30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

55 ਬੱਚੇ, ਇਕ ਅਧਿਆਪਕ, ਐਤੀਆਣਾ ਪ੍ਰਾਇਮਰੀ ਸਕੂਲ ਦਾ ਰੱਬ ਹੀ ਰਾਖਾ

ਹਲਵਾਰਾ, 29 ਸਤੰਬਰ (ਮਨਦੀਪ ਸਿੰਘ ਉੱਭੀ) ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਤਸਵੀਰ ਇਨ੍ਹਾਂ ਦਾਅਵਿਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦੀ ਹੈ। ਸਕੂਲ ਦੇ 55 ਵਿਦਿਆਰਥੀਆਂ ਲਈ ਹੁਣ ਸਿਰਫ਼ ਇੱਕ ਅਧਿਆਪਕ ਰਹਿ ਗਿਆ ਹੈ।

ਅਜੀਤ ਡੈਸਕ 30-09-2026
ਹਲਵਾਰਾ, 29 ਸਤੰਬਰ (ਮਨਦੀਪ ਸਿੰਘ ਉੱਭੀ) ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਤਸਵੀਰ ਇਨ੍ਹਾਂ ਦਾਅਵਿਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦੀ ਹੈ। ਸਕੂਲ ਦੇ 55 ਵਿਦਿਆਰਥੀਆਂ ਲਈ ਹੁਣ ਸਿਰਫ਼ ਇੱਕ ਅਧਿਆਪਕ ਰਹਿ ਗਿਆ ਹੈ। ਸਕੂਲ ਵਿਚ ਤਾਇਨਾਤ ਦੋ ਅਧਿਆਪਕਾਂ ਦੇ ਤਰੱਕੀ ਉਪਰੰਤ ਹੋਰ ਥਾਵਾਂ ’ਤੇ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੀ ਥਾਂ ਨਵੇਂ ਅਧਿਆਪਕ ਤਾਇਨਾਤ ਨਾ ਕੀਤੇ ਜਾਣ ਕਾਰਨ ਸਕੂਲ ਵਿੱਚ ਪੜ੍ਹਾਈ ਦਾ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਪਿੰਡ ਵਾਸੀਆਂ ਦਾ ਸਵਾਲ ਹੈ ਕਿ ਇੱਕ ਅਧਿਆਪਕ ਵੱਖ-ਵੱਖ ਜਮਾਤਾਂ ਦੇ 55 ਬੱਚਿਆਂ ਨੂੰ ਪੜ੍ਹਾਏਗਾ ਜਾਂ ਮਿਡ-ਡੇ ਮੀਲ, ਡਾਕ ਅਤੇ ਹੋਰ ਸਰਕਾਰੀ ਕੰਮ ਨਿਭਾਏਗਾ? ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਲਖਵੀਰ ਸਿੰਘ ਅਤੇ ਐੱਸ.ਐੱਮ.ਸੀ. ਕਮੇਟੀ ਦੀ ਪ੍ਰਧਾਨ ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੂੰ ਅਧਿਆਪਕਾਂ ਦੀ ਤਰੱਕੀ ਕਰਨ ਦੇ ਨਾਲ-ਨਾਲ ਖਾਲੀ ਹੋਈਆਂ ਅਸਾਮੀਆਂ ’ਤੇ ਤੁਰੰਤ ਬਦਲਵਾਂ ਪ੍ਰਬੰਧ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਇਕ ਪਾਸੇ ਸਿੱਖਿਆ ਵਿਚ ਵੱਡੇ ਸੁਧਾਰਾਂ ਅਤੇ ਕ੍ਰਾਂਤੀ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ 55 ਬੱਚਿਆਂ ਵਾਲੇ ਸਕੂਲ ਵਿਚ ਇੱਕੋ ਅਧਿਆਪਕ ਨਾਲ ਕੰਮ ਚਲਾਉਣਾ ਕਿੱਥੋਂ ਦੀ ਸਿੱਖਿਆ ਨੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਐਤੀਆਣਾ ਸਕੂਲ ਵਿਚ ਤੁਰੰਤ ਲੋੜ ਅਨੁਸਾਰ ਅਧਿਆਪਕ ਤਾਇਨਾਤ ਕੀਤੇ ਜਾਣ। ਇਸ ਮੌਕੇ ਰਸ਼ਵਿੰਦਰ ਸਿੰਘ ਘੋਲਾ, ਮੇਜਰ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਲਵੰਤ ਸਿੰਘ, ਜਸਵੀਰ ਕੌਰ, ਬਲਜੀਤ ਕੌਰ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ। ਕੀ ਕਹਿਣਾ ਹੈ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਕਿਹਾ ਕਿ ਅਜੇ ਸਕੂਲਾਂ ਤੋਂ ਰਿਪੋਰਟ ਮੰਗਵਾਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿਚ ਕੁਝ ਦਿਨ ਲੱਗ ਸਕਦੇ ਹਨ।
ਪਿਛਲੀ ਖ਼ਬਰ ਆਰ ਕੇ ਕੈਮੀਕਲਜ਼ ਦੀ ਜਾਇਦਾਦ ਦੇ ਕਥਿਤ ਜਾਅਲੀ ਦਸਤਾਵੇਜ਼ਾਂ ਰਾਹੀਂ ਕਰੋੜਾਂ ਦਾ ਕਰਜ਼ਾ ਲੈਣ ਨਾਲ ਜੁੜਿਆ ਮਾਮਲਾ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਲੋਂ ਹਲਕਾ ਜਗਰਾਉਂ ਦੇ ਕਾਂਗਰਸੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।