29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਰਾਮਦਾਸ ਕਾਲਜ ਦਾ ਬੀ.ਐੱਡ. ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ

ਹਲਵਾਰਾ, 28 ਸਤੰਬਰ (ਮਨਦੀਪ ਸਿੰਘ ਉੱਭੀ)- ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ. ਐੱਡ.

ਅਜੀਤ ਡੈਸਕ 29-09-2026
ਹਲਵਾਰਾ, 28 ਸਤੰਬਰ (ਮਨਦੀਪ ਸਿੰਘ ਉੱਭੀ)- ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ. ਐੱਡ. ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜਿਆਂ ਵਿਚ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਸ਼ਾਨਦਾਰ ਨਤੀਜੇ ’ਤੇ ਖੁਸ਼ੀ ਪ੍ਰਗਟ ਕਰਦਿਆਂ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ.ਐੱਡ. ਸਮੈਸਟਰ-2 ਦੇ ਨਤੀਜੇ ਸ਼ਾਨਦਾਰ ਰਹੇ ਹਨ। ਇਸ ਮੌਕੇ ਦੀਪਿਕਾ ਨੇ 83.77 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਹਰਸ਼ਾ ਸੂਦ ਨੇ 82.66 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਸਵਾਤੀ ਨੇ 82.44 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਡਾਇਰੈਕਟਰ ਡਾ. ਗੁਰਪਿੰਦਰਜੀਤ ਸਿੰਘ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਦੇ ਈ.ਟੀ.ਟੀ. ਕੋਰਸ ਦੇ ਨਤੀਜੇ ਵੀ 100 ਫ਼ੀਸਦੀ ਰਹੇ ਹਨ। ਚੇਅਰਮੈਨ ਰਣਜੀਤ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਜੋਤੀ ਗੁਪਤਾ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮਠਿਆਈਆਂ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਉੱਜ਼ਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ ਦੇ ਨਾਲ-ਨਾਲ ਸਮਰਪਿਤ ਕਾਲਜ ਸਟਾਫ਼ ਨੂੰ ਜਾਂਦਾ ਹੈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸੰਸਥਾ ਦਿਨ-ਬ-ਦਿਨ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਹੀ ਹੈ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜੋਧਾਂ ਰਤਨ ਬਾਜ਼ਾਰ ’ਚ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।