13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 12 ਸਤੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਅਜੀਤ ਡੈਸਕ 13-09-2026
ਜਗਰਾਉਂ, 12 ਸਤੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਧਾਰਮਿਕ ਵਿਸ਼ੇ ਦੀ ਅਧਿਆਪਕਾ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਗੁਰੂ ਸਾਹਿਬਾਨ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਨੁੱਖੀ ਜੀਵਨ ਵਿੱਚ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੱਚ, ਨਿਮਰਤਾ, ਸੇਵਾ, ਵੰਡ ਛਕਣ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਹਾਜ਼ਰ ਸਨ।
ਪਿਛਲੀ ਖ਼ਬਰ ਇੰਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਦੇ ਘਰ ਵੱਡੀ ਚੋਰੀ ਅਗਲੀ ਖ਼ਬਰ ਮਹਿਫ਼ਲ-ਏ-ਅਦੀਬ ਵਲੋਂ ਪ੍ਰਵਾਸੀ ਲੇਖਕ ਨੀਟਾ ਮਾਛੀਕੇ ਦੀ ਕਿਤਾਬ ‘ਅਮਰੀਕੀ ਟਰੱਕਨਾਮਾ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।