15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਐੱਸ.ਆਰ. ਕਲੇਰ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਵਿਚ ਸ਼ਾਮਿਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਜੋਂ ਵੀ ਨਿਭਾ ਰਹੇ ਹਨ ਜ਼ਿੰਮੇਵਾਰੀ

ਜਗਰਾਉਂ, 14 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਪ੍ਰਾਪਤ ਹੋਏ ਸੁਝਾਵਾਂ ਦੇ ਆਧਾਰ ’ਤੇ ਚੋਣ ਮੈਨੀਫੈਸਟੋ ਕਮੇਟੀ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਏ. ਡੀ.

ਐੱਸ.ਆਰ. ਕਲੇਰ 15-09-2026
ਜਗਰਾਉਂ, 14 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਪ੍ਰਾਪਤ ਹੋਏ ਸੁਝਾਵਾਂ ਦੇ ਆਧਾਰ ’ਤੇ ਚੋਣ ਮੈਨੀਫੈਸਟੋ ਕਮੇਟੀ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਏ.ਡੀ.ਸੀ. ਐੱਸ.ਆਰ. ਕਲੇਰ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। ਮੈਨੀਫੈਸਟੋ ਕਮੇਟੀ ਦੀ ਅਗਵਾਈ ਸ. ਬਲਵਿੰਦਰ ਸਿੰਘ ਭੁੰਦੜ ਨੂੰ ਸੌਂਪੀ ਗਈ ਹੈ, ਜਦਕਿ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ। ਕਮੇਟੀ ਵਿੱਚ ਗੁਲਜ਼ਾਰ ਸਿੰਘ ਰਾਣੀਕੇ, ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ, ਹਰਚਰਨ ਸਿੰਘ ਬੈਂਸ, ਐੱਨ.ਕੇ. ਸ਼ਰਮਾ, ਬਲਦੇਵ ਸਿੰਘ ਖਹਿਰਾ ਸਮੇਤ 20 ਮੈਂਬਰ ਸ਼ਾਮਿਲ ਕੀਤੇ ਗਏ ਹਨ। ਐੱਸ.ਆਰ. ਕਲੇਰ ਦੀ ਨਿਯੁਕਤੀ ਨਾਲ ਇਲਾਕੇ ਵਿੱਚ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੂੰ ਇੱਕ ਸਾਫ਼-ਸੁਥਰੇ ਅਤੇ ਸਾਊ ਸਿਆਸਤਦਾਨ ਵਜੋਂ ਜਾਣਿਆ ਜਾਂਦਾ ਹੈ। ਐੱਸ.ਆਰ. ਕਲੇਰ ਨੇ ਕਿਹਾ ਕਿ ਮੈਨੀਫੈਸਟੋ ਕਮੇਟੀ ਦੇ ਮੈਂਬਰ ਵਜੋਂ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਆਉਣ ਵਾਲੀਆਂ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਮੈਨੀਫੈਸਟੋ ਵਿੱਚ ਹੇਠਲੇ ਅਤੇ ਪਛੜੇ ਵਰਗਾਂ ਦੇ ਹੱਕਾਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਢੁਕਵੀਂ ਥਾਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੀ ਸੂਰਤ ਵਿੱਚ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਤਰਜੀਹੀ ਆਧਾਰ ’ਤੇ ਅਮਲੀ ਰੂਪ ਦੇਣ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛਪਾਰ ’ਤੇ ਕੀਤੀ ਜਾ ਰਹੀ ਕਾਨਫਰੰਸ ਸੰਬੰਧੀ ਇ... ਅਗਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ’ਚ ਲੱਗ ਰਹੇ ਪਾਵਰ ਕੱਟਾਂ ਤੋਂ ਲੋਕ ਹੋਏ ਪ੍ਰੇਸ਼ਾਨ-ਪ੍ਰਧਾਨ ਹੰਬੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।