22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਧਿਆਪਕਾ ਅਨੁਪਮਾ ਸਿਡਾਨਾ ਦਾ ਸੀ.ਟੀ. ਯੂਨੀਵਰਸਿਟੀ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨ

ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਐੱਚ. ਵੀ.

ਅਜੀਤ ਡੈਸਕ 22-09-2026
ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਐੱਚ.ਵੀ.ਐੱਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਇਕਨਾਮਿਕਸ ਅਧਿਆਪਕਾ ਅਨੁਪਮਾ ਸਿਡਾਨਾ ਨੂੰ ਸੀ.ਟੀ. ਯੂਨੀਵਰਸਿਟੀ ਵਿਖੇ ਕਰਵਾਏ ਸਮਾਗਮ ਦੌਰਾਨ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਯੂਨੀਵਰਸਿਟੀ ਦੇ ਡਾਇਰੈਕਟਰ ਚਰਨਜੀਤ ਸਿੰਘ ਚੰਨੀ ਤੇ ਟਰੱਸਟੀਆਂ ਵੱਲੋਂ ਅਧਿਆਪਕਾ ਅਨੁਪਮਾ ਸਿਡਾਨਾ ਨੂੰ ਦਿੱਤਾ ਗਿਆ। ਦੱਸਣਯੋਗ ਹੈ ਕਿ ਅਨੁਪਮਾ ਸਿਡਾਨਾ ਐੱਮ.ਐੱਡ. ਦੀ ਪ੍ਰੀਖਿਆ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਵੀ ਪ੍ਰਾਪਤ ਕਰ ਚੁੱਕੀ ਹੈ ਅਤੇ ਹੁਣ ਵਿਦਿਆਰਥੀਆਂ ਦੀ ਪਸੰਦ ਦੇ ਆਧਾਰ ’ਤੇ ਮਿਲਿਆ ਉਨ੍ਹਾਂ ਨੂੰ ‘ਬੈਸਟ ਟੀਚਰ ਐਵਾਰਡ’ ਦਿੱਤਾ ਗਿਆ ਹੈ। ਸਨਮਾਨ ਮਿਲਣ ’ਤੇ ਅਨੁਪਮਾ ਸਿਡਾਨਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਪੂਰੀ ਊਰਜਾ, ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਵਾਰਡ ਨੇ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੱਤਾ ਹੈ ਤੇ ਉਹ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਪਿੰਡ ਸੁਖਾਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਛਪਾਰ ਦੀ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ ਚੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਸਮੇਤ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।