01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਸੂਬੇ ’ਚੋਂ ਨਸ਼ਾ, ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ- ਕੈਪਟਨ ਸੰਦੀਪ ਸੰਧੂ

ਜਗਰਾਉ/ਚੌਂਕੀਮਾਨ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ) ਪਿੰਡ ਛੱਜਾਵਾਲ ਵਿਖੇ ਯੂਥ ਆਗੂ ਡਾ. ਤਾਜ ਮੁਹੰਮਦ ਛੱਜਾਵਾਲ ਦੇ ਗ੍ਰਹਿ ਵਿਖੇ ਪੰਜਾਬ ਪ੍ਰਦੇਸ਼ ਕਾਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ।

ਅਜੀਤ ਡੈਸਕ 01-10-2026
ਜਗਰਾਉ/ਚੌਂਕੀਮਾਨ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ) ਪਿੰਡ ਛੱਜਾਵਾਲ ਵਿਖੇ ਯੂਥ ਆਗੂ ਡਾ. ਤਾਜ ਮੁਹੰਮਦ ਛੱਜਾਵਾਲ ਦੇ ਗ੍ਰਹਿ ਵਿਖੇ ਪੰਜਾਬ ਪ੍ਰਦੇਸ਼ ਕਾਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸਾਬਕਾ ਸਰਪੰਚ ਜਸਮੇਲ ਸਿੰਘ ਸੇਲੀ ਛੱਜਾਵਾਲ, ਗੁਰਪ੍ਰੀਤ ਸਿੰਘ ਉੱਪਲ ਕੋਠਾ ਪੋਨਾ, ਸੁਖਵੰਤ ਸਿੰਘ ਜਵੰਦਾ, ਹਰਦੀਪ ਸਿੰਘ ਛੱਜਾਵਾਲ, ਪੰਚ ਬਲਵਿੰਦਰ ਸਿੰਘ ਅਖਾੜਾ, ਲਾਡੀ ਰਾਏਕੋਟ, ਅਮਰਿੰਦਰ ਸਿੰਘ ਧਾਲੀਵਾਲ ਤੇ ਸੰਤੋਖ ਸਿੰਘ ਛੱਜਾਵਾਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਸੂਬੇ ਦੇ ਲੋਕ 2027 ਵਿਚ ਸੂਬੇ ਦੀ ਵਾਂਗਡੋਰ ਕਾਂਗਰਸ ਪਾਰਟੀ ਨੂੰ ਸੌਪਣਗੇ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਸੂਬੇ ਵਿਚੋਂ ਨਸ਼ਾ, ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ ਤੇ ਚਿੱਟੇ ਦੇ ਵਪਾਰੀਆਂ ਸਮੇਤ ਗੈਂਗਸਟਰ ਸ਼ਲਾਖਾ ਦੇ ਪਿੱਛੇ ਹੋਣਗੇ ਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਵਿਚ ਸੂਬਾ ਤਰੱਕੀ ਦੀ ਲੀਹਾਂ ’ਤੇ ਪਿਆ ਸੀ ਪਰ ਹੁਣ ‘ਆਪ’ ਸਰਕਾਰ ਦੀਆਂ ਨਾਕਾਮੀਆਂ ਕਾਰਨ ਸੂਬਾ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕਾ ਹੈ ਤੇ ਕਰਜੇ ਦਾ ਬੋਝ ਵੱਧ ਗਿਆ ਹੈ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਡਾ. ਤਾਜ ਮੁਹੰਮਦ ਛੱਜਾਵਾਲ ਨਾਲ ਉਨ੍ਹਾਂ ਦੇ ਪਿਤਾ ਕਾਦਰ ਖਾਂ ਦੀ ਹੋਈ ਮੌਤ ’ਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਲੁਧਿਆਣਾ (ਵੈਸਟ) ਅਧੀਨ ਪੈਂਦੇ ਖਰੀਦ ਕੇਂਦਰਾਂ ਲਈ ਖ਼ਰੀਦ ਏਜੰਸੀਆਂ ਦੀ ਸੂਚੀ ਜਾਰੀ ਕੁੱਲ 69 ਖ਼ਰੀਦ ਕੇਂਦਰਾਂ ’ਚ... ਅਗਲੀ ਖ਼ਬਰ ‘ ਆਪ’ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਿਹਤਰੀ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ- ਵਿਧਾਇਕ ਸੰਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।