ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ
ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸਾਉਣੀ ਦੇ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਮਾਰਕੀਟ ਕਮੇਟੀ ਦਫ਼ਤਰ ਰਾਏਕੋਟ ਵਿਖੇ ਦਾਣਾ ਮੰਡੀ ਦੇ ਆੜ੍ਹਤੀਆਂ, ਵੱਖ-ਵੱਖ ਖ਼ਰੀਦ ਏਜੰਸੀਆਂ ਸਮੇਤ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਮੰਡੀਆਂ ਵਿਚ ਆਉਣ ਵਾਲੀ ਫ਼ਸਲ ਦੀ ਆਮਦ, ਲਿਫ਼ਟਿੰਗ, ਬਾਰਦਾਨੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਸੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸਾਉਣੀ ਦੇ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਮਾਰਕੀਟ ਕਮੇਟੀ ਦਫ਼ਤਰ ਰਾਏਕੋਟ ਵਿਖੇ ਦਾਣਾ ਮੰਡੀ ਦੇ ਆੜ੍ਹਤੀਆਂ, ਵੱਖ-ਵੱਖ ਖ਼ਰੀਦ ਏਜੰਸੀਆਂ ਸਮੇਤ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਮੰਡੀਆਂ ਵਿਚ ਆਉਣ ਵਾਲੀ ਫ਼ਸਲ ਦੀ ਆਮਦ, ਲਿਫ਼ਟਿੰਗ, ਬਾਰਦਾਨੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਸੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦਾਣਾ ਮੰਡੀ ਦੇ ਸਮੂਹ ਆੜ੍ਹਤੀਆਂ ਅਤੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਮੰਡੀਆਂ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਵੀ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੂੰ ਭਰੋਸਾ ਦਿਵਾਇਆ ਕਿ ਉਹ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਰੁਮੇਲ ਸਿੰਘ, ਲੇਖਾਕਾਰ ਵਰਿੰਦਰ ਕੁਮਾਰ, ਅਮਰਜੀਤ ਸਿੰਘ ਸਹਿਬਾਜ਼ਪੁਰਾ, ਸੰਜੀਵ ਕੁਮਾਰ ਬੌਵਾ ਗੋਇਲ, ਸੁਰੇਸ਼ ਕੁਮਾਰ, ਬਲਵਿੰਦਰ ਸਿੰਘ ਲਿੱਤਰ, ਵਿਨੋਦ ਕਤਿਆਲ, ਗੁਰਮੇਲ ਸਿੰਘ ਧਾਲੀਵਾਲ, ਸੁਖਭਿੰਦਰ ਸਿੰਘ ਨਿੱਕਾ ਝੋਰੜਾਂ, ਹੇਮਰਾਜ ਬਾਂਸਲ, ਨਿਰਮਲ ਕੁੰਦਰਾ ਜਗਰਾਉਂ, ਕੀਮਤੀ ਲਾਲ ਬਵੇਜਾ, ਰਾਜਿੰਦਰਪਾਲ ਗੋਇਲ ਤੇ ਹੋਰ ਹਾਜ਼ਰ ਸਨ।