19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਆਪ’ ਸਰਕਾਰ ਦੇ ਪਤਨ ਦਾ ਮੁੱਢ ਬੰਨ੍ਹੇਗੀ- ਮਹੇਰਨਾਂ/ਨੰਗਲ ਕਾਨਫ਼ਰੰਸ ’ਚ ਹਲਕਾ ਰਾਏਕੋਟ ਤੋਂ ਠਾਠਾਂ ਮਾਰਦਾ ਇਕੱਠ ਸ਼ਮੂਲੀਅਤ ਕਰੇਗਾ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਵਿਸ਼ਵ ਪ੍ਰਸਿੱਧ ਇਤਿਹਾਸਕ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਪਤਨ ਦਾ ਮੁੱਢ ਬੰਨ੍ਹੇਗੀ। ਇਸ ਸਬੰਧੀ ਪ੍ਰਗਟਾਵਾ ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸਰਕਲ ਪੱਖੋਵਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਅਕਾਲੀ ਆਗੂ ਕੁਲਵੰਤ ਸਿੰਘ ਨੰਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 19-09-2026
ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਵਿਸ਼ਵ ਪ੍ਰਸਿੱਧ ਇਤਿਹਾਸਕ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਪਤਨ ਦਾ ਮੁੱਢ ਬੰਨ੍ਹੇਗੀ। ਇਸ ਸਬੰਧੀ ਪ੍ਰਗਟਾਵਾ ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸਰਕਲ ਪੱਖੋਵਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਅਕਾਲੀ ਆਗੂ ਕੁਲਵੰਤ ਸਿੰਘ ਨੰਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰ ਦੀ ਸਿਆਸੀ ਕਾਨਫ਼ਰੰਸ ਵਿਚ ਇਲਾਕੇ ਭਰ ਤੋਂ ਠਾਠਾਂ ਮਾਰਦਾ ਰਿਕਾਰਡ ਤੋੜ ਇਕੱਠ ਸ਼ਮੂਲੀਅਤ ਕਰੇਗਾ। ਇਹ ਇਤਿਹਾਸਕ ਰੈਲੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਦਾ ਬਿਗੁੱਲ ਵਜਾਏਗੀ। ਉਨ੍ਹਾਂ ਦੱਸਿਆ ਕਿ ਇ ਸ ਵਿਸ਼ਾਲ ਕਾਨਫ਼ਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ ’ਤੇ ਸੰਬੋਧਨ ਕਰੇਗੀ । ਅਕਾਲੀ ਆਗੂਆਂ ਨੇ ਆਖਿਆ ਕਿ ਮੇਲਾ ਛਪਾਰ ਪੰਜਾਬ ਦੀ ਆਪਸੀ ਭਾਈਚਾਰਕ ਸ਼ਾਂਝ ਅਤੇ ਅਮੀਰ ਸੱਭਿਆਚਾਰ ਦਾ ਪ੍ਰਤੀਕ ਹੈ, ਜਿੱਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਿੱਧ ਹੋਈ ਹੈ, ਇਸ ਲਈ ਅਕਾਲੀ ਦਲ ਦੀ ਇਹ ਕਾਨਫਰੰਸ ਸੂਬੇ ਦੇ ਮੌਜੂਦਾ ਹਾਲਾਤਾਂ, ਪੰਜਾਬ ਦੇ ਹੱਕਾਂ, ਕਿਸਾਨੀ ਸਮੱਸਿਆਵਾਂ ਅਤੇ ਆਮ ਲੋਕਾਂ ਦੇ ਅਹਿਮ ਮੁੱਦਿਆਂ ’ਤੇ ਪੂਰੀ ਤਰ੍ਹਾਂ ਕੇਂਦਰਿਤ ਹੋਵੇਗੀ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਇਤਿਹਾਸਕ ਕਾਨਫਰੰਸ ਨੂੰ ਸਫ਼ਲ ਬਣਾਉਣ।
ਪਿਛਲੀ ਖ਼ਬਰ ਰਾਣਾ ਸ਼ੇਰ ਮੁਹੰਮਦ ਸਿੰਘ ਸੇਰੂ ਨੂੰ ਪੰਜਾਬ ਜਵਾਹਰ ਬਾਲ ਮੰਚ ਦਾ ਕੋਆਰਡੀਨੇਟਰ ਕੀਤਾ ਨਿਯੁਕਤ ਅਗਲੀ ਖ਼ਬਰ ਐੱਸ.ਐੱਸ. ਜੈਨ ਸਭਾ ਵਲੋਂ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।