਮਾਰ ਕਰਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਥਾਣਾ ਸੁਧਾਰ ਦੀ ਪੁਲਿਸ ਨੇ ਉਸਦੇ ਪਤੀ, ਸਹੁਰੇ ਅਤੇ ਦਾਦਾ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਸਹੁਰਾ ਨਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਜਗਤਾਰ ਸਿੰਘ ਅਤੇ ਚਾਚਾ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਪ੍ਰੀਤ ਸਿੰਘ ਪੁੱਤਰ ਜਗਦੀਪ ਸਿੰਘ, ਉਸਦੇ ਪਿਤਾ ਜਗਦੀਪ ਸਿੰਘ ਅਤੇ ਦਾਦਾ ਨਗਿੰਦਰ ਸਿੰਘ ਵਾਸੀ ਬੁਰਜ ਲਿੱਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਹਰਪ੍ਰੀਤ ਕੌਰ ਦੇ ਵਿਆਹ ਨੂੰ ਹਾਲੇ ਇੱਕ ਸਾਲ ਵੀ ਪੂਰਾ ਨਹੀਂ ਹੋਇਆ ਸੀ ਅਤੇ ਉਸਦੇ ਸਹੁਰੇ ਪਰਿਵਾਰ ਵੱਲੋਂ ਦਾਜ-ਦਹੇਜ ਲਈ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਜਾਂਦੀ ਸੀ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਸਦਾ ਪਤੀ ਨਸ਼ੇ ਕਰਨ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਕੌਰ ਦੀ ਹਾਲਤ ਗੰਭੀਰ ਹੋਣ ਸਬੰਧੀ ਪਰਿਵਾਰ ਨੂੰ ਫ਼ੋਨ ਰਾਹੀਂ ਸੂਚਨਾ ਦਿੱਤੀ ਗਈ। ਜਦੋਂ ਪਰਿਵਾਰਕ ਮੈਂਬਰ ਪਿੰਡ ਬੁਰਜ ਲਿੱਟਾਂ ਪੁੱਜੇ ਤਾਂ ਹਰਪ੍ਰੀਤ ਕੌਰ ਮੰਜੇ ’ਤੇ ਪਈ ਸੀ। ਉਸਦੇ ਗਲੇ ’ਤੇ ਨਿਸ਼ਾਨ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਸੱਟਾਂ ਦੇ ਨਿਸ਼ਾਨ ਸਨ। ਮ੍ਰਿਤਕਾ ਦੇ ਚਾਚਾ ਦਰਸ਼ਨ ਸਿੰਘ ਨੇ ਦੋਸ਼ ਲਗਾਇਆ ਕਿ ਉਸਦੀ ਭਤੀਜੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਹਰਪ੍ਰੀਤ ਕੌਰ ਦੇ ਗਰਭਵਤੀ ਹੋਣ ਦੀ ਵੀ ਪੁਸ਼ਟੀ ਹੋਵੇਗੀ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਬੇਟ ਇਲਾਕੇ ਦਿਨ-ਦਿਹਾੜੇ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੇ ਮੁੜ ਜ਼ੋਰ ਫੜ੍ਹਿਆ ਕੱਧ ਟੱਪ ਕੇ ਘਰ ਅੰਦਰ ਦਾਖ਼ਲ ਹੋ... ਅਗਲੀ ਖ਼ਬਰ ਖੇਤੀ ਸੈਕਟਰ ਲਈ ਬਿਜਲੀ ’ਚ ਭਾਰੀ ਕਟੌਤੀ ਨਾਲ ਕਿਸਾਨਾਂ ’ਚ ਹਾਹਾਕਾਰ ਮਚੀ- ਦਿਓਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।