11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੜੂੰਦੀ ’ਚ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ 13 ਤੋਂ

ਲੋਹਟਬੱਦੀ, 10 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕੇ ਨਗਰ ਪਿੰਡ ਬੜੂੰਦੀ ਸਥਿਤ ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਜੀ ਨਾਨਕਸਰ ਠਾਠ ਪੱਤੀ ਮਾਨਾਂ/ਬੜੂੰਦੀ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਸਬੰਧੀ ਸਾਲਾਨਾ ਸਮਾਗਮ 13 ਸਤੰਬਰ ਰਾਤ 8 ਵਜੇ ਆਰੰਭ ਹੋਣਗੇ। ਅਸਥਾਨ ਸਰਪ੍ਰਸਤ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਹੋ ਰਹੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਬਾਬਾ ਗੁਰਮੇਲ ਸਿੰਘ ਨੀਲੂ ਅਤੇ ਭਾਈ ਦਵਿੰਦਰ ਸਿੰਘ ਬੜੂੰਦੀ ਨੇ ਦੱਸਿਆ ਕਿ 13 ਸਤੰਬਰ ਨੂੰ ਤੁਕ ਤੁਕ ਵਾਲੇ ਸ੍ਰੀ ਅਖੰਡ ਪਾਠ ਆਰੰਭ ਹੋਣ ਵਾਲੇ ਜਿੰਨ੍ਹਾਂ ਦੇ ਭੋਗ 8 ਅਕਤੂਬਰ ਨੂੰ ਰਾਤ 8 ਵਜੇ ਪੈਣਗੇ।

ਅਜੀਤ ਡੈਸਕ 11-09-2026
ਲੋਹਟਬੱਦੀ, 10 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕੇ ਨਗਰ ਪਿੰਡ ਬੜੂੰਦੀ ਸਥਿਤ ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਜੀ ਨਾਨਕਸਰ ਠਾਠ ਪੱਤੀ ਮਾਨਾਂ/ਬੜੂੰਦੀ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਸਬੰਧੀ ਸਾਲਾਨਾ ਸਮਾਗਮ 13 ਸਤੰਬਰ ਰਾਤ 8 ਵਜੇ ਆਰੰਭ ਹੋਣਗੇ। ਅਸਥਾਨ ਸਰਪ੍ਰਸਤ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਹੋ ਰਹੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਬਾਬਾ ਗੁਰਮੇਲ ਸਿੰਘ ਨੀਲੂ ਅਤੇ ਭਾਈ ਦਵਿੰਦਰ ਸਿੰਘ ਬੜੂੰਦੀ ਨੇ ਦੱਸਿਆ ਕਿ 13 ਸਤੰਬਰ ਨੂੰ ਤੁਕ ਤੁਕ ਵਾਲੇ ਸ੍ਰੀ ਅਖੰਡ ਪਾਠ ਆਰੰਭ ਹੋਣ ਵਾਲੇ ਜਿੰਨ੍ਹਾਂ ਦੇ ਭੋਗ 8 ਅਕਤੂਬਰ ਨੂੰ ਰਾਤ 8 ਵਜੇ ਪੈਣਗੇ। ਉਪਰੰਤ ਮਾਤਾ ਪ੍ਰਤਾਪ ਕੌਰ ਯਾਦਗਾਰੀ ਦੀਵਾਨ ਹਾਲ ’ਚ ਕੀਰਤਨ ਦੀਵਾਨ ਸਜਣਗੇ, ਜਿਸ ’ਚ ਤਖਤ ਸਾਹਿਬਾਨਾਂ ਦੇ ਜਥੇਦਾਰ, ਸੰਤ-ਮਹਾਂਪੁਰਸ਼, ਰਾਗੀ-ਢਾਡੀ, ਗੁਣੀ ਗਿਆਨੀ/ਵਿਦਵਾਨ ਪੁੱਜਣਗੇ। 10Jag26 ਕੈਪਸ਼ਨ: ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲੇ
ਪਿਛਲੀ ਖ਼ਬਰ ਪਿੰਡ ਪਮਾਲ ਗੁੱਗਾ ਮਾੜੀ ਅਸਥਾਨ ’ਤੇ ਚੌਂਕੀਆਂ 24 ਤੇ ਮੇਲਾ 25, 26 ਨੂੰ ਅਗਲੀ ਖ਼ਬਰ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਭਾਦੋਂ ਦੀ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।