22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਸੁਖਾਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਵਿਸ਼ਾਲ ਸਿਆਸੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਪਿੰਡ ਤਾਜਪੁਰ ਵਿਖੇ ਯੂਥ ਅਕਾਲੀ ਆਗੂ ਮਨਜੀਤ ਸਿੰਘ ਝੱਲੀ ਦੇ ਗ੍ਰਹਿ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ।

ਅਜੀਤ ਡੈਸਕ 22-09-2026
ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਵਿਸ਼ਾਲ ਸਿਆਸੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਪਿੰਡ ਤਾਜਪੁਰ ਵਿਖੇ ਯੂਥ ਅਕਾਲੀ ਆਗੂ ਮਨਜੀਤ ਸਿੰਘ ਝੱਲੀ ਦੇ ਗ੍ਰਹਿ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀ ਛਪਾਰ ਕਾਨਫ਼ਰੰਸ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਰਣਨੀਤੀ ਉਲੀਕਣਾ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਉਣਾ ਸੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਦੱਸਿਆ ਕਿ ਮੇਲਾ ਛਪਾਰ ਕਾਨਫ਼ਰੰਸ 26 ਸਤੰਬਰ ਨੂੰ ਵੱਡੀ ਪੱਧਰ ’ਤੇ ਕਰਵਾਈ ਜਾ ਰਹੀ ਹੈ, ਜਿਸ ਵਿਚ ਹਲਕਾ ਰਾਏਕੋਟ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਸਮਰਥਕ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਚੰਦ ਸਿੰਘ ਡੱਲਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਆਮ ਲੋਕਾਂ ਨੂੰ ਇਸ ਕਾਨਫ਼ਰੰਸ ਵਿਚ ਪਹੁੰਚਣ ਦਾ ਸੱਦਾ ਦੇਣ ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਪਾਰਟੀ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਦੀ ਮਿਹਨਤ ਅਤੇ ਹੌਂਸਲੇ ਸਦਕਾ ਛਪਾਰ ਕਾਨਫ਼ਰੰਸ ਵਿਚ ਇਕੱਠ ਦੇ ਸਾਰੇ ਪਿਛਲੇ ਰਿਕਾਰਡ ਟੁੱਟ ਜਾਣਗੇ। ਮੀਟਿੰਗ ਦੌਰਾਨ ਪਿੰਡ ਤਾਜਪੁਰ ਦੇ ਅਕਾਲੀ ਆਗੂਆਂ ਨੇ ਪੂਰਨ ਤੌਰ ’ਤੇ ਭਰੋਸਾ ਦਿਵਾਇਆ ਕਿ ਉਹ ਕਾਨਫ਼ਰੰਸ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਕਾਨਫ਼ਰੰਸ ਵਿਚ ਹਾਜ਼ਰੀ ਭਰਨਗੇ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ , ਜਥੇਦਾਰ ਅਮਰ ਸਿੰਘ ਤਾਜਪੁਰ, ਪ੍ਰਿਤਪਾਲ ਸਿੰਘ ਬਾਗਾ ਭੈਣੀ ਦਰੇੜਾ, ਜਗਦੇਵ ਸਿੰਘ ਜੱਗਾ ਤਾਜਪੁਰ, ਮਨਜੀਤ ਸਿੰਘ ਝੱਲੀ, ਪ੍ਰਧਾਨ ਬੂਟਾ ਸਿੰਘ ਤਾਜਪੁਰ, ਮਾ: ਮੱਘਰ ਸਿੰਘ, ਲੈਕਚਰਾਰ ਅਜੀਤ ਸਿੰਘ, ਬਿੰਦਰ ਸਿੰਘ ਝੱਲੀ, ਬੱਗਾ ਸਿੰਘ ਝੱਲੀ, ਜੋਗਾ ਸਿੰਘ ਝੱਲੀ, ਚਰਨ ਸਿੰਘ ਤਾਜਪੁਰ, ਅਜੈਬ ਸਿੰਘ ਬਿਜਲੀ ਵਾਲਾ, ਪਰਮਜੀਤ ਸਿੰਘ ਤਾਜਪੁਰ, ਲਵੀ ਸਿੰਘ ਚੱਠਾ, ਅਜੀਤ ਸਿੰਘ ਬੱਬੂ, ਮੋਹਣ ਸਿੰਘ ਖੰਗੂੜਾ, ਕਮਲਜੀਤ ਸਿੰਘ ਬਰ੍ਹਮੀ ਸਾਬਕਾ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਛੇਵਾਂ ਸ੍ਰੀ ਗਣੇਸ਼ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਅਧਿਆਪਕਾ ਅਨੁਪਮਾ ਸਿਡਾਨਾ ਦਾ ਸੀ.ਟੀ. ਯੂਨੀਵਰਸਿਟੀ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।