16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਜਪਾ ਹਕੂਮਤ ਦੇ ਫਿਰਕੂ ਫਾਸ਼ੀਵਾਦ ਵਿਰੁੱਧ ਮੋਗਾ ਰੈਲੀ 26 ਨੂੰ

ਜਗਰਾਉਂ, 14 ਸਤੰਬਰ (ਗੁਰਦੀਪ ਸਿੰਘ ਮਲਕ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਭਾਜਪਾ ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਮੁਹਿੰਮ ਨੂੰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਗਰਾਉਂ ਇਲਾਕੇ ਅੰਦਰ ਸ਼ੁਰੂ ਕਰਦਿਆਂ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰਕੇ ਦੇਸ਼ ਅੰਦਰ ਤਾਨਾਸ਼ਾਹ ਸਟੇਟ ਲਿਆਉਣਾ ਚਾਹੁੰਦੀ ਹੈ। ਇਸ ਕਰਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਨਕਸਲ ਦਿਮਾਗੀ ਦਾ ਵਿਸ਼ੇਸ਼ਣ ਵਰਤ ਕੇ ਖ਼ਤਮ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 16-09-2026
ਜਗਰਾਉਂ, 14 ਸਤੰਬਰ (ਗੁਰਦੀਪ ਸਿੰਘ ਮਲਕ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਭਾਜਪਾ ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਮੁਹਿੰਮ ਨੂੰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਗਰਾਉਂ ਇਲਾਕੇ ਅੰਦਰ ਸ਼ੁਰੂ ਕਰਦਿਆਂ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰਕੇ ਦੇਸ਼ ਅੰਦਰ ਤਾਨਾਸ਼ਾਹ ਸਟੇਟ ਲਿਆਉਣਾ ਚਾਹੁੰਦੀ ਹੈ। ਇਸ ਕਰਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਨਕਸਲ ਦਿਮਾਗੀ ਦਾ ਵਿਸ਼ੇਸ਼ਣ ਵਰਤ ਕੇ ਖ਼ਤਮ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਲੋਕ ਪੱਖੀ ਬੁਧੀਜੀਵੀਆਂ ਅਤੇ ਅੰਦੋਲਨਾਂ ਨੂੰ ਦਬਾਉਣ ਲਈ ਨਿੱਤ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਸਿਆਸੀ ਤੇ ਵਿਚਾਰਧਾਰਿਕ ਵਿਰੋਧੀਆਂ ਨੂੰ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਸੁਟਿਆ ਜਾ ਰਿਹਾ ਹੈ, ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਦੀ ਮਰਿਆਦਾ ਭੰਗ ਕਰਕੇ ਤਾਰ ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ. ਪੀ. ਆਈ. (ਐੱਮ. ਐੱਲ.) ਨਿਊਡੈਮੋਕ੍ਰੇਸੀ ਦੀ ਸੂਬਾਈ ਮੋਗਾ ਰੈਲੀ ਵਿੱਚ ਪੰਜਾਬ ਦੇ ਪਾਣੀਆਂ, ਡੈਮਾ ਪੰਜਾਬੀ ਬੋਲਦੇ ਇਲਾਕਿਆਂ ਅਤੇ ਚੰਡੀਗੜ੍ਹ ਆਦਿ ਤੇ ਪੰਜਾਬ ਦਾ ਹੱਕ ਬਹਾਲ ਕਰਨ, ਲੋਕ ਪੱਖੀ ਬੁਧੀਜੀਵੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ, ਧਰਮ ਜਾਤ ਦੇ ਨਾਂਅ ’ਤੇ ਫੈਲਾਈ ਜਾ ਰਹੀ ਨਫ਼ਰਤ ਬੰਦ ਕਰਨ ਅਤੇ ਦੇਸ਼ ਦੇ ਜਲ ਜੰਗਲ ਜ਼ਮੀਨ ਤੇ ਕੁਦਰਤੀ ਸੋਮਿਆਂ ਨੂੰ ਦੇਸ਼ੀ ਤੇ ਬਦੇਸ਼ੀ ਕਾਰਪੋਰੇਟ ਕੰਪਨੀਆਂ ਨੂੰ ਲੁੱਟਾਉਣ ਦੇ ਮੁੱਖ ਮੁੱਦਿਆਂ ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਸ ਰੈਲੀ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਮੋਗਾ ਰੈਲੀ ਦੀ ਤਿਆਰੀ ਲਈ ਪਿੰਡਾਂ ’ਚ ਰੈਲੀਆਂ, ਮੀਟਿੰਗਾਂ, ਮਸਾਲ ਮਾਰਚ ਕੀਤੀਆਂ ਤੇ ਜਾਗੋਆਂ ਕੱਢੀਆਂ ਜਾਣਗੀਆਂ।
ਪਿਛਲੀ ਖ਼ਬਰ ਇਯਾਲੀ ਦੀ ਘੁਮਾਣ ਤੇ ਸੇਖੋਂ ਪਰਿਵਾਰ ਨਾਲ ਮੀਟਿੰਗ ਅਗਲੀ ਖ਼ਬਰ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦੀ ਛਪਾਰ ਕਾਨਫਰੰਸ ਲਾਮਿਸਾਲ ਬਣੇਗੀ- ਗੁਰਕੀਰਤ ਸਿੰਘ ਸਪੋਰਟਸ ’ਤੇ ਵੈੱਲਫੇਅਰ ਕਲੱਬਾਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।