18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕੇਂਦਰ ਸਰਕਾਰ ਪੂੰਜੀਪਤੀਆਂ ਦੀ ਸਰਕਾਰ, ਜਿਸ ਨੂੰ ਆਮ ਲੋਕਾਂ ਨਾਲ ਕੋਈ ਸਰੋਕਾਰ ਨਹੀਂ- ਕਾਮਿਲ ਅਮਰ ਸਿੰਘ

ਰਾਏਕੋਟ, 17 ਸਤੰਬਰ (ਸੁਸ਼ੀਲ)-ਕਾਂਗਰਸੀ ਆਗੂ ਅਤੇ ਰਾਏਕੋਟ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਯੂ. ਪੀ.

ਅਜੀਤ ਡੈਸਕ 18-09-2026
ਰਾਏਕੋਟ, 17 ਸਤੰਬਰ (ਸੁਸ਼ੀਲ)-ਕਾਂਗਰਸੀ ਆਗੂ ਅਤੇ ਰਾਏਕੋਟ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਯੂ.ਪੀ.ਆਈ ਪੇਮੈਂਟਾਂ ’ਤੇ ਲਗਾਏ ਜਾ ਰਹੇ ਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦੇਸ਼ ਦੀ ਜਨਤਾ ਨਾਲ ਧੋਖਾ ਹੈ। ਕਾਮਿਲ ਅਮਰ ਸਿੰਘ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ‘ਡਿਜੀਟਲ ਇੰਡੀਆ’ ਦੇ ਨਾ ’ਤੇ ਵੱਡੇ-ਵੱਡੇ ਦਾਅਵੇ ਕਰਕੇ ਲੋਕਾਂ ਨੂੰ ਨਕਦੀ ਛੱਡ ਕੇ ਆਨਲਾਈਨ ਲੈਣ-ਦੇਣ ਕਰਨ ਲਈ ਉਤਸ਼ਾਹਿਤ ਕੀਤਾ। ਹੁਣ ਜਦੋਂ ਇੱਕ ਆਮ ਮਜ਼ਦੂਰ, ਰੇਹੜੀ-ਫੜ੍ਹੀ ਵਾਲੇ ਤੋਂ ਲੈ ਕੇ ਛੋਟੇ ਦੁਕਾਨਦਾਰ ਅਤੇ ਗਰੀਬ ਆਦਮੀ ਨੇ ਯੂਪੀਆਈ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਤਾਂ ਸਰਕਾਰ ਨੇ ਇਸ ਉੱਤੇ ਵੀ ਟੈਕਸ ਲਗਾ ਕੇ ਆਪਣਾ ਲੋਕ ਵਿਰੋਧੀ ਹੋਣ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਹੀ ਭਾਰੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਡਿਜੀਟਲ ਲੈਣ-ਦੇਣ ’ਤੇ ਵਾਧੂ ਬੋਝ ਪਾਉਣਾ ਸਿੱਧੇ ਤੌਰ ’ਤੇ ਆਮ ਆਦਮੀ ਦੀਆਂ ਜੇਬਾਂ ’ਤੇ ਡਾਕਾ ਮਾਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਲੋਕ ਵਿਰੋਧੀ ਫੈਸਲੇ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਸਿਰਫ਼ ਪੂੰਜੀਪਤੀਆਂ ਦੀ ਸਰਕਾਰ ਹੈ। ਜਿਸ ਨੂੰ ਆਮ ਲੋਕਾਂ ਦੀਆਂ ਤਕਲੀਫ਼ਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਯੂਪੀਆਈ ਪੇਮੈਂਟਾਂ ’ਤੇ ਲਗਾਏ ਗਏ ਇਸ ਚਾਰਜ ਨੂੰ ਤੁਰੰਤ ਵਾਪਸ ਲਿਆ ਜਾਵੇ, ਨਹੀਂ ਤਾਂ ਕਾਂਗਰਸ ਇਸ ਫੈਸਲੇ ਵਿਰੁੱਧ ਸੰਘਰਸ਼ ਵਿੱਢੇਗੀ।
ਪਿਛਲੀ ਖ਼ਬਰ ਗੁਰਦੁਆਰਾ ਨਾਨਕ ਨਿਵਾਸ ਦੀ ਪ੍ਰਬੰਧਕ ਕਮੇਟੀ ਵਲੋਂ 21 ਲੱਖ ਦੀ ਰਾਸ਼ੀ ਦਾਨ ਕਰਨ ਵਾਲੇ ਅਵਿਨਾਸ਼ ਚੰਦਰ ਅਤੇ ਹੋਰਾਂ ਦਾ ਸਨਮਾਨ ਅਗਲੀ ਖ਼ਬਰ ਬਾਬਾ ਮਹਿੰਦਰ ਸਿੰਘ ਪੰਧੇਰ ਸਿਆੜ੍ਹ ਨਮਿਤ ਸ਼ਰਧਾਂਜਲੀ ਸਮਾਗਮ ਲੱਖਾ, ਦਾਖਾ, ਲਾਪਰਾਂ ਵਲੋਂ ਸ਼ਰਧਾ ਸਤਿਕਾਰ ਭੇਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।