26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਵਾਮੀ ਰੂਪ ਚੰਦ ਜੈਨ ਸਕੂਲ ਦੀ ਅਧਿਆਪਕਾ ਪਰਮਜੀਤ ਕੌਰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

ਜਗਰਾਉਂ, 25 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਮਿਹਨਤੀ ਅਧਿਆਪਕਾ ਸ੍ਰੀਮਤੀ ਪਰਮਜੀਤ ਕੌਰ ਨੂੰ ਸੀ. ਟੀ.

ਅਜੀਤ ਡੈਸਕ 26-09-2026
ਜਗਰਾਉਂ, 25 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਮਿਹਨਤੀ ਅਧਿਆਪਕਾ ਸ੍ਰੀਮਤੀ ਪਰਮਜੀਤ ਕੌਰ ਨੂੰ ਸੀ.ਟੀ. ਯੂਨੀਵਰਸਿਟੀ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ‘ਬੈਸਟ ਟੀਚਰ ਐਵਾਰਡ 2026-27’ ਨਾਲ ਸਨਮਾਨਿਤ ਕੀਤਾ ਗਿਆ। ਇਹ ਮਾਣਮੱਤਾ ਸਨਮਾਨ ਉਨ੍ਹਾਂ ਦੀ ਅਧਿਆਪਨ ਪ੍ਰਤੀ ਲਗਨ, ਵਿਦਿਆਰਥੀਆਂ ਪ੍ਰਤੀ ਸਮਰਪਣ, ਮਿਹਨਤ, ਗਿਆਨ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਵਜੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਅਧਿਆਪਕਾ ਪਰਮਜੀਤ ਕੌਰ ਨੂੰ ਇਹ ਸਨਮਾਨ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ, ਪ੍ਰਬੰਧਕ ਕਮੇਟੀ ਅਤੇ ਸਮੂਹ ਅਧਿਆਪਕਾਂ ਨੇ ਸ੍ਰੀਮਤੀ ਪਰਮਜੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਇਕ ਅਧਿਆਪਕ ਦੀ ਮਿਹਨਤ ਹੀ ਵਿਦਿਆਰਥੀਆਂ ਦੇ ਭਵਿੱਖ ਦੀ ਨੀਂਹ ਮਜ਼ਬੂਤ ਕਰਦੀ ਹੈ ਅਤੇ ਸ੍ਰੀਮਤੀ ਪਰਮਜੀਤ ਕੌਰ ਦੀ ਇਹ ਪ੍ਰਾਪਤੀ ਸਕੂਲ ਦੇ ਹੋਰ ਅਧਿਆਪਕਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕਰਨੈਲ ਸਿੰਘ ਖੰਗੂੜਾ, ਮਨਜੀਤ ਸਿੰਘ ਤੱਤਲਾ ਅਤੇ ਨੰਬਰਦਾਰ ਧਰਮ ਸਿੰਘ ਅਕਾਲੀ ਦਲ ਵਾਰਿਸ... ਅਗਲੀ ਖ਼ਬਰ ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਇਤਿਹਾਸ ਰਚੇਗੀ-ਕੁਲਜੀਤ ਲਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।