ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ’ਚ ਲੱਗੇ ਧਰਨੇ ਵਿਚ ਪੁੱਜਣ ਵਾਲੇ ਕਿਸਾਨਾਂ ਦਾ ਸਲੇਮਪੁਰ ਵਿਖੇ ਵਿਸ਼ੇਸ਼ ਸਨਮਾਨ
ਹੰਬੜਾਂ, 9 ਸਤੰਬਰ (ਮੇਜਰ ਹੰਬੜਾਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਦੀ ਹੱਦ ’ਤੇ ਕਿਸਾਨ ਮੋਰਚੇ ਵਿਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਦਾ ਪਿੰਡ ਸਲੇਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਵਿਸ਼ੇਸ਼ ਸਨਮਾਨ ਕੀਤੇ ਜਾਣ ਲਈ ਸਮਾਗਮ ਕਰਵਾਇਆ ਗਿਆ। ਜਿਸ ਵਿਚ ਜ਼ਿਲ੍ਹਾ ਆਗੂ ਭੱਟੀਆਂ ਅਤੇ ਬਲਾਕ ਪ੍ਰਧਾਨ ਸੰਧੂ ਬਾਣੀਏਵਾਲ ਵਲੋਂ ਇਕਾਈ ਪ੍ਰਧਾਨ ਹਰਦੀਪ ਸਿੰਘ ਸਲੇਮਪੁਰ, ਪ੍ਰਧਾਨ ਰਘਵੀਰ ਸਿੰਘ ਗਿੱਲ ਨੂਰਪੁਰ ਬੇਟ, ਹਰਬੰਸ ਸਿੰਘ ਬੀਰਮੀ, ਜਗਦੇਵ ਸਿੰਘ ਬੀਰਮੀ, ਬਲਰਾਜ ਸਿੰਘ ਗੁਰਨਾਮ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ, ਜਤਿੰਦਰ ਸਿੰਘ ਮਲਕਪੁਰ ਸਮੇਤ ਹੋਰ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ।
ਹੰਬੜਾਂ, 9 ਸਤੰਬਰ (ਮੇਜਰ ਹੰਬੜਾਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਦੀ ਹੱਦ ’ਤੇ ਕਿਸਾਨ ਮੋਰਚੇ ਵਿਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਦਾ ਪਿੰਡ ਸਲੇਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਵਿਸ਼ੇਸ਼ ਸਨਮਾਨ ਕੀਤੇ ਜਾਣ ਲਈ ਸਮਾਗਮ ਕਰਵਾਇਆ ਗਿਆ। ਜਿਸ ਵਿਚ ਜ਼ਿਲ੍ਹਾ ਆਗੂ ਭੱਟੀਆਂ ਅਤੇ ਬਲਾਕ ਪ੍ਰਧਾਨ ਸੰਧੂ ਬਾਣੀਏਵਾਲ ਵਲੋਂ ਇਕਾਈ ਪ੍ਰਧਾਨ ਹਰਦੀਪ ਸਿੰਘ ਸਲੇਮਪੁਰ, ਪ੍ਰਧਾਨ ਰਘਵੀਰ ਸਿੰਘ ਗਿੱਲ ਨੂਰਪੁਰ ਬੇਟ, ਹਰਬੰਸ ਸਿੰਘ ਬੀਰਮੀ, ਜਗਦੇਵ ਸਿੰਘ ਬੀਰਮੀ, ਬਲਰਾਜ ਸਿੰਘ ਗੁਰਨਾਮ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ, ਜਤਿੰਦਰ ਸਿੰਘ ਮਲਕਪੁਰ ਸਮੇਤ ਹੋਰ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ। ਉਪਰੰਤ ਕਿਸਾਨਾਂ ਦੀਆਂ ਮੰਗਾਂ ਅਤੇ ਕਿਸਾਨੀ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਅੱਗੇ ਤੋਂ ਵੀ ਜਥੇਬੰਦੀ ਵਲੋਂ ਹੱਕੀ ਮੰਗਾਂ ਕੀਤੇ ਜਾਣ ਵਾਲੇ ਸੰਘਰਸ਼ਾਂ ਵਿਚ ਵੀ ਸ਼ਾਮਿਲ ਹੋਣ ਲਈ ਹੋਰ ਉਤਸ਼ਾਂਹ ਨਾਲ ਹਿੱਸਾ ਲੈਣ ਦਾ ਪ੍ਰਣ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ ਨੇ ਕਿਹਾ ਕਿ ਕਿਸਾਨ ਮੋਰਚੇ ’ਚ ਹੰਬੜਾਂ, ਨੂਰਪੁਰ ਬੇਟ, ਮਲਕਪੁਰ ਬੇਟ ਤੋਂ ਬੀ.ਕਿ.ਯੂ ਡਕੌਂਦਾ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਦੇ ਜੱਥਿਆਂ ਵਲੋਂ ਸ਼ਾਮਿਲ ਹੋ ਕੇ ਮੋਰਚੇ ਦੀ ਸਫ਼ਲਤਾ ਵਿਚ ਵੱਡਾ ਯੋਗਦਾਨ ਪਾਇਆ ਗਿਆ, ਜਿਸ ਲਈ ਸੰਯੁਕਤ ਕਿਸਾਨ ਮੋਰਚੇ ਅੱਗੇ ਸਰਕਾਰ ਨੂੰ ਝੂਕਣਾ ਪਿਆ ਜੋ ਕਿ ਕਿਸਾਨਾਂ ਦੀ ਵੱਡੀ ਜਿੱਤ ਹੈ। ਇਸ ਮੌਕੇ ਬੀ.ਕਿ.ਯੂ ਡਕੌਂਦਾ ਏਕਤਾ ਜਥੇਬੰਦੀ ਦੇ ਆਗੂ ਅਤੇ ਵੱਡੀ ਗਿਣਤੀ ’ਚ ਕਿਸਾਨ ਵੀ ਮੌਜੂਦ ਸਨ।