ਮੇਲਾ ਛਪਾਰ ’ਤੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਦਿਉਲ/ਫੱਲੇਵਾਲ
ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਅੰਦਰ ਬੈਠਕਾਂ ਦਾ ਸਿਲਸਿਲਾ ਜਾਰੀ ਲੋਕਾਂ ਵਿੱਚ ਕਾਨਫ਼ਰੰਸ ਨੂੰ ਲੈ ਕੇ ਭਾਰੀ ਉਤਸ਼ਾਹ-ਪ੍ਰਧਾਨ ਖੰਡੂਰ/ਉੱਭੀ
ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਵਾਲੀ ਕਾਨਫ਼ਰੰਸ ਇਤਿਹਾਸਿਕ ਹੋਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਜ਼ੋਨ ਇੰਚਾਰਜ ਗੁਰਦੀਪ ਸਿੰਘ ਫੱਲੇਵਾਲ, ਸਰਕਲ ਜੋਧਾਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਿਉਲ ਖੰਡੂਰ ਤੇ ਲੁਧਿਆਣਾ ਦਿਹਾਤੀ ਦੇ ਬੀ.
ਹ
ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ, ਗੁਰਦੀਪ ਸਿੰਘ ਫੱਲੇਵਾਲ, ਪ੍ਰਧਾਨ ਅੰਮ੍ਰਿਤਪਾਲ ਸਿੰਘ ਦਿਉਲ, ਪ੍ਰਧਾਨ ਚਮਕੌਰ ਸਿੰਘ ਉੱਭੀ
20-09-2026
ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਵਾਲੀ ਕਾਨਫ਼ਰੰਸ ਇਤਿਹਾਸਿਕ ਹੋਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਜ਼ੋਨ ਇੰਚਾਰਜ ਗੁਰਦੀਪ ਸਿੰਘ ਫੱਲੇਵਾਲ, ਸਰਕਲ ਜੋਧਾਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਿਉਲ ਖੰਡੂਰ ਤੇ ਲੁਧਿਆਣਾ ਦਿਹਾਤੀ ਦੇ ਬੀ.ਸੀ. ਵਿੰਗ ਪ੍ਰਧਾਨ ਚਮਕੌਰ ਸਿੰਘ ਉੱਭੀ ਨੇ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਅੰਦਰ ਕੀਤੀਆਂ ਬੈਠਕਾਂ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਆਗੂਆਂ ਵਿਚ ਮੇਲਾ ਛਪਾਰ ’ਤੇ 26 ਸਤੰਬਰ ਨੂੰ ਹੋਣ ਵਾਲੀ ਕਾਨਫ਼ਰੰਸ ਨੂੰ ਲੈ ਕੇ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਾਨਫ਼ਰੰਸ ਵਿੱਚ ਵੱਡੇ ਰੂਪ ਵਿਚ ਕਾਫ਼ਲੇ ਲੈ ਕੇ ਸ਼ਮੂਲੀਅਤ ਕਰਨਗੇ। ਜਸਕਰਨ ਸਿੰਘ ਦਿਉਲ ਨੇ ਲੋਕਾਂ ਵਲੋਂ ਮਿਲ ਰਹੇ ਭਾਰੀ ਸਮਰਥਨ ਤੋਂ ਬਾਗੋ ਬਾਗ਼ ਹੁੰਦਿਆਂ ਕਿਹਾ ਕਿ ਲੋਕਾਂ ਦਾ ਮਿਲ ਰਹੇ ਪਿਆਰ ਦੇ ਉਹ ਸਦਾ ਰਿਣੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਦਿਉਲ ਨੇ ਕਿਹਾ ਕਿ ਕਾਨਫ਼ਰੰਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪਾਰਟੀ ਦੀ ਸੀਨੀਅਰ ਲੀਡਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਛਪਾਰ ਮੇਲਾ ਕਾਨਫ਼ਰੰਸ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਪੰਜਾਬ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ। ਇਸ ਮੌਕੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਿਉਲ, ਜਸਵੰਤ ਸਿੰਘ, ਮਨਜੀਤ ਸਿੰਘ ਮੋਹਲਾ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ, ਸੀਤਲ ਸਿੰਘ, ਸ਼ਮਸ਼ੇਰ ਸਿੰਘ ਸੇਰਾ, ਲਖਵਿੰਦਰ ਸਿੰਘ, ਸਿਮਰਜੀਤ ਸਿੰਘ, ਬਲਜਿੰਦਰ ਸਿੰਘ, ਰਘਵੀਰ ਸਿੰਘ ਰਵੀ, ਬੂਟਾ ਸਿੰਘ, ਅਮਰਜੀਤ ਸਿੰਘ, ਰਵੀ, ਜਗਰੂਪ ਸਿੰਘ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਕਾਨਫ਼ਰੰਸ ਵਿੱਚ ਪਹੁੰਚ ਕੇ ਲੀਡਰਸ਼ਿੱਪ ਦੇ ਵਿਚਾਰ ਸੁਣਨ।