ਭਗਵੰਤ ਮਾਨ ਸਰਕਾਰ ਨੇ ਆਮ ਲੋਕਾਂ ਦੀ ਸਿਹਤ ਸੰਭਾਲ ਨੂੰ ਦਿੱਤੀ ਵੱਡੀ ਤਰਜੀਹ-ਵਿਧਾਇਕ ਠੇਕੇਦਾਰ ਨਵੀਂ ਆਬਾਦੀ ਅਕਾਲਗੜ੍ਹ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ
ਗੁਰੂਸਰ ਸੁਧਾਰ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਸਿਹਤ ਸੰਭਾਲ ਨੂੰ ਪ੍ਰਮੁੱਖਤਾ ਨਾਲ ਤਰਜ਼ੀਹ ਦਿੰਦਿਆਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਹਰ ਵਿਅਕਤੀ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਥਾਨਕ ਕਸਬਾ ਨਵੀਂ ਆਬਾਦੀ ਅਕਾਲਗੜ੍ਹ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਹਤ ਕਾਰਡਾਂ ਦੀ ਵੰਡ ਸਮੇਂ ਕੀਤਾ।
ਹਠੂਰ ਤੋਂ ਛਪਾਰ ਰੈਲੀ ਵਿਚ ਸ਼ਾਮਿਲ ਹੋਣ ਜਾਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਗੂ, ਬੀ.ਸੀ. ਵਿੰਗ ਹਲਕਾ ਜਗਰਾਉਂ ਦੇ ਪਰਮਿੰਦਰ ਸਿੰਘ ਕੰਬੋ ਦੀ ਅਗਵਾਈ ਹੇਠ, ਨਾਲ ਬਲਜੀਤ ਸਿੰਘ ਹਠੂਰ ਤੇ ਹੋਰ ਆਗੂ। ਤਸਵੀਰ: ਛਿੰਦਾ
27-09-2026