27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਲੀਪੁਰ ਕਲਾਂ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਜਥਾ ਛਪਾਰ ਕਾਨਫ਼ਰੰਸ ਲਈ ਹੋਇਆ ਰਵਾਨਾ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਚੋਮੋ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੈਡਮ ਸੁੱਮਿਤਰਾ, ਸਰਪੰਚ ਸਿੰਦਰਪਾਲ ਸਿੰਘ, ਪੰਚਾਇਤ ਮੈਂਬਰਾਂ ਦੀ ਹਾਜ਼ਰੀ ’ਚ ਪਿੰਡ ਚੋਮੋਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਐਸ.

ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੰਚਾਇਤ ਅਤੇ ਅਧਿਕਾਰੀਆਂ ਨਾਲ। ਅਜੀਤ ਤਸਵੀਰ 27-09-2026
ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਚੋਮੋ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੈਡਮ ਸੁੱਮਿਤਰਾ, ਸਰਪੰਚ ਸਿੰਦਰਪਾਲ ਸਿੰਘ, ਪੰਚਾਇਤ ਮੈਂਬਰਾਂ ਦੀ ਹਾਜ਼ਰੀ ’ਚ ਪਿੰਡ ਚੋਮੋਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਐਸ. ਸੀ. ਧਰਮਸ਼ਾਲਾ ਦੇ ਨਵੀਨੀਕਰਨ ਅਤੇ ਸ਼ਮਸ਼ਾਨਘਾਟ ਦੇ ਸ਼ੈੱਡ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਨੇ ਚੋਣਾਂ ਤੋਂ ਪਹਿਲਾਂ ਵਾਅਦੇ ਕਰਨ ਦੀ ਬਜਾਏ ਗਾਰੰਟੀਆਂ ਦਿੱਤੀਆਂ ਸਨ ਅਤੇ ਅੱਜ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਮੁੜ ਲੋਕਾਂ ਦੀ ਕਚਹਿਰੀ ਵਿੱਚ ਜਾਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਇੱਕ ਖੇਤਰ ਅਤੇ ਵਰਗ ਦੇ ਹਿੱਤਾਂ ਦਾ ਧਿਆਨ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਬਦੌਲਤ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਮਿਸਾਲੀ ਕਾਰਜ ਕੀਤੇ ਹਨ ਜਿਸ ਦੀ ਬਦੌਲਤ 2027 ’ਚ ਲੋਕ ਪਹਿਲਾਂ ਨਾਲੋ ਵੀ ਵੱਧ ਬਹੁਮਤ ਨਾਲ ਆਪ ਨੂੰ ਜਿਤਾਉਂਣਗੇ। ਇਸ ਮੌਕੇ ਜੇ ਈ. ਜਸਪ੍ਰੀਤ ਸਿੰਘ, ਸੈਕਟਰੀ ਇੰਦਰਜੀਤ ਸਿੰਘ, ਪੰਚ ਅੰਮ੍ਰਿਤਪਾਲ ਸਿੰਘ, ਪੰਚ ਤਿਰਲੋਕ ਸਿੰਘ, ਮਨਜੀਤ ਸਿੰਘ, ਨੰਬਰਦਾਰ ਹਰਿੰਦਰ ਸਿੰਘ, ਯੂਥ ਆਗੂ ਰੰਮੀ ਚੋਮੋ ਆਦਿ ਹਾਜ਼ਰ ਸਨ। ਪੰਚਾਇਤ ਵੱਲੋਂ ਵਿਧਾਇਕ ਗਿਆਸਪੁਰਾ ਅਤੇ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਛਪਾਰ ਮੇਲੇ ਦੀ ਕਾਨਫ਼ਰੰਸ ਪ੍ਰਧਾਨ ਕੰਬੋ ਦੀ ਅਗਵਾਈ ’ਚ ਵੱਡਾ ਕਾਫ਼ਲਾ ਗਿਆ ਅਗਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਫਾਰਮੇਸੀ ਸਿੱਧਵਾਂ ਖੁਰਦ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ 2026 ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।