15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ ਆਪ’ ਸਰਕਾਰ ਦੇ ਰਾਜ ’ਚ ਲੱਗ ਰਹੇ ਪਾਵਰ ਕੱਟਾਂ ਤੋਂ ਲੋਕ ਹੋਏ ਪ੍ਰੇਸ਼ਾਨ-ਪ੍ਰਧਾਨ ਹੰਬੜਾਂ

ਹੰਬੜਾਂ, 14 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੇ ਰਾਜ ’ਚ ਲੱਗ ਰਹੇ ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ ਹੋ ਰਹੇ ਹਨ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਦਿਖਾਈ ਦੇ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਬਿਜਲੀ ਗੁੱਲ ਹੋਣ ਕਰਕੇ ਪੰਜਾਬ ਦੇ ਹਨੇਰੇ ’ਚ ਡੁੱਬਣ ਨਾਲ ਕਾਰੋਬਾਰ ਪੂਰੀ ਤਰ੍ਹਾਂ ਨਾਲ ਬੰਦ ਹੋਣ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕੀਤਾ।

ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ 15-09-2026
ਹੰਬੜਾਂ, 14 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੇ ਰਾਜ ’ਚ ਲੱਗ ਰਹੇ ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ ਹੋ ਰਹੇ ਹਨ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਦਿਖਾਈ ਦੇ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਬਿਜਲੀ ਗੁੱਲ ਹੋਣ ਕਰਕੇ ਪੰਜਾਬ ਦੇ ਹਨੇਰੇ ’ਚ ਡੁੱਬਣ ਨਾਲ ਕਾਰੋਬਾਰ ਪੂਰੀ ਤਰ੍ਹਾਂ ਨਾਲ ਬੰਦ ਹੋਣ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕੀਤਾ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਤੋਰਨ ਦੇ ਝੂਠੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਅੱਜ ਪੰਜਾਬ ਹਨੇਰੇ ’ਚ ਡੁੱਕ ਚੁੱਕਾ ਹੈ ਤੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਤੇ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਸੂਬੇ ਅੰਦਰ ਵੱਡੇ ਬਦਲਾਅ ਲੈ ਕੇ ਆਉਣ ਦੇ ਵਾਅਦੇ ਕਰਕੇ ਸੱਤਾ ’ਚ ਆਈ ਭਗਵੰਤ ਮਾਨ ਸਰਕਾਰ ਸੂਬੇ ਅੰਦਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕਾਂ ’ਚ ‘ਆਪ’ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਐੱਸ.ਆਰ. ਕਲੇਰ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਵਿਚ ਸ਼ਾਮਿਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਜੋਂ ਵੀ ਨਿਭਾ ਰਹ... ਅਗਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫ਼ੀਸਦੀ ਛੋਟ-ਈ. ਓ. ਵਿਕਾਸ ਉੱਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।