ਸਰਕਾਰਾਂ ਦੀ ਅਣਦੇਖੀ ਕਾਰਨ ਕਿਸਾਨ ਕਰਜ਼ੇ ਹੇਠ ਦੱਬਦਾ ਜਾ ਰਿਹਾ ਹੈ-ਕਿਸਾਨ ਆਗੂ
ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਸਮੇਤ ਪੰਜਾਬ ਦੇ ਮੌਜੂਦਾ ਚੱਲ ਰਹੇ ਹਲਾਤਾਂ ’ ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ: ਆਤਮਾ ਸਿੰਘ ਬੋਪਾਰਾਏ, ਗੁਰਚਰਨ ਸਿੰਘ ਇਟਲੀ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਬਲਦੇਵ ਸਿੰਘ ਗਿੱਲ ਸਵੱਦੀ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਅਮਰਜੀਤ ਸਿੰਘ ਸਿੱਧਵਾਂ ਤੇ ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੀ ਮਿਹਨਤ ਨਾਲ ਦੇਸ਼ ਦਾ ਆਨਾਜ ਭੰਡਾਰ ਭਰਦਾ ਹੈ ਪਰ ਸਰਕਾਰਾਂ ਦੀ ਅਣਦੇਖੀ ਕਾਰਨ ਕਿਸਾਨ ਕਰਜ਼ੇ ਹੇਠ ਦੱਬਦਾ ਜਾ ਰਿਹਾ ਹੈ ਤੇ ਇਸ ਦੇ ਉਲਟ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇ ਕੇ ਦੇਸ਼ ਦਾ ਆਰਥਿਕ ਨੁਕਸਾਨ ਕਰ ਰਹੀਆਂ ਹਨ।
ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਸਮੇਤ ਪੰਜਾਬ ਦੇ ਮੌਜੂਦਾ ਚੱਲ ਰਹੇ ਹਲਾਤਾਂ ’ ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ: ਆਤਮਾ ਸਿੰਘ ਬੋਪਾਰਾਏ, ਗੁਰਚਰਨ ਸਿੰਘ ਇਟਲੀ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਬਲਦੇਵ ਸਿੰਘ ਗਿੱਲ ਸਵੱਦੀ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਅਮਰਜੀਤ ਸਿੰਘ ਸਿੱਧਵਾਂ ਤੇ ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੀ ਮਿਹਨਤ ਨਾਲ ਦੇਸ਼ ਦਾ ਆਨਾਜ ਭੰਡਾਰ ਭਰਦਾ ਹੈ ਪਰ ਸਰਕਾਰਾਂ ਦੀ ਅਣਦੇਖੀ ਕਾਰਨ ਕਿਸਾਨ ਕਰਜ਼ੇ ਹੇਠ ਦੱਬਦਾ ਜਾ ਰਿਹਾ ਹੈ ਤੇ ਇਸ ਦੇ ਉਲਟ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇ ਕੇ ਦੇਸ਼ ਦਾ ਆਰਥਿਕ ਨੁਕਸਾਨ ਕਰ ਰਹੀਆਂ ਹਨ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਸਬ ਡਵੀਜ਼ਨ ਸਿੱਧਵਾਂ ਖੁਰਦ ਵਿਖੇ ਆਰ.ਏ. ਦੀ ਆਈ.ਡੀ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਆਪਣੇ ਨਵੇਂ ਬਿਜਲੀ ਵਾਲੇ ਮੀਟਰ ਲਗਵਾਉਣ ਵਿਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾਂ ਪੈਂਦਾ ਹੈ। ਉਨ੍ਹਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਜਗਰਾਉਂ ਤੇ ਐੱਸ.ਡੀ.ਓ. ਸਿੱਧਵਾਂ ਖੁਰਦ ਨੂੰ ਬੇਨਤੀ ਕੀਤੀ ਕਿ ਲੋਕਾਂ ਨੂੰ ਆਉਂਦੀ ਪ੍ਰੇਸ਼ਾਨੀ ਨੂੰ ਦੂਰ ਕੀਤਾ ਜਾਵੇ ਨਹੀਂ ਤਾਂ ਮਜ਼ਬੂਰ ਹੋ ਕੇ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਪਨਾਉਣਾ ਪਵੇਗਾ। ਇਸ ਮੌਕੇ ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਹਰਦੇਵ ਸਿੰਘ ਮਾਨ, ਅਮਰ ਸਿੰਘ ਜੁੜ੍ਹਾਹਾਂ, ਪ੍ਰਧਾਨ ਰਾਵਿੰਦਰ ਸਿੰਘ ਸਿੱਧਵਾਂ, ਹਰਬੰਸ ਸਿੰਘ ਮਾਨ, ਬਲਜਿੰਦਰ ਸਿੰਘ ਸੋਹੀਆਂ, ਜਸਵਿੰਦਰ ਸਿੰਘ ਜਗਰਾਉਂ, ਅਮਰ ਸਿੰਘ ਧਾਲੀਵਾਲ, ਲਖਵੀਰ ਸਿੰਘ ਜਗਰਾਉਂ, ਚਮਕੌਰ ਸਿੰਘ ਕੁਲਾਰ, ਜਾਂਗੀਰ ਸਿੰਘ ਕੁਲਾਰ, ਸੁਖਦੇਵ ਸਿੰਘ ਕੁਲਾਰ, ਗੁਰਮੇਲ ਸਿੰਘ ਜੁੜ੍ਹਾਹਾਂ, ਸੁਖਦੇਵ ਸਿੰਘ ਮਲਕ ਆਦਿ ਹਾਜ਼ਰ ਸਨ।