20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਮਾਨ ਦੇ ਮੁਨਾਫ਼ੇ’ ਮੁਹਿੰਮ ਅਧੀਨ ਆਮ ਆਦਮੀ ਪਾਰਟੀ ਨਾਲ ਲੋਕ ਲਹਿਰ ਖੜ੍ਹੀ ਹੋਵੇਗੀ- ਵਿਧਾਇਕ ਹਾਕਮ ਸਿੰਘ ਭਗਵੰਤ ਮਾਨ ਸਰਕਾਰ ਦੇ ਚੰਗੇ ਰਾਜ ਪ੍ਰਬੰਧਾਂ ਦੀ ਹਰ ਘਰ ਹੁੰਦੀ ਹੈ ਚਰਚਾ

ਲੋਹਟਬੱਦੀ, 19 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੀਆਂ ਲਹਿਰਾਂ ਅਤੇ ਲੋਕਾਂ ਨੂੰ ਹਰ ਸਹੂਲਤਾਂ ਦੇਣ ਦੇ ਵਾਅਦੇ ਨਾਲ ਪੰਜਾਬ ਦੀ ਸੱਤਾ ‘ਤੇ ਕਾਬਜ ਹੋਈ ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੇ ਹਰ ਨਾਗਰਿਕ ਦੇ ਦਿਲ ’ਚ ਥਾ ਬਣਾ ਲਈ ਹੈ। ਸਰਕਾਰ ਵਲੋਂ ਕੀਤੇ ਦਾਅਵੇ ਅਤੇ ਵਾਅਦਿਆਂ ਤੋਂ ਇਲਾਵਾ ਲੋਕਾਂ ਦੀ ਬਿਹਤਰੀ ਲਈ ਕੀਤੇ ਕੰਮ ਅਤੇ ਉਲੀਕੀਆਂ ਗਈਆਂ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਅੱਜ 20 ਸਤੰਬਰ ਤੋਂ 2.

ਅਜੀਤ ਡੈਸਕ 20-09-2026
ਲੋਹਟਬੱਦੀ, 19 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੀਆਂ ਲਹਿਰਾਂ ਅਤੇ ਲੋਕਾਂ ਨੂੰ ਹਰ ਸਹੂਲਤਾਂ ਦੇਣ ਦੇ ਵਾਅਦੇ ਨਾਲ ਪੰਜਾਬ ਦੀ ਸੱਤਾ ‘ਤੇ ਕਾਬਜ ਹੋਈ ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੇ ਹਰ ਨਾਗਰਿਕ ਦੇ ਦਿਲ ’ਚ ਥਾ ਬਣਾ ਲਈ ਹੈ। ਸਰਕਾਰ ਵਲੋਂ ਕੀਤੇ ਦਾਅਵੇ ਅਤੇ ਵਾਅਦਿਆਂ ਤੋਂ ਇਲਾਵਾ ਲੋਕਾਂ ਦੀ ਬਿਹਤਰੀ ਲਈ ਕੀਤੇ ਕੰਮ ਅਤੇ ਉਲੀਕੀਆਂ ਗਈਆਂ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਅੱਜ 20 ਸਤੰਬਰ ਤੋਂ 2.68 ਲੱਖ ਨੌਜਵਾਨ ਵਲੰਟੀਅਰਾਂ/ਪਾਰਟੀ ਵਰਕਰਾਂ ਵਲੋਂ ਆਰੰਭ ਕੀਤੀ ਜਾ ਰਹੀ ‘ਮਾਨ ਦੇ ਮੁਨਾਫੇ’ ਮੁਹਿੰਮ ਅਧੀਨ ਸੂਬੇ ਭਰ ਤੋਂ ਵੱਡੀ ਗਿਣਤੀ ਲੋਕ ਲਹਿਰ ਬਣ ਕੇ ਅਗਾਮੀ ਵਿਧਾਨ ਸਭਾ ਚੋਣਾਂ-2027 ’ਚ ਮੁੜ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਣ ਦੀ ਗਵਾਹੀ ਭਰਨਗੇ। ਵਿਧਾਇਕ ਹਾਕਮ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਂਰਾਂ ਵਲੋਂ ਹਲਕਾ ਰਾਏਕੋਟ ਨੂੰ ਅਣਗੌਲਿਆ ਗਿਆ ਸੀ ਪਰੰਤੂ ਭਗਵੰਤ ਮਾਨ ਦੀ ਸਰਕਾਰ ਨੇ ਇਸ ਦੇ ਕੋਨੇ ਕੋਨੇ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾ ਕੇ ਆਪਣੀ ਸਰਕਾਰ ਹੋਣ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਹੁਣ ਵੀ ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਅਧੀਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਜਾਂ ਵੱਡੇ ਪਿੰਡ ਹੀ ਨਹੀਂ ਛੋਟੇ ਪਿੰਡਾਂ ’ਚ ਵੀ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਖ਼ਰਚ ਕੇ ਲੋਕਾਂ ਦੀ ਮੰਗਾਂ ਅਤੇ ਲੋੜਾਂ ਨੂੰ ਪੂਰਾ ਕੀਤਾ ਗਿਆ ਹੈ। ਮੇਰੀ ਰਸੋਈ ਯੋਜਨਾ ਅਧੀਨ 40 ਲੱਖ ਪਰਿਵਾਰਾਂ ਨੂੰ ਪੌਸਟਿਕ ਵਸਤੂਆਂ ਦਿੱਤੀਆਂ ਜਾ ਰਹੀਆਂ ਹਨ। ਬਿਨਾਂ ਕਿਸੇ ਪੱਖਪਾਤ ਅਤੇ ਕਿਸੇ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਯੋਗਤਾ ਪੂਰੀ ਕਰਦੇ ਲਾਭਪਾਤਰੀਆਂ ਨੂੰ ਆਂਗਨਵਾੜੀ ਵਰਕਰਾਂ, ਆਂਗਨਵਾੜੀ ਹੈਲਪਰ ਅਤੇ ਮਰਦ ਔਰਤਾਂ ਨੂੰ ਡਿੱਪੂ ਹੋਲਡਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨਾਲ ਜਸਵਿੰਦਰ ਸਿੰਘ ਬਿੱਟੂ ਸਰਪੰਚ ਬੜੂੰਦੀ, ਜਗਪ੍ਰੀਤ ਸਿੰਘ ਜੱਗੀ ਸਰਪੰਚ ਤੁੰਗਾਹੇੜੀ, ਅੰਮ੍ਰਿਤਪਾਲ ਸਿੰਘ ਹੈਪੀ ਬੜੂੰਦੀ ਮੈਂਬਰ ਵਪਾਰ ਕਮਿਸ਼ਨ, ਪਰਮੋਦ ਸਿੰਘ ਬਾਟਾ ਪੰਚ ਬੜੂੰਦੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਬਜ਼... ਅਗਲੀ ਖ਼ਬਰ ਛਪਾਰ ਕਾਨਫ਼ਰੰਸ ਨੂੰ ਲੈ ਕੇ ਸਾਬਕਾ ਵਿਧਾਇਕ ਕਲੇਰ ਵਲੋਂ ਸਰਕਲ ਗਿੱੱਦੜਵਿੰਡੀ ਵਿਚ ਪੈਂਦੇ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।