16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਧਿਆਪਕਾਂ ਦਾ ਨਿਰੰਤਰ ਸਿੱਖਣਾ ਹੀ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਨੀਂਹ-ਸਕੂਲ ਪ੍ਰਬੰਧਕ ‘ਬਾਲ-ਕੇਂਦਰਿਤ ਸਿੱਖਿਆ ਅਤੇ ਮੁਲਾਂਕਣ’ ਵਿਸ਼ੇ ’ਤੇ ਵਿਸ਼ੇਸ਼ ਸਿਖਲਾਈ ਸੈਸ਼ਨ

ਭੂੰਦੜੀ, 15 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ‘ਬਾਲ-ਕੇਂਦਰਿਤ ਸਿੱਖਿਆ ਅਤੇ ਮੁਲਾਂਕਣ’ ਵਿਸ਼ੇ ’ਤੇ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਵਿਸ਼ਾ-ਮਾਹਰ ਸ੍ਰੀ ਅਰਵਿੰਦਰ ਸਿੰਘ ਵੱਲੋਂ ਕਰਵਾਇਆ ਗਿਆ।

ਅਜੀਤ ਡੈਸਕ 16-09-2026
ਭੂੰਦੜੀ, 15 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ‘ਬਾਲ-ਕੇਂਦਰਿਤ ਸਿੱਖਿਆ ਅਤੇ ਮੁਲਾਂਕਣ’ ਵਿਸ਼ੇ ’ਤੇ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਵਿਸ਼ਾ-ਮਾਹਰ ਸ੍ਰੀ ਅਰਵਿੰਦਰ ਸਿੰਘ ਵੱਲੋਂ ਕਰਵਾਇਆ ਗਿਆ। ਸੈਸ਼ਨ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਲੋੜਾਂ, ਰੁਚੀਆਂ, ਯੋਗਤਾਵਾਂ ਅਤੇ ਸਿੱਖਣ ਦੀ ਗਤੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ, ਰਚਨਾਤਮਕ ਸਿੱਖਣ ਅਤੇ ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧਨ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਮੁਲਾਂਕਣ ਨੂੰ ਸਿਰਫ਼ ਅੰਕ ਪ੍ਰਦਾਨ ਕਰਨ ਦੀ ਪ੍ਰਕਿਰਿਆ ਤੱਕ ਸੀਮਿਤ ਨਾ ਰੱਖਦਿਆਂ, ਵਿਦਿਆਰਥੀਆਂ ਦੀ ਸਿੱਖਣ-ਪ੍ਰਗਤੀ, ਹੁਨਰਾਂ ਅਤੇ ਅੰਦਰੂਨੀ ਸਮਰੱਥਾਵਾਂ ਦੀ ਪਛਾਣ ਕਰਨ ਵਾਲੇ ਪ੍ਰਭਾਵਸ਼ਾਲੀ ਸਾਧਨ ਵਜੋਂ ਵਰਤਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਵੱਖ-ਵੱਖ ਗਤੀਵਿਧੀਆਂ, ਵਿਹਾਰਕ ਅਭਿਆਸਾਂ ਅਤੇ ਵਿਚਾਰ-ਵਟਾਂਦਰਿਆਂ ਰਾਹੀਂ ਅਧਿਆਪਕਾਂ ਨੇ ਉਤਸ਼ਾਹਪੂਰਵਕ ਭਾਗ ਲਿਆ। ਸਕੂਲ ਦੇ ਚੇਅਰਮੈਨ ਸ: ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਸ: ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਸ਼ਾ-ਮਾਹਰ ਅਰਵਿੰਦਰ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਦਾ ਨਿਰੰਤਰ ਸਿੱਖਣਾ ਹੀ ਵਿਦਿਆਰਥੀ ਦੇ ਬਿਹਤਰ ਭਵਿੱਖ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਦਾ ਸੰਕਲਪ ਹੈ ਕਿ ਹਰੇਕ ਬੱਚੇ ਨੂੰ ਗੁਣਵੱਤਾਪੂਰਨ, ਮੁੱਲ-ਆਧਾਰਿਤ ਅਤੇ ਬਾਲ-ਕੇਂਦਰਿਤ ਸਿੱਖਿਆ ਪ੍ਰਦਾਨ ਕਰਕੇ ਉਸ ਦੀਆਂ ਅੰਦਰੂਨੀ ਸਮਰੱਥਾਵਾਂ ਨੂੰ ਨਿਖਾਰਿਆ ਜਾਵੇ।
ਪਿਛਲੀ ਖ਼ਬਰ ਲੋਹਟਬੱਦੀ ’ਚ ਨਿਰਮਲੇ ਮਹਾਂਪੁਰਸ਼ਾਂ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਸਮਾਗਮ 19 ਤੋਂ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਵਿਖੇ ਚੌਂਕੀਮਾਨ ’ਚ ਹਿੰਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।