30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਗਰ ਕੌਂਸਲ ਨੇ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ

ਜਗਰਾਉਂ, 29 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਵਿਚ ਦਿਨੋਂ-ਦਿਨ ਵੱਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਅਤੇ ਸੜਕਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਨਗਰ ਕੌਂਸਲ ਜਗਰਾਉਂ ਵੱਲੋਂ ਮਾਨਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸ਼ਹਿਰ ਦੇ ਕਈ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ਨੂੰ ਕਬਜ਼ਾ-ਮੁਕਤ ਕਰਵਾਉਣ ਨਾਜਾਇਜ਼ ਕਬਜ਼ੇ ਹਟਾਏ ਗਏ।

ਜਗਰਾਉਂ ਸ਼ਹਿਰ ਦੇ ਬਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਸਮੇਂ ਨਗਰ ਕੌਂਸਲ ਦੀ ਟੀਮ। ਤਸਵੀਰ: ਭੁਪਿੰਦਰ ਸਿੰਘ ਮੁਰਲੀ 30-09-2026
ਜਗਰਾਉਂ, 29 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਵਿਚ ਦਿਨੋਂ-ਦਿਨ ਵੱਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਅਤੇ ਸੜਕਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਨਗਰ ਕੌਂਸਲ ਜਗਰਾਉਂ ਵੱਲੋਂ ਮਾਨਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸ਼ਹਿਰ ਦੇ ਕਈ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ਨੂੰ ਕਬਜ਼ਾ-ਮੁਕਤ ਕਰਵਾਉਣ ਨਾਜਾਇਜ਼ ਕਬਜ਼ੇ ਹਟਾਏ ਗਏ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਦੇ ਆਦੇਸ਼ਾਂ ਤਹਿਤ ਕੀਤੀ ਗਈ। ਇਸ ਮੌਕੇ ਸੈਨਟਰੀ ਇੰਸਪੈਕਟਰ ਅਨਿਲ ਕੁਮਾਰ ਦੀ ਅਗਵਾਈ ਹੇਠ ਅਰੁਣ ਗਿੱਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋਈ ਇਹ ਮੁਹਿੰਮ ਭਗਵਾਨ ਵਾਲਮੀਕਿ ਕਮਲ ਚੌਂਕ, ਅਨਾਰਕਲੀ ਬਾਜ਼ਾਰ, ਸ਼ਹਿਰ ਦਰਵਾਜ਼ਾ, ਸੁਭਾਸ਼ ਗੇਟ ਅਤੇ ਪੁਰਾਣੀ ਸਬਜ਼ੀ ਮੰਡੀ ਸਮੇਤ ਵੱਖ-ਵੱਖ ਪ੍ਰਮੁੱਖ ਮਾਰਗਾਂ ਤੋਂ ਹੁੰਦੀ ਹੋਈ ਮੁੜ ਨਗਰ ਕੌਂਸਲ ਦਫ਼ਤਰ ਵਿਖੇ ਸਮਾਪਤ ਹੋਈ। ਨਗਰ ਕੌਂਸਲ ਦੀ ਟੀਮ ਵੱਲੋਂ ਦੁਕਾਨਾਂ ਦੇ ਬਾਹਰ ਸੜਕਾਂ ਅਤੇ ਜਨਤਕ ਥਾਵਾਂ ’ਤੇ ਰੱਖਿਆ ਸਮਾਨ, ਫੜ੍ਹੀਆਂ ਅਤੇ ਹੋਰ ਸਮਾਨ ਨੂੰ ਹਟਾਇਆ ਗਿਆ। ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨੂੰ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਗਈ ਕਿ ਜਨਤਕ ਸੜਕਾਂ, ਫੁੱਟਪਾਥਾਂ ਅਤੇ ਆਵਾਜਾਈ ਵਾਲੀਆਂ ਥਾਵਾਂ ’ਤੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਨਾ ਕੀਤਾ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਖੁੱਲ੍ਹਾ ਰੱਖਣਾ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣਾ ਨਗਰ ਕੌਂਸਲ ਦੀ ਮੁੱਖ ਜ਼ਿੰਮੇਵਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹਿਣ ਦੀ ਗੱਲ ਆਖੀ ਗਈ।
ਪਿਛਲੀ ਖ਼ਬਰ ਪਿੰਡ ਸਲੇਮਪੁਰਾ ਦੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ‘ਆਪ’ ਦੇ ਸਰਪੰਚ ਤੇ ਭਰਾ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੀ ਭਾਜਪਾ ਦਾ ਮੁੱਖ ਏਜੰਡਾ- ਰਵਨੀਤ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।