09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੰਡੀਗੜ੍ਹ ਕਿਸਾਨ ਮੋਰਚੇ ਤੋਂ ਪਰਤੇ ਦੇਹੜਕੇ ਦੇ ਕਿਸਾਨਾਂ ਦਾ ਕੀਤਾ ਸਨਮਾਨ

ਹਠੂਰ, 8 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਸਾਂਝੇ ਕਿਸਾਨ ਮੋਰਚੇ ਦੀ ਜਿੱਤ ਉਪਰੰਤ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਦੇਹੜਕਾ ਦੇ ਕਿਸਾਨ ਵਰਕਰਾਂ ਦੇ ਪਿੰਡ ਦੇਹੜਕਾ ਪਹੁੰਚਣ ’ਤੇ ਉਨ੍ਹਾਂ ਦਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹਾਰ ਪਹਿਨਾ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਬੋਲਦਿਆਂ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਨੇ ਦੱਸਿਆ ਕਿ 10 ਸਤੰਬਰ ਨੂੰ ਸਵੇਰੇ 10 ਵਜੇ ਪਿੰਡ ਅਖਾੜਾ ਵਿਖੇ ਧਰਨੇ ਵਾਲੀ ਥਾਂ ’ਤੇ ਜਗਰਾਉਂ ਅਤੇ ਸਿੱਧਵਾਂ ਬੇਟ ਬਲਾਕ ਦੇ ਮੋਰਚੇ ’ਚ ਡਟੇ ਸਮੂਹ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਅਜੀਤ ਡੈਸਕ 09-09-2026
ਹਠੂਰ, 8 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਸਾਂਝੇ ਕਿਸਾਨ ਮੋਰਚੇ ਦੀ ਜਿੱਤ ਉਪਰੰਤ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਦੇਹੜਕਾ ਦੇ ਕਿਸਾਨ ਵਰਕਰਾਂ ਦੇ ਪਿੰਡ ਦੇਹੜਕਾ ਪਹੁੰਚਣ ’ਤੇ ਉਨ੍ਹਾਂ ਦਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹਾਰ ਪਹਿਨਾ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਬੋਲਦਿਆਂ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਨੇ ਦੱਸਿਆ ਕਿ 10 ਸਤੰਬਰ ਨੂੰ ਸਵੇਰੇ 10 ਵਜੇ ਪਿੰਡ ਅਖਾੜਾ ਵਿਖੇ ਧਰਨੇ ਵਾਲੀ ਥਾਂ ’ਤੇ ਜਗਰਾਉਂ ਅਤੇ ਸਿੱਧਵਾਂ ਬੇਟ ਬਲਾਕ ਦੇ ਮੋਰਚੇ ’ਚ ਡਟੇ ਸਮੂਹ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਇਕਾਈ ਪ੍ਰਧਾਨ ਲਖਮੇਰ ਸਿੰਘ, ਮੀਤ ਪ੍ਰਧਾਨ ਜੀਤਾ ਖਹਿਰਾ, ਗੁਰਦਿਆਲ ਸਿੰਘ ਦਿਆਲਾ, ਭੁਪਿੰਦਰ ਸਿੰਘ, ਨੰਬਰਦਾਰ ਚਰਨ ਸਿੰਘ, ਬਲਵੰਤ ਸਿੰਘ ਬਲੰਤੀ, ਪ੍ਰੀਤਮ ਪੀਤੂ, ਦਰਸ਼ਨ ਸਿੰਘ ਦਰਸ਼ੀ, ਕਰਨੈਲ ਸਿੰਘ ਬੱਗੇ ਕਾ ਸ਼ਾਮਲ ਸਨ। ਸਨਮਾਨ ਸਮਾਗਮ ਚ ਵੀਰ ਸਿੰਘ ਖਹਿਰਾ, ਮੇਜਰ ਸਿੰਘ ਢੱਡਾ, ਅਮਰਜੀਤ ਦੱਲੂਕਾ , ਨਿਰਮਲ ਸਿੰਘ ਧਾਲੀਵਾਲ, ਕੌਰਾ ਧਾਲੀਵਾਲ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਵਲੋਂ ਹਰਪ੍ਰੀਤ ਸਿੰਘ ਸਿੰਮਕ ਦਾ ਸਨਮਾਨ ਅਗਲੀ ਖ਼ਬਰ ਸਿੱਖ ਵਿਦਿਆਰਥੀ ਨਾਲ ਰੈਗਿੰਗ ਮਾਮਲੇ ’ਚ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇ-ਭਾਈ ਗੁਰਚਰਨ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।