ਮੇਲਾ ਛਪਾਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਲੈ ਕੇ ਆਲੀਵਾਲ ਵਿਖੇ ਮੀਟਿੰਗ
ਭੂੰਦੜੀ,10 ਸਤੰਬਰ (ਕੁਲਦੀਪ ਸਿੰਘ ਮਾਨ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 26 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਇਤਿਹਾਸਕ ਪਿੰਡ ਆਲੀਵਾਲ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
11-09-2026