15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ ਆਪ’ ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਸੂਬੇ ਦੇ ਵੋਟਰਾਂ ਦਾ ਵਿਸ਼ਵਾਸ ਜਿੱਤਿਆ- ਵਿਧਾਇਕ ਠੇਕੇਦਾਰ

ਗੁਰੂਸਰ ਸੁਧਾਰ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਵੋਟਰਾਂ ਦਾ ਪੂਰਨ ਵਿਸ਼ਵਾਸ ਜਿੱਤਿਆ ਹੈ। ਗ੍ਰਾਮ ਪੰਚਾਇਤ ਪਿੰਡ ਸੁਧਾਰ ਪੱਤੀ ਗਿੱਲ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਮੌਕੇ ਵਿਧਾਇਕ ਠੇਕੇਦਾਰ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਦਸ ਲੱਖ ਦਾ ਸਿਹਤ ਬੀਮਾ ਯੋਜਨਾ, ਤੀਰਥ ਯਾਤਰਾ ਯੋਜਨਾ, ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਆਦਿ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਤੇ ਬਤੌਰ ਵਿਧਾਇਕ ਮੇਰੇ ਵਲੋਂ ਹਲਕੇ ਦੇ ਪਿੰਡਾਂ ਵਿਚ ਸਭ ਤੋਂ ਵਧੀਆ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ।

ਅਜੀਤ ਡੈਸਕ 15-09-2026
ਗੁਰੂਸਰ ਸੁਧਾਰ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਵੋਟਰਾਂ ਦਾ ਪੂਰਨ ਵਿਸ਼ਵਾਸ ਜਿੱਤਿਆ ਹੈ। ਗ੍ਰਾਮ ਪੰਚਾਇਤ ਪਿੰਡ ਸੁਧਾਰ ਪੱਤੀ ਗਿੱਲ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਮੌਕੇ ਵਿਧਾਇਕ ਠੇਕੇਦਾਰ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਦਸ ਲੱਖ ਦਾ ਸਿਹਤ ਬੀਮਾ ਯੋਜਨਾ, ਤੀਰਥ ਯਾਤਰਾ ਯੋਜਨਾ, ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਆਦਿ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਤੇ ਬਤੌਰ ਵਿਧਾਇਕ ਮੇਰੇ ਵਲੋਂ ਹਲਕੇ ਦੇ ਪਿੰਡਾਂ ਵਿਚ ਸਭ ਤੋਂ ਵਧੀਆ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਇਸ ਮੌਕੇ ਸਰਕਾਰ ਵਲੋਂ ਭੰਗ ਕੀਤੇ ਬਲਾਕ ਸੁਧਾਰ ਦੀ ਮੁੜ ਬਹਾਲੀ ਦੀ ਪੁਰਜ਼ੋਰ ਮੰਗ ਕੀਤੀ ਤੇ ਆਉਂਦੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ। ਸਰਪੰਚ ਹਰਜਿੰਦਰ ਕੌਰ ਗਿੱਲ ਤੇ ਪਿੰਡ ਵਾਸੀਆਂ ਨੇ ਇਸ ਮੌਕੇ ਵਿਧਾਇਕ ਹਾਕਮ ਠੇਕੇਦਾਰ ਦਾ ਗ੍ਰਾਂਟ ਦੇਣ ਬਦਲੇ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਟਰੇਡ ਵਿੰਗ ਚੇਅਰਮੈਨ ਹਰਸ਼ ਜੈਨ, ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ, ਸਰਪੰਚ ਹਰਜਿੰਦਰ ਕੌਰ ਗਿੱਲ, ਪੰਚ ਕਰਮਜੀਤ ਕੌਰ ਗਰੇਵਾਲ, ਗੁਰਸ਼ਰਨ ਕੌਰ, ਜਥੇਦਾਰ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਸੁਰਿੰਦਰ ਸਿੰਘ ਗੋਗੀ, ਸਮਾਜ ਸੇਵੀ ਇੰਦਰਜੀਤ ਸਿੰਘ ਜੀਤੂ, ਪ੍ਰਧਾਨ ਗੈਰੀ ਸਹੌਲੀ, ਇਕਬਾਲ ਸਿੰਘ ਬੱਬੀ, ਨਿੱਕੂ ਗੁਰੂਸਰ ਬੁੱਕ ਡੀਪੂ, ਬਲਜੀਤ ਸਿੰਘ ਦਿਓਲ, ਸੁਨੀਲ ਕੁਮਾਰ ਸੈਨ, ਸੁਖਜੰਤ ਸਿੰਘ ਗਿੱਲ, ਪੰਚ ਰਛਪਾਲ ਸਿੰਘ ਮਾਹਣੀ, ਪੰਚ ਜਤਿੰਦਰ ਸਿੰਘ ਤਿੰਦੀ, ਜਗਦੀਸ਼ ਕੇਬਲ ਵਾਲੇ ਆਦਿ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡਾਂਗੋ ’ਚ ਮੇਲਾ ਛਪਾਰ ਕਾਨਫਰੰਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟੰਗ ਅਗਲੀ ਖ਼ਬਰ ਘਰੇਲੂ ਤੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਐਕਸੀਅਨ ਦਫ਼ਤਰ ਰਾਏਕੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।